Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 2:34 pm

+91 90915 01313 , +91 90916 01313

punjabbanni@gmail.com
punjabbani@yahoo.com

ਸਕੂਲ ਲਾਇਬ੍ਰੇਰੀਆਂ ਵਾਸਤੇ ਕਿਤਾਬਾਂ ਖਰੀਦਣ ਲਈ 15 ਕਰੋੜ ਰੁਪਏ ਜਾਰੀ : ਹਰਜੋਤ ਸਿੰਘ ਬੈਂਸ

ਸਕੂਲ ਲਾਇਬ੍ਰੇਰੀਆਂ ਵਾਸਤੇ ਕਿਤਾਬਾਂ ਖਰੀਦਣ ਲਈ 15 ਕਰੋੜ ਰੁਪਏ ਜਾਰੀ : ਹਰਜੋਤ ਸਿੰਘ ਬੈਂਸ

ਸਕੂਲ ਲਾਇਬ੍ਰੇਰੀਆਂ ਵਾਸਤੇ ਕਿਤਾਬਾਂ ਖਰੀਦਣ ਲਈ 15 ਕਰੋੜ ਰੁਪਏ ਜਾਰੀ : ਹਰਜੋਤ ਸਿੰਘ ਬੈਂਸ
ਇਸ ਕਦਮ ਦਾ ਉਦੇਸ਼ ਸਕੂਲੀ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਕਿਤਾਬਾਂ ਪੜ੍ਹਨ ਦੀ ਰੁਚੀ ਪੈਦਾ ਕਰਨਾ ਹੈ: ਸਕੂਲ ਸਿੱਖਿਆ ਮੰਤਰੀ
ਮਾਹਿਰਾਂ ਦੀ ਸੂਬਾ ਪੱਧਰੀ ਕਮੇਟੀ ਖਰੀਦ ਲਈ ਕਿਤਾਬਾਂ ਦੀ ਸੂਚੀ ਤਿਆਰ ਕਰੇਗੀ
ਵੱਧ ਤੋਂ ਵੱਧ ਕਿਤਾਬਾਂ ਪੜ੍ਹਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਅਧਿਆਪਕ: ਹਰਜੋਤ ਬੈਂਸ
ਚੰਡੀਗੜ੍ਹ, 28 ਫਰਵਰੀ : ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ ਲਈ ਕਿਤਾਬਾਂ ਖਰੀਦਣ ਵਾਸਤੇ 15 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਦੇ ਹਰੇਕ ਪ੍ਰਾਇਮਰੀ ਸਕੂਲ ਲਈ 5,000 ਰੁਪਏ, ਹਰੇਕ ਮਿਡਲ ਸਕੂਲ ਲਈ 13,000 ਰੁਪਏ ਜਦੋਂਕਿ ਹਰੇਕ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਲਈ 15,000 ਰੁਪਏ ਅਲਾਟ ਕੀਤੇ ਗਏ ਹਨ । ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਇਹਨਾਂ ਕਿਤਾਬਾਂ ਦੀ ਖਰੀਦ ਲਈ ਸੂਚੀ ਤਿਆਰ ਕਰਨ ਵਾਸਤੇ ਮਾਹਿਰਾਂ ਦੀ ਇੱਕ ਸੂਬਾ ਪੱਧਰੀ ਕਮੇਟੀ ਗਠਿਤ ਕੀਤੀ ਗਈ ਹੈ । ਇਹ ਕਮੇਟੀ ਵਿਦਿਆਰਥੀਆਂ ਨੂੰ ਉੱਚ-ਗੁਣਵੱਤਾ ਅਤੇ ਵੱਖ-ਵੱਖ ਸ਼੍ਰੇਣੀਆਂ ਦੀ ਪੜ੍ਹਨ ਸਮੱਗਰੀ ਪ੍ਰਦਾਨ ਕਰਨ ਲਈ ਕਿਤਾਬਾਂ ਦੀ ਬਾਰੀਕੀ ਨਾਲ ਸਮੀਖਿਆ ਅਤੇ ਚੋਣ ਕਰੇਗੀ ਤਾਂ ਜੋ ਵਿਦਿਆਰਥੀਆਂ ਦੇ ਵਿਦਿਅਕ ਅਤੇ ਬੌਧਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਏਗੀ । ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੇਰਾ ਟੀਚਾ ਪੰਜਾਬ ਨੂੰ ਦੇਸ਼ ਭਰ ਵਿੱਚ ਸਿੱਖਿਆ ਪ੍ਰਣਾਲੀ ਵਿੱਚ ਮੋਹਰੀ ਸੂਬਾ ਬਣਾਉਣਾ ਹੈ। ਮੈਂ ਨਿੱਜੀ ਤੌਰ ‘ਤੇ ਸਕੂਲਾਂ ਦਾ ਦੌਰਾ ਕਰ ਰਿਹਾ ਹਾਂ, ਵਿਦਿਆਰਥੀਆਂ ਅਤੇ ਅਧਿਆਪਕਾਂ ਤੋਂ ਫੀਡਬੈਕ ਲੈ ਰਿਹਾ ਹਾਂ ਅਤੇ ਉਸ ਜਾਣਕਾਰੀ ਦੀ ਵਰਤੋਂ ਭਵਿੱਖੀ ਨੀਤੀਆਂ ਘੜ੍ਹਨ ਲਈ ਕਰ ਰਿਹਾ ਹਾਂ।” ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਅੰਤਿਮ ਪ੍ਰੀਖਿਆਵਾਂ ਉਪਰੰਤ ਕਿਤਾਬਾਂ ਪੜ੍ਹਨ ਲਈ ਪ੍ਰੇਰਿਤ ਕਰਨ । ਉਨ੍ਹਾਂ ਸਾਹਿਤ, ਸਮਾਜ, ਵਿਰਾਸਤ, ਸੱਭਿਆਚਾਰ ਅਤੇ ਵਿਸ਼ਵ ਬਾਰੇ ਗਿਆਨ ਪ੍ਰਾਪਤ ਕਰਨ ਵਿੱਚ ਕਿਤਾਬਾਂ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ । ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਸਰਕਾਰ ਵੱਲੋਂ ਮੌਜੂਦਾ ਸਕੂਲ ਲਾਇਬ੍ਰੇਰੀਆਂ ਨੂੰ ਆਧੁਨਿਕ ਬਣਾਉਣ ਅਤੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਮਿਆਰ ਦਾ ਹਾਣੀ ਬਣਾਉਣ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ।

ਬਾਕਸ: ਜ਼ਿਲ੍ਹਾ-ਵਾਰ ਗ੍ਰਾਂਟਾਂ ਦੀ ਵੰਡ
ਅੰਮ੍ਰਿਤਸਰ: 98.44 ਲੱਖ ਰੁਪਏ
ਬਰਨਾਲਾ: 24.99 ਲੱਖ ਰੁਪਏ
ਬਠਿੰਡਾ: 57.64 ਲੱਖ ਰੁਪਏ
ਫਰੀਦਕੋਟ: 33.33 ਲੱਖ ਰੁਪਏ
ਫਤਿਹਗੜ੍ਹ ਸਾਹਿਬ : 51.22 ਲੱਖ ਰੁਪਏ
ਫਾਜ਼ਿਲਕਾ: 55.26 ਲੱਖ ਰੁਪਏ
ਫਿਰੋਜ਼ਪੁਰ: 61.51 ਲੱਖ ਰੁਪਏ
ਗੁਰਦਾਸਪੁਰ: 113 ਲੱਖ ਰੁਪਏ
ਹੁਸ਼ਿਆਰਪੁਰ: 128.37 ਲੱਖ ਰੁਪਏ
ਜਲੰਧਰ: 107.24 ਲੱਖ ਰੁਪਏ
ਕਪੂਰਥਲਾ: 61.44 ਲੱਖ ਰੁਪਏ
ਲੁਧਿਆਣਾ: 123.87 ਲੱਖ ਰੁਪਏ
ਮਾਲੇਰਕੋਟਲਾ: 21.97 ਲੱਖ ਰੁਪਏ
ਮਾਨਸਾ: 41.59 ਲੱਖ ਰੁਪਏ  
ਮੋਗਾ: 50.41 ਲੱਖ ਰੁਪਏ
ਮੋਹਾਲੀ: 50.13 ਲੱਖ ਰੁਪਏ
ਮੁਕਤਸਰ: 47.04 ਲੱਖ ਰੁਪਏ
ਐਸ.ਬੀ.ਐਸ. ਨਗਰ: 49.99 ਲੱਖ ਰੁਪਏ
ਪਠਾਨਕੋਟ: 39.83 ਲੱਖ ਰੁਪਏ
ਪਟਿਆਲਾ: 97.58 ਲੱਖ ਰੁਪਏ
ਰੂਪਨਗਰ: 63.97 ਲੱਖ ਰੁਪਏ
ਸੰਗਰੂਰ: 60.36 ਲੱਖ ਰੁਪਏ
ਤਰਨਤਾਰਨ: 62 ਲੱਖ ਰੁਪਏ

Scroll to Top