ਡਿਪਟੀ ਕਮਿਸ਼ਨਰ ਨੇ ਜਾਰੀ ਕੀਤਾ ਈਟ ਰਾਈਟ ਵਾਕਾਥੋਨ (ਸੈਰ) ਅਤੇ ਈਟ ਰਾਈਟ ਮੇਲੇ ਦਾ ਪੋਸਟਰ

ਡਿਪਟੀ ਕਮਿਸ਼ਨਰ ਨੇ ਜਾਰੀ ਕੀਤਾ ਈਟ ਰਾਈਟ ਵਾਕਾਥੋਨ (ਸੈਰ) ਅਤੇ ਈਟ ਰਾਈਟ ਮੇਲੇ ਦਾ ਪੋਸਟਰ
20 ਫਰਵਰੀ ਨੂੰ ਸਮੂਹ ਸ਼ਹਿਰਵਾਸੀਆਂ ਨੂੰ ਮੇਲੇ ਵਿੱਚ ਸ਼ਾਮਲ ਹੋਣ ਦਾ ਦਿੱਤਾ ਹਾਰਦਿਕ ਸੱਦਾ
ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਫੂਡ ਤੇ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਦੇ ਸਹਿਯੋਗ ਨਾਲ ਆਯੋਜਿਤ ਕੀਤੇ ਜਾ ਰਹੇ ਮੇਲੇ ਦਾ ਪੋਸਟਰ ਜਾਰੀ ਕੀਤਾ । ਇਹ ਮੇਲਾ 20 ਫਰਵਰੀ ਨੂੰ ਤ੍ਰਿਪੜੀ ਪਾਰਕ ਮੇਨ ਬਜਾਰ ਨੇੜੇ ਸਿਵਲ ਡਿਸਪੈਂਸਰੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ । ਮੇਲੇ ਦੀ ਸ਼ੁਰੂਆਤ ਈਟ ਰਾਈਟ ਵਾਕਾਥੋਨ (ਸੈਰ) ਸਵੇਰੇ 7-00 ਵਜੇ ਤੋਂ ਵਾਕਾਥੋਨ ਦੀ ਸਮਾਪਤੀ ਤੱਕ ਕੀਤੀ ਜਾਵੇਗੀ ਅਤੇ ਸਵੇਰੇ 10 ਵਜੇ ਤੋਂ 4 ਵਜੇ ਤੱਕ ਈਟ ਰਾਈਟ ਮੇਲਾ ਆਯੋਜਿਤ ਕੀਤਾ ਜਾਵੇਗਾ । ਇਸ ਮੌਕੇ ਉਹਨਾਂ ਦੇ ਨਾਲ ਜ਼ਿਲ੍ਹਾ ਸਿਹਤ ਅਫਸਰ ਗੁਰਪ੍ਰੀਤ ਕੌਰ ਵੀ ਹਾਜ਼ਰ ਸਨ । ਉਹਨਾਂ ਕਿਹਾ ਕਿ ਇਹ ਮੇਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਯੋਗ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਇਆ ਜਾ ਰਿਹਾ ਹੈ । ਉਹਨਾਂ ਕਿਹਾ ਕਿ ਈਟ ਰਾਈਟ ਸੈਲਫੀ ਪੁਆਇੰਟ, ਨੁੱਕੜ ਨਾਟਕ, ਸਭਿਆਚਾਰਕ ਪ੍ਰੋਗਰਾਮ, ਜ਼ਿਲ੍ਹਾ ਪਟਿਆਲਾ ਦੇ ਪ੍ਰਸਿੱਧ ਭੋਜਨ ਦੇ ਫੂਡ ਸਟਾਲ , ਫੂਡ ਸੇਫਟੀ ਆਨ ਵੀਲਸ ਪ੍ਰਦਰਸ਼ਨੀ, ਰਿਟੈਲਸ ਦੇ ਸਟਾਲ ਅਤੇ ਪ੍ਰਦਰਸ਼ਨੀ ਮੇਲੇ ਦਾ ਆਕਰਸ਼ਣ ਕੇਂਦਰ ਹੋਣਗੇ । ਉਹਨਾਂ ਸਮੂਹ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ੳਹ ਇਸ ਮੇਲੇ ਦਾ ਹਿੱਸਾ ਬਣ ਕੇ ਮੇਲੇ ਦਾ ਆਨੰਦ ਜਰੂਰ ਮਾਨਣ ।

Leave a Comment

Your email address will not be published. Required fields are marked *

Scroll to Top