ਸਪੈਸ਼ਲ ਟੀਕਾਕਰਨ ਹਫਤੇ ਦੌਰਾਨ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਲਗਾਏ ਗਏ ਟੀਕੇ

ਸਪੈਸ਼ਲ ਟੀਕਾਕਰਨ ਹਫਤੇ ਦੌਰਾਨ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਲਗਾਏ ਗਏ ਟੀਕੇ
ਪਟਿਆਲਾ 3 ਮਾਰਚ : ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਜਿਲ੍ਹੇ ਅਧੀਨ ਆਉਂਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ “ਸਪੈਸ਼ਲ ਟੀਕਾਕਰਨ ਹਫਤਾ” 24 ਫਰਵਰੀ 2025 ਤੋਂ 1 ਮਾਰਚ 2025 ਤੱਕ ਮਨਾਇਆ ਗਿਆ । ਇਸ ਮੌਕੇ ਟੀਕਾਕਰਨ 86 ਸੈਸ਼ਨ ਲਗਾਏ ਗਏ ਅਤੇ ਇਸ ਦੌਰਾਨ 815 ਬੱਚਿਆਂ ਦੇ ਸਰਕਾਰੀ ਟੀਕਾਕਰਨ ਸਾਰਨੀ ਅਨੁਸਾਰ ਟੀਕੇ ਲਗਾਏ ਗਏ । ਇਹ ਕੈਂਪ ਉਹਨਾਂ ਲਈ ਬਹੁਤ ਲਾਹੇਵੰਦ ਸਾਬਿਤ ਹੋਏ ਜਿਹਨਾਂ ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਕਿਸੇ ਕਾਰਨ ਟੀਕਾਕਰਨ ਨਹੀਂ ਹੋ ਸਕਿਆ ਸੀ । ਉਹ ਇਸ ਸਪੈਸ਼ਲ ਹਫਤੇ ਦੌਰਾਨ ਕਵਰ ਕੀਤੇ ਗਏ । ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਸਰਕਾਰੀ ਟੀਕਾਕਰਨ ਸੂਚੀ ਵਿੱਚ ਜਿਹੜੇ ਟੀਕੇ ਬੱਚਿਆਂ ਨੂੰ ਲਗਾਏ ਜਾਂਦੇ ਹਨ, ਉਹ ਬੱਚਿਆਂ ਦੀ ਤੰਦਰੁਸਤੀ ਅਤੇ ਬਿਮਾਰੀਆਂ ਤੋਂ ਬਚਾਅ ਲਈ ਬੇਹਦ ਜਰੂਰੀ ਹਨ। ਬੱਚਿਆਂ ਦੇ ਮਾਪਿਆਂ ਨੂੰ ਖੁਦ ਹੀ ਉਦਮ ਕਰਕੇ ਆਪਣੇ ਬੱਚਿਆਂ ਦਾ ਟੀਕਾਕਰਨ ਪੂਰਾ ਕਰਵਾਉਣਾ ਚਾਹੀਦਾ ਹੈ । ਆਸ਼ਾ ਵਰਕਰਜ ਵੱਲੋਂ ਘਰ ਘਰ ਜਾ ਕੇ ਗਰਭਵਤੀ ਮਾਵਾਂ ਅਤੇ ਬੱਚਿਆਂ ਦੇ ਟੀਕਾਕਰਨ ਲਈ ਸਰਵੇ ਅਤੇ ਜਾਗਰੂਕਤਾ ਪ੍ਰਦਾਨ ਕੀਤੀ ਗਈ । ਸਮੂਹ ਪੈਰਾ ਮੈਡੀਕਲ ਸਟਾਫ ਵੱਲੋਂ ਪਿੰਡ ਪੱਧਰ ਤੇ ਜਾ ਕੇ ਕੈਂਪ ਲਗਾ ਕੇ ਸਿਹਤ ਸਹੂਲਤਾਂ ਦਿੱਤੀਆਂ ਗਈਆਂ ਅਤੇ ਬੱਚਿਆਂ ਦੇ ਟੀਕੇ ਲਗਾਏ ਗਏ ।

Leave a Comment

Your email address will not be published. Required fields are marked *

Scroll to Top