Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 11:42 am

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਟੀ. ਐਫ. ਅਤੇ ਪੰਜਾਬ ਪੁਲਸ ਨੇ ਕੀਤਾ ਬੱਬਰ ਖਾਲਸਾ ਦਾ ਅੱਤਵਾਦੀ ਗ੍ਰਿਫ਼ਤਾਰ

ਐਸ. ਟੀ. ਐਫ. ਅਤੇ ਪੰਜਾਬ ਪੁਲਸ ਨੇ ਕੀਤਾ ਬੱਬਰ ਖਾਲਸਾ ਦਾ ਅੱਤਵਾਦੀ ਗ੍ਰਿਫ਼ਤਾਰ

ਐਸ. ਟੀ. ਐਫ. ਅਤੇ ਪੰਜਾਬ ਪੁਲਸ ਨੇ ਕੀਤਾ ਬੱਬਰ ਖਾਲਸਾ ਦਾ ਅੱਤਵਾਦੀ ਗ੍ਰਿਫ਼ਤਾਰ
ਹੈਂਡ ਗ੍ਰਨੇਡ ਅਤੇ ਵਿਸਫੋਟਕ ਸਮੱਗਰੀ ਵੀ ਹੋਈ ਬਰਾਮਦ
ਕੌਸ਼ਾਂਬੀ : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੇ ਕੌਸਾਂਬੀ ਵਿਖੇ ਐਸ. ਟੀ. ਐਫ. ਅਤੇ ਪੰਜਾਬ ਪੁਲਸ ਨੇ ਵੀਰਵਾਰ ਸਵੇਰੇ 3:30 ਵਜੇ ਛਾਪਾ ਮਾਰਿਆ ਅਤੇ ਲਾਜ਼ਰ ਮਸੀਹ ਨੂੰ ਗ੍ਰਿਫ਼ਤਾਰ ਕਰ ਲਿਆ । ਉਹ ਪੰਜਾਬ ਦੇ ਅੰਮ੍ਰਿਤਸਰ ਜਿ਼ਲ੍ਹੇ ਦੇ ਪਿੰਡ ਕੁਰਲੀਆਣਾ ਦਾ ਰਹਿਣ ਵਾਲਾ ਹੈ। ਪਿਛਲੇ ਸਾਲ 24 ਸਤੰਬਰ ਨੂੰ ਲਾਜ਼ਰ ਮਸੀਹ ਪੰਜਾਬ ਪੁਲਸ ਦੀ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਸੀ । ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਇੱਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਉਸਦੀ ਪਛਾਣ ਲਾਜ਼ਰ ਮਸੀਹ ਵਜੋਂ ਹੋਈ ਹੈ । ਯੂ. ਪੀ. ਐਸ. ਟੀ. ਐਫ. ਦੇ ਅਨੁਸਾਰ, ਉਹ ਬੀ. ਕੇ. ਆਈ. ਦੇ ਜਰਮਨੀ ਸਥਿਤ ਮਾਡਿਊਲ ਦੇ ਮੁਖੀ ਸਵਰਨ ਸਿੰਘ ਉਰਫ ਜੀਵਨ ਫੌਜੀ ਲਈ ਕੰਮ ਕਰਦਾ ਸੀ । ਉਹ ਪਾਕਿਸਤਾਨ ਦੀ ਖੂਫੀਆ ਏਜੰਸੀ ਆਈ. ਐਸ. ਆਈ. ਨਾਲ ਵੀ ਸਿੱਧੇ ਸੰਪਰਕ ਵਿੱਚ ਸੀ । ਐਸ. ਟੀ. ਐਫ. ਨੇ ਉਸ ਕੋਲੋਂ 3 ਹੈਂਡ ਗ੍ਰਨੇਡ, 2 ਡੈਟੋਨੇਟਰ, 1 ਵਿਦੇਸ਼ੀ ਪਿਸਤੌਲ ਅਤੇ 13 ਕਾਰਤੂਸ ਬਰਾਮਦ ਕੀਤੇ ਹਨ । ਇਸ ਤੋਂ ਇਲਾਵਾ ਗਾਜ਼ੀਆਬਾਦ ਦੇ ਪਤੇ ਵਾਲਾ ਇੱਕ ਆਧਾਰ ਕਾਰਡ ਅਤੇ ਸਿਮ ਕਾਰਡ ਤੋਂ ਬਿਨਾਂ ਇੱਕ ਮੋਬਾਈਲ ਫੋਨ ਵੀ ਬਰਾਮਦ ਕੀਤਾ ਗਿਆ ਹੈ ।

Scroll to Top