Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 7:04 pm

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਸਿੱਧ ਅਦਾਕਾਰ ਤੇ ਲੋਕ ਗਾਇਕ ਰਣਜੀਤ ਬਾਵਾ ਦੀ ਪੇਸ਼ਕਾਰੀ ਮੌਕੇ 21 ਫਰਵਰੀ ਨੂੰ ਬਾਅਦ ਦੁਪਹਿਰ 3 ਵਜੇ ਤੋਂ ਟਿਕਟ 100 ਰੁਪਏ ਦੀ ਹੋਵੇਗੀ

ਪ੍ਰਸਿੱਧ ਅਦਾਕਾਰ ਤੇ ਲੋਕ ਗਾਇਕ ਰਣਜੀਤ ਬਾਵਾ ਦੀ ਪੇਸ਼ਕਾਰੀ ਮੌਕੇ 21 ਫਰਵਰੀ ਨੂੰ ਬਾਅਦ ਦੁਪਹਿਰ 3 ਵਜੇ ਤੋਂ ਟਿਕਟ 100 ਰੁਪਏ ਦੀ ਹੋਵੇਗੀ

ਸਰਸ ਮੇਲਾ-2025
ਪ੍ਰਸਿੱਧ ਅਦਾਕਾਰ ਤੇ ਲੋਕ ਗਾਇਕ ਰਣਜੀਤ ਬਾਵਾ ਦੀ ਪੇਸ਼ਕਾਰੀ ਮੌਕੇ 21 ਫਰਵਰੀ ਨੂੰ ਬਾਅਦ ਦੁਪਹਿਰ 3 ਵਜੇ ਤੋਂ ਟਿਕਟ 100 ਰੁਪਏ ਦੀ ਹੋਵੇਗੀ
ਪਟਿਆਲਾ, 19 ਫਰਵਰੀ : ਪਟਿਆਲਾ ਹੈਰੀਟੇਜ ਮੇਲੇ ਤਹਿਤ ਸ਼ੀਸ਼ ਮਹਿਲ ਵਿਖੇ ਲਗਾਏ ਜਾ ਰਹੇ ਸਰਸ ਮੇਲੇ ਵਿੱਚ ਪ੍ਰਸਿੱਧ ਅਦਾਕਾਰ ਤੇ ਲੋਕ ਗਾਇਕ ਰਣਜੀਤ ਬਾਵਾ ਵੱਲੋਂ 19 ਫਰਵਰੀ ਨੂੰ ਆਪਣੀ ਗਾਇਕੀ ਦੀ ਪੇਸ਼ਕਾਰੀ ਦਿੱਤੀ ਜਾਵੇਗੀ । ਇਸ ਦਿਨ ਬਾਅਦ ਦੁਪਹਿਰ 3 ਵਜੇ ਤੋਂ ਬਾਅਦ ਟਿਕਟ 100 ਰੁਪਏ ਦੀ ਹੋਵੇਗੀ । ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਸਰਸ ਮੇਲੇ ਨੂੰ ਪਟਿਆਲਾ ਜ਼ਿਲ੍ਹਾ ਨਿਵਾਸੀਆਂ ਸਮੇਤ ਪੰਜਾਬ ਤੇ ਹਰਿਆਣਾ ਦੇ ਵਸਨੀਕ ਭਰਵਾਂ ਹੁੰਗਾਰਾ ਦੇ ਰਹੇ ਹਨ । ਮੇਲੇ ਦੇ ਨੋਡਲ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਹੋਰ ਕਿਹਾ ਕਿ 14 ਫਰਵਰੀ ਤੋਂ ਸ਼ੀਸ਼ ਮਹਿਲ ਵਿਖੇ ਚੱਲ ਰਹੇ ਸਰਸ ਮੇਲੇ ‘ਚ ਰੋਜ਼ਾਨਾ ਸਵੇਰੇ ਤੋਂ ਹੀ ਵੱਖ ਵੱਖ ਰਾਜਾਂ ਦੇ ਲੋਕ ਨਾਚਾਂ ਤੇ ਲੋਕ ਕਲਾਵਾਂ ਦੇ ਕਲਾਕਾਰ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਪ੍ਰਸਿੱਧ ਕਵਾਲ ਤੇ ਪਟਿਆਲਾ ਘਰਾਣੇ ਦੇ ਗਾਇਕ ਸਰਦਾਰ ਅਲੀ ਨੇ ਆਪਣੀ ਗਾਇਕੀ ਦੀ ਵਿਲੱਖਣ ਪੇਸ਼ਕਾਰੀ ਦਿੱਤੀ । ਏ. ਡੀ. ਸੀ. ਜੌਹਲ ਨੇ ਦੱਸਿਆ ਕਿ 21 ਫਰਵਰੀ ਨੂੰ ਸ਼ਾਮ 3 ਵਜੇ ਤੋਂ ਬਾਅਦ ਗਾਇਕ ਰਣਜੀਤ ਬਾਵਾ ਦੀ ਪੇਸ਼ਕਾਰੀ ਤੱਕ ਸਰਸ ਮੇਲੇ ਦੀ ਟਿਕਟ 100 ਰੁਪਏ ਦੀ ਹੋਵੇਗੀ ਜਦਕਿ ਜਦੋਂਕਿ ਇਸ ਤੋਂ ਪਹਿਲਾਂ ਟਿਕਟ ਕੇਵਲ 20 ਰੁਪਏ ਦੀ ਰਹੇਗੀ । ਉਨ੍ਹਾਂ ਪਟਿਆਲਾ ਵਾਸੀਆਂ ਨੂੰ ਸਰਸ ਮੇਲੇ ਦਾ ਵੱਧ ਤੋਂ ਵੱਧ ਆਨੰਦ ਮਾਨਣ ਦਾ ਸੱਦਾ ਦਿੰਦਿਆਂ ਕਿਹਾ ਕਿ ਮੇਲੇ ‘ਚ ਆਏ ਦੇਸ਼-ਵਿਦੇਸ਼ ਦੇ ਸ਼ਿਲਪਕਾਰਾਂ ਤੇ ਕਲਾਕਾਰਾਂ ਦੀ ਮੇਲੇ ‘ਚ ਸ਼ਾਮਲ ਹੋਕੇ ਹੌਸਲਾ ਅਫ਼ਜ਼ਾਈ ਕੀਤੀ ਜਾਵੇ ।

Scroll to Top