ਵਿਜੀਲੈਂਸ ਮੁਖੀ ਵਰਿੰਦਰ ਕੁਮਾਰ ਦਾ ਪੰਜਾਬ ਸਰਕਾਰ ਨੇ ਕੀਤਾ ਤਬਾਦਲਾ

ਵਿਜੀਲੈਂਸ ਮੁਖੀ ਵਰਿੰਦਰ ਕੁਮਾਰ ਦਾ ਪੰਜਾਬ ਸਰਕਾਰ ਨੇ ਕੀਤਾ ਤਬਾਦਲਾ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਵਿਜੀਲੈਂਸ ਮੁਖੀ ਸਪੈਸ਼ਲ ਵਰਿੰਦਰ ਕੁਮਾਰ ਦਾ ਤਬਾਦਲਾ ਕਰਦਿਆਂ ਉਨ੍ਹਾਂ ਦੀ ਥਾਂ ਉਕਤ ਜਿੰਮੇਵਾਰੀ ਏ. ਡੀ. ਜੀ. ਪੀ. ਨਾਗੇਸ਼ਵਰ ਰਾਓ ਨੂੰ ਦਿੱਤੀ ਗਈ ਹੈ । ਮਿਲੀ ਜਾਣਕਾਰੀ ਅਨੁਸਾਰ 2 ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਦੇ ਮੁਖੀਆਂ, ਡੀ. ਸੀ., ਐਸ. ਐਸ. ਪੀ. ਨੂੰ ਹੁਕਮ ਜਾਰੀ ਕੀਤਾ ਸੀ ਕਿ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਇਸ ਸਬੰਧੀ ਵਿਜੀਲੈਂਸ ਮੁਖੀ ਨੂੰ ਹਟਾਉਣਾ ਇੱਕ ਵੱਡੀ ਕਾਰਵਾਈ ਹੈ, ਇਸ ਦੇ ਨਾਲ ਹੀ ਪੰਜਾਬ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਹੋਰ ਸਖ਼ਤ ਕਾਰਵਾਈਆਂ ਕਰ ਸਕਦੀ ਹੈ ।

Leave a Comment

Your email address will not be published. Required fields are marked *

Scroll to Top