ਰਮਾਇਆ ਹੈਲਥ ਕੇਅਰ ਦਾ ਪਲੇਸਮੈਂਟ ਕੈਂਪ 5 ਮਾਰਚ ਨੂੰ

ਰਮਾਇਆ ਹੈਲਥ ਕੇਅਰ ਦਾ ਪਲੇਸਮੈਂਟ ਕੈਂਪ 5 ਮਾਰਚ ਨੂੰ
ਪਟਿਆਲਾ, 4 ਮਾਰਚ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ 5 ਮਾਰਚ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਰਮਾਇਆ ਹੈਲਥ ਕੇਅਰ ਲਈ ਵੈਲਨੇੱਸ ਐਡਵਾਈਜ਼ਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਰਮਾਇਆ ਹੈਲਥ ਕੇਅਰ ਵੱਲੋਂ ਵੈਲਨੇੱਸ ਐਡਵਾਈਜ਼ਰ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਦਸਵੀਂ/ਬਾਰ੍ਹਵੀਂ/ਗ੍ਰੈਜੂਏਸ਼ਨ ਦੀ ਯੋਗਤਾ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ, ਜਿਨ੍ਹਾਂ ਉਮੀਦਵਾਰਾਂ ਦੀ ਉਮਰ 20-40 ਸਾਲ ਹੋਵੇ ਅਤੇ ਕੇਵਲ ਮਹਿਲਾਵਾਂ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੀਆਂ ਹਨ । ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 05-03-2025 ਦਿਨ ਬੁੱਧਵਾਰ, ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕੀਤਾ ਜਾ ਸਕਦਾ ਹੈ ।

Leave a Comment

Your email address will not be published. Required fields are marked *

Scroll to Top