Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 7:57 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਬਿਰਧ ਆਸ਼ਰਮਾਂ ਦਾ ਦੌਰਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਬਿਰਧ ਆਸ਼ਰਮਾਂ ਦਾ ਦੌਰਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਬਿਰਧ ਆਸ਼ਰਮਾਂ ਦਾ ਦੌਰਾ
ਸੰਗਰੂਰ , 18 ਫਰਵਰੀ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਸਕੱਤਰ ਮੈਡਮ ਦਲਜੀਤ ਕੌਰ, ਸਿਵਲ ਜੱਜ ਸੀਨੀਅਰ ਡਵੀਜ਼ਨ/ਸੀ. ਜੇ. ਐਮ. ਵੱਲੋਂ ਪਿੰਡ ਬਡਰੁੱਖਾਂ ਸਥਿਤ ਡਾ. ਨਰਿੰਦਰ ਸਿੰਘ ਬਿਰਧ ਆਸ਼ਰਮ ਅਤੇ ਮਸਤੂਆਣਾ ਸਾਹਿਬ ਸਥਿਤ ਅਸ਼ੀਰਵਾਦ ਬਿਰਧ ਘਰ ਦਾ ਦੌਰਾ ਕੀਤਾ ਗਿਆ । ਇਸ ਦੌਰਾਨ ਉਨ੍ਹਾਂ ਨੇ ਬਜ਼ੁਰਗਾਂ ਨੂੰ ਆਸ਼ਰਮ ਵਿੱਚ ਮਿਲ ਰਹੀਆਂ ਸੁਵਿਧਾਵਾਂ ਸਬੰਧੀ ਜਾਇਜਾ ਲਿਆ ਅਤੇ ਬਜ਼ੁਰਗਾਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ ਗਈ । ਬਜ਼ੁਰਗਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਜੇਕਰ ਬੱਚੇ ਆਪਣੇ ਬਜ਼ੁਰਗ ਮਾਪਿਆਂ ਨੂੰ ਨਹੀਂ ਸਾਂਭਦੇ ਤਾਂ ਮਾਪੇ ਆਪਣੇ ਬੱਚਿਆਂ ਤੋਂ ਗੁਜ਼ਾਰਾ ਭੱਤਾ ਲੈਣ ਦੇ ਹੱਕਦਾਰ ਹਨ, ਇਸ ਲਈ ਬਜ਼ੁਰਗ ਵੱਲੋਂ ਆਪਣੇ ਇਲਾਕੇ ਦੇ ਐਸ. ਡੀ. ਐਮ. ਕੋਲ ਅਰਜ਼ੀ ਲਗਾਈ ਜਾ ਸਕਦੀ ਹੈ ਅਤੇ ਇਸ ਤਰ੍ਹਾਂ ਦੀ ਅਰਜ਼ੀ ਲਗਾਉਣ ਲਈ ਕਿਸੇ ਵਕੀਲ ਦੀ ਵੀ ਜ਼ਰੂਰਤ ਨਹੀਂ ਹੁੰਦੀ । ਉਨ੍ਹਾਂ ਕਿਹਾ ਕਿ ਜੇਕਰ ਮਾਪੇ ਆਪਣੀ ਜਾਇਦਾਦ ਬੱਚਿਆਂ ਦੇ ਨਾਂਅ ਕਰ ਚੁੱਕੇ ਹੋਣ ਅਤੇ ਬਾਅਦ ਵਿੱਚ ਬੱਚੇ ਮਾਪਿਆਂ ਦੀ ਦੇਖਭਾਲ ਨਾ ਕਰਦੇ ਹੋਣ ਤਾਂ ਅਜਿਹੀ ਜਾਇਦਾਦ ਵੀ ਮਾਪੇ ਵਾਪਸ ਲੈ ਸਕਦੇ ਹਨ । ਉਨ੍ਹਾਂ ਇਹ ਵੀ ਕਿਹਾ ਕਿ ਬਜ਼ੁਰਗ ਆਪਣੇ ਕਾਨੂੰਨੀ ਅਧਿਕਾਰਾਂ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਰਾਬਤਾ ਕਾਇਮ ਕਰ ਸਕਦੇ ਹਨ ਅਤੇ ਕਾਨੂੰਨੀ ਸਹਾਇਤਾ ਲਈ ਟੋਲ ਫ੍ਰੀ ਨੰਬਰ 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ ।

Scroll to Top