Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 11:09 am

+91 90915 01313 , +91 90916 01313

punjabbanni@gmail.com
punjabbani@yahoo.com

ਐਨਫੋਰਸਮੈਂਟ ਡਾਇਰੈਕਟੋਰੇਟ ਦਾ ਸਿੱਕਮ ਬੈਂਕ ਦੇ ਸਾਬਕਾ ਜਨਰਲ ਮੈਨੇਜਰ ਦੀ ਕਰੋੜਾਂ ਦੀ ਜਾਇਦਾਦ ਕੀਤੀ ਜਬਤ

ਐਨਫੋਰਸਮੈਂਟ ਡਾਇਰੈਕਟੋਰੇਟ ਦਾ ਸਿੱਕਮ ਬੈਂਕ ਦੇ ਸਾਬਕਾ ਜਨਰਲ ਮੈਨੇਜਰ ਦੀ ਕਰੋੜਾਂ ਦੀ ਜਾਇਦਾਦ ਕੀਤੀ ਜਬਤ

ਐਨਫੋਰਸਮੈਂਟ ਡਾਇਰੈਕਟੋਰੇਟ ਦਾ ਸਿੱਕਮ ਬੈਂਕ ਦੇ ਸਾਬਕਾ ਜਨਰਲ ਮੈਨੇਜਰ ਦੀ ਕਰੋੜਾਂ ਦੀ ਜਾਇਦਾਦ ਕੀਤੀ ਜਬਤ
ਸਿੱਕਮ : ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਸਿੱਕਮ ਸਥਿਤ ਇਕ ਬੈਂਕ ਦੇ ਸਾਬਕਾ ਜਨਰਲ ਮੈਨੇਜਰ ਪੱਧਰ ਦੇ ਅਧਿਕਾਰੀ ਦੀ 65.46 ਕਰੋੜ ਰੁਪਏ ਦੀ ਚੱਲ ਅਤੇ ਅਚੱਲ ਜਾਇਦਾਦ ਜ਼ਬਤ ਕਰ ਲਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਕਾਰਵਾਈ ਮਨੀ ਲਾਂਡਰਿੰਗ ਨਾਲ ਸਬੰਧਤ ਇਕ ਮਾਮਲੇ ਤਹਿਤ ਕੀਤੀ ਗਈ ਹੈ । ਈ. ਡੀ. ਨੇ ਕਿਹਾ ਕਿ ਜ਼ਬਤ ਕੀਤੀਆਂ ਜਾਇਦਾਦਾਂ ਵਿਚ ਚਾਰ ਰਿਹਾਇਸ਼ੀ ਜਾਇਦਾਦਾਂ ਅਤੇ ਪਲਾਟ ਸ਼ਾਮਲ ਹਨ । ਇਹ ਜਾਇਦਾਦਾਂ ਸਿੱਕਮ ਦੇ ਦੇਵਰਾਲੀ, ਸਿਆਰੀ, ਰਾਣੀਪੂਲ ਅਤੇ ਪੇਨਲੋਂਗ ਵਿਚ ਸਥਿਤ ਹਨ । ਇਹ ਜਾਇਦਾਦਾਂ ਕਥਿਤ ਤੌਰ `ਤੇ ਸਟੇਟ ਬੈਂਕ ਆਫ਼ ਸਿੱਕਮ ਤੋਂ ਫ਼ੰਡਾਂ ਦੀ ਹੇਰਾਫੇਰੀ ਕਰ ਕੇ ਖ਼ਰੀਦੀਆਂ ਗਈਆਂ ਸਨ । ਈ. ਡੀ. ਅਨੁਸਾਰ, ਦੋਰਜੀ ਸ਼ੇਰਿੰਗ ਲੇਪਚਾ, ਜੋ ਕਿ ਬੈਂਕ ਦੇ ਜਨਰਲ ਮੈਨੇਜਰ ਸਨ, ਇਸ ਫ਼ੰਡ ਦੇ ਗਬਨ ਵਿਚ ਸ਼ਾਮਲ ਸਨ । ਬਿਆਨ ਵਿਚ ਕਿਹਾ ਗਿਆ ਹੈ ਕਿ ਲੇਪਚਾ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਨਾਮ `ਤੇ ਵੱਖ-ਵੱਖ ਬੈਂਕ ਖਾਤਿਆਂ ਵਿਚ ਜਮ੍ਹਾ ਕੀਤੇ ਗਏ ਲਗਭਗ 53.41 ਕਰੋੜ ਰੁਪਏ ਨੂੰ ਵੀ ਫ੍ਰੀਜ਼ ਕਰ ਦਿਤਾ ਗਿਆ ਹੈ । ਈ. ਡੀ. ਨੇ ਕਿਹਾ ਕਿ ਇਹ ਕਾਰਵਾਈ ਬੈਂਕ ਤੋਂ ਗਬਨ ਕੀਤੇ ਗਏ ਫ਼ੰਡਾਂ ਦੀ ਦੁਰਵਰਤੋਂ ਅਤੇ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ. ਐਮ. ਐਲ. ਏ.) 2002 ਦੇ ਤਹਿਤ ਮਨੀ ਲਾਂਡਰਿੰਗ ਦੀ ਜਾਂਚ ਦਾ ਹਿੱਸਾ ਹੈ । ਈ. ਡੀ. ਨੇ ਕਿਹਾ ਕਿ ਅਪਰਾਧ ਜਾਂਚ ਵਿਭਾਗ (ਸੀ. ਆਈ. ਡੀ.) ਦੁਆਰਾ ਦਰਜ ਕੀਤੀ ਗਈ ਐਫ. ਆਈ. ਆਰ. ਤੋਂ ਬਾਅਦ ਜਾਂਚ ਸ਼ੁਰੂ ਕੀਤੀ ਗਈ ਸੀ । ਜਾਂਚ ਤੋਂ ਪਤਾ ਲੱਗਾ ਕਿ ਲੇਪਚਾ ਨੇ ਵੱਡੇ ਪੱਧਰ `ਤੇ ਧੋਖਾਧੜੀ ਕੀਤੀ ਸੀ । ਉਸ ਨੇ ਏ. ਈ. ਰੋਡਜ਼ ਐਂਡ ਬ੍ਰਿਜ ਡਿਪਾਰਟਮੈਂਟ, ਸਿਕਿੱਮ ਸਰਕਾਰ” ਦੇ ਨਾਮ `ਤੇ ਇਕ ਜਾਅਲੀ ਬੈਂਕ ਖ਼ਾਤਾ ਖੋਲ੍ਹਿਆ ਸੀ । ਇਸ ਤੋਂ ਬਾਅਦ, ਦੋ ਜਨਤਕ ਖੇਤਰ ਦੇ ਬੈਂਕਾਂ ਦੇ ਲੈਣ-ਦੇਣ ਨਾਲ ਸਬੰਧਤ ਦਸਤਾਵੇਜ਼ਾਂ ਵਿਚ ਹੇਰਾਫੇਰੀ ਕਰ ਕੇ ਇਸ ਖ਼ਾਤੇ ਵਿਚ ਗ਼ੈਰ-ਕਾਨੂੰਨੀ ਤੌਰ `ਤੇ ਫ਼ੰਡ ਜਮ੍ਹਾ ਕੀਤੇ ਗਏ। ਬਿਆਨ ਵਿਚ ਕਿਹਾ ਗਿਆ ਹੈ ਕਿ ਗਬਨ ਕੀਤੇ ਪੈਸੇ ਲੇਪਚਾ ਅਤੇ ਉਸ ਦੇ ਸਾਥੀਆਂ ਦੇ ਨਿੱਜੀ ਖ਼ਾਤਿਆਂ ਵਿਚ ਟ੍ਰਾਂਸਫ਼ਰ ਕੀਤੇ ਗਏ ਸਨ । ਪਿਛਲੇ ਮਹੀਨੇ, ਈ. ਡੀ. ਨੇ ਕਈ ਥਾਵਾਂ `ਤੇ ਲੇਪਚਾ ਨਾਲ ਜੁੜੀਆਂ ਜਾਇਦਾਦਾਂ `ਤੇ ਛਾਪੇਮਾਰੀ ਕੀਤੀ ਸੀ ਅਤੇ ਵੱਖ-ਵੱਖ ਜਾਇਦਾਦ ਖ਼ਰੀਦਦਾਰੀ ਨਾਲ ਸਬੰਧਤ ਦਸਤਾਵੇਜ਼ ਜ਼ਬਤ ਕੀਤੇ ਸਨ । ਈ. ਡੀ. ਦੀ ਜਾਂਚ ਅਜੇ ਵੀ ਜਾਰੀ ਹੈ । ਅਧਿਕਾਰੀ ਇਸ ਵਿਚ ਸ਼ਾਮਲ ਹੋਰ ਲੋਕਾਂ ਦੀ ਭੂਮਿਕਾ ਦੀ ਵੀ ਜਾਂਚ ਕਰ ਰਹੇ ਹਨ ।

Scroll to Top