ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਚਾਰ ਰੋਜ਼ਾ ਵਰਕਸ਼ਾਪ ਦਾ ਆਯੋਜਨ

ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਚਾਰ ਰੋਜ਼ਾ ਵਰਕਸ਼ਾਪ ਦਾ ਆਯੋਜਨ
ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਬੀ. ਏ. ਭਾਗ ਪਹਿਲਾ ਦੇ ਵਿਦਿਆਰਥੀਆਂ ਲਈ ਸ਼ਬਦ ਬਣਤਰ ਅਤੇ ਸ਼ਬਦ ਰਚਨਾ ਵਿਸ਼ੇ ’ਤੇ ਚਾਰ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਬੀ. ਏ. ਭਾਗ ਪਹਿਲਾ ਦੇ ਸਾਰੇ ਵਿਦਿਆਰਥੀਆਂ ਨੇ ਹਿੱਸਾ ਲਿਆ । ਇਸ ਮੌਕੇ ਮੁੱਖ ਵਕਤਾ ਡਾ. ਪਸ਼ਪਿੰਦਰ ਕੌਰ ਪੰਜਾਬੀ ਵਿਭਾਗ ਨੇ ਕਿਹਾ ਕਿ ਕਿਸੇ ਵੀ ਭਾਸ਼ਾ ਨੂੰ ਸਮਝਣ ਦੇ ਲਈ ਉਸ ਭਾਸ਼ਾ ਦੀਆਂ ਵਿਆਕਰਨਿਕ ਇਕਾਈਆਂ ਨੂੰ ਸਮਝਣਾ ਅਤਿ ਜ਼ਰੂਰੀ ਹੈ ਕਿਉਂਕਿ ਕਿਸੇ ਵੀ ਭਾਸ਼ਾ ਨੂੰ ਸੰਚਾਰ ਦੇ ਮਾਧਿਅਮ ਨਾਲ ਜਿਉਂਦਾ ਰੱਖਣ ਲਈ ਉਸ ਦਾ ਨਿਯਮ ਪ੍ਰਬੰਧ ਆਉਣਾ ਬਹੁਤ ਜਰੂਰੀ ਹੈ । ਜੇਕਰ ਸਾਨੂੰ ਕਿਸੇ ਭਾਸ਼ਾ ਦੇ ਨਿਯਮ ਪ੍ਰਬੰਧ ਬਾਰੇ ਪੂਰਨ ਤੌਰ ਤੇ ਜਾਣਕਾਰੀ ਹੈ ਤਾਂ ਹੀ ਅਸੀਂ ਆਪਣੀਆਂ ਭਾਸ਼ਾਵਾਂ ਨੂੰ ਹੋਰਾਂ ਭਾਸ਼ਾਵਾਂ ਦੇ ਨਾਲ ਜੋੜ ਕੇ ਦੇਖ ਸਕਦੇ ਹਾਂ ਅਤੇ ਵਿਕਾਸ ਦੇ ਪੱਧਰ ਤੇ ਤਰੱਕੀ ਕਰ ਸਕਦੇ ਹਾਂ । ਇਸ ਮੌਕੇ ਦੌਰਾਨ ਵਿਭਾਗ ਦੇ ਮੁਖੀ ਪ੍ਰੋਫੈਸਰ ਪਰਮਜੀਤ ਕੌਰ ਨੇ ਵਿਦਿਆਰਥੀਆਂ ਨੂੰ ਭਾਸ਼ਾਈ ਸਮਰੱਥਾ ਨੂੰ ਸਮਝਣ ਲਈ ਵਿਆਕਰਨ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ । ਇਸ ਵਰਕਸ਼ਾਪ ਦੇ ਪਹਿਲੇ ਦਿਨ ਦੇ ਡਾ. ਪੁਸ਼ਪਿੰਦਰ ਕੌਰ ਨੇ ਸ਼ਬਦ ਦੀ ਪਰਿਭਾਸ਼ਾ ਦਿੰਦਿਆਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੀ ਬਣਤਰ ਦੇ ਜਰੀਏ ਦੂਸਰੀਆਂ ਭਾਸ਼ਾਵਾਂ ਦੀ ਬਣਤਰ ਨੂੰ ਸਮਝਣ ਸਬੰਧੀ ਵੀ ਜਾਣਕਾਰੀ ਦਿੱਤੀ ।

Leave a Comment

Your email address will not be published. Required fields are marked *

Scroll to Top