Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 12:51 pm

+91 90915 01313 , +91 90916 01313

punjabbanni@gmail.com
punjabbani@yahoo.com

ਪਤੰਗ ਉਡਾਉਣ ਲਈ ਸੰਥੈਟਿਕ ਜਾਂ ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਖਰੀਦਣ, ਸਟੋਰ, ਆਯਾਤ, ਸਪਲਾਈ ਅਤੇ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

ਪਤੰਗ ਉਡਾਉਣ ਲਈ ਸੰਥੈਟਿਕ ਜਾਂ ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਖਰੀਦਣ, ਸਟੋਰ, ਆਯਾਤ, ਸਪਲਾਈ ਅਤੇ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

ਪਤੰਗ ਉਡਾਉਣ ਲਈ ਸੰਥੈਟਿਕ ਜਾਂ ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਖਰੀਦਣ, ਸਟੋਰ, ਆਯਾਤ, ਸਪਲਾਈ ਅਤੇ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ
ਸੰਗਰੂਰ, 4 ਮਾਰਚ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੰਗਰੂਰ ਅਮਿਤ ਬੈਂਬੀ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ. ਐਨ. ਐਸ. ਐਸ.), 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੰਗਰੂਰ ’ਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸੰਥੈਟਿਕ/ਪਲਾਸਟਿਕ/ਨਾਇਲੋਨ ਦੀ ਬਣੀ ਡੋਰ/ਚਾਇਨਾ ਡੋਰ ਅਤੇ ਮਜ਼ਾਜ (ਕੱਚ ਦੇ ਪਾਊਡਰ/ਮੈਟਲ ਜਾਂ ਕੋਈ ਤਿੱਖੇ ਮਟੀਰੀਅਲ ਲੱਗੇ ਹੋਏ ਧਾਗੇ) ਨੂੰ ਵੇਚਣ/ਖਰੀਦਣ, ਸਟੋਰ, ਸਪਲਾਈ, ਆਯਾਤ ਕਰਨ ਅਤੇ ਇਸ ਦੀ ਵਰਤੋਂ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਈ ਹੈ । ਹੁਕਮ ’ਚ ਕਿਹਾ ਗਿਆ ਹੈ ਕਿ ਅੱਜ ਕੱਲ੍ਹ ਪਤੰਗ/ਗੁੱਡੀਆਂ ਉਡਾਉਣ ਲਈ ਜ਼ਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹਟ ਕੇ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਇਨਾ ਡੋਰ ਜਾਂ ਮਾਂਜਾ ਦਾ ਇਸਤੇਮਾਲ ਹੁੰਦਾ ਹੈ ਅਤੇ ਉਹ ਬਹੁਤ ਮਜ਼ਬੂਤ, ਨਾ-ਗਲਣਯੋਗ ਅਤੇ ਨਾ ਹੀ ਟੁੱਟਣਯੋਗ ਹੈ । ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ । ਸਾਇਕਲ ਅਤੇ ਸਕੂਟਰ ਚਾਲਕਾਂ ਦੇ ਗਲ ਅਤੇ ਕੰਨ ਕੱਟੇ ਜਾਣ ਤੋਂ ਇਲਾਵਾ ਉਡੱਦੇ ਪੰਛੀਆਂ ਦੇ ਫਸ ਜਾਣ ਤੇ ਉਨ੍ਹਾਂ ਦੇ ਮਰਨ ਦੀਆਂ ਕਾਫੀ ਘਟਨਾਵਾਂ ਵਾਪਰਦੀਆਂ ਹਨ । ਇਸ ਤੋਂ ਇਲਾਵਾ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਨ੍ਹਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਦੂਸ਼ਿਤ ਹੁੰਦਾ ਹੈ । ਇਸ ਤਰ੍ਹਾਂ ਸੰਥੈਟਿਕ/ਪਲਸਾਟਿਕ ਦੀ ਬਣੀ ਇਹ ਡੋਰ/ਚਾਇਨਾ ਡੋਰ ਜਦੋਂ ਪਤੰਗਾਂ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ । ਹੁਕਮ ’ਚ ਅੱਗੇ ਦੱਸਿਆ ਕਿ ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦਿਆਂ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਇਨਾ ਡੋਰ ਅਤੇ ਮਾਂਜਾ ਨੂੰ ਪਤੰਗਾਂ ਲਈ ਵਰਤਣ ਵਾਸਤੇ ਵੇਚਣ/ਖਰੀਦਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਤੇ ਰੋਕ ਲਗਾਉਣ ਲਈ ਕਦਮ ਚੁੱਕਣ ਦੀ ਅਤਿ ਲੋੜ ਮਹਿਸੂਸ ਕੀਤੀ ਗਈ ਹੈ । ਇਹ ਹੁਕਮ ਮਿਤੀ 25 ਅਪ੍ਰੈਲ 2025 ਤੱਕ ਲਾਗੂ ਰਹਿਣਗੇ ।

Scroll to Top