Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 10:59 am

+91 90915 01313 , +91 90916 01313

punjabbanni@gmail.com
punjabbani@yahoo.com

‘ਯੁੱਧ ਨਸ਼ਿਆਂ ਵਿਰੁੱਧ’: ਸੰਗਰੂਰ ਪੁਲਿਸ ਨੇ ਰਾਮਨਗਰ ਬਸਤੀ ਵਿੱਚ ਕੀਤੀ ਅਚਨਚੇਤ ਜਾਂਚ

‘ਯੁੱਧ ਨਸ਼ਿਆਂ ਵਿਰੁੱਧ’: ਸੰਗਰੂਰ ਪੁਲਿਸ ਨੇ ਰਾਮਨਗਰ ਬਸਤੀ ਵਿੱਚ ਕੀਤੀ ਅਚਨਚੇਤ ਜਾਂਚ

‘ਯੁੱਧ ਨਸ਼ਿਆਂ ਵਿਰੁੱਧ’: ਸੰਗਰੂਰ ਪੁਲਿਸ ਨੇ ਰਾਮਨਗਰ ਬਸਤੀ ਵਿੱਚ ਕੀਤੀ ਅਚਨਚੇਤ ਜਾਂਚ
ਐਸ. ਪੀ. ਪਲਵਿੰਦਰ ਸਿੰਘ ਚੀਮਾ ਨੇ ਕੀਤੀ ਟੀਮ ਦੀ ਅਗਵਾਈ
ਸੰਗਰੂਰ, 7 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੰਗਰੂਰ ਪੁਲਸ ਵੱਲੋਂ ਅੱਜ ਸਥਾਨਕ ਰਾਮ ਨਗਰ ਬਸਤੀ ਵਿਖੇ ਅਚਨਚੇਤ ਜਾਂਚ ਕੀਤੀ ਗਈ । ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ. ਪੀ. ਪਲਵਿੰਦਰ ਸਿੰਘ ਚੀਮਾ ਵੱਲੋਂ ਪੁਲਸ ਫੋਰਸ ਦੀਆਂ ਵੱਖ ਵੱਖ ਟੁਕੜੀਆਂ ਦੀ ਅਗਵਾਈ ਕਰਦੇ ਹੋਏ ਕੁਝ ਸ਼ੱਕੀ ਲੋਕਾਂ ਦੇ ਘਰਾਂ ਦੀ ਤਲਾਸ਼ੀ ਕੀਤੀ ਗਈ । ਇਸ ਮੌਕੇ ਬੋਲਦਿਆਂ ਐਸ. ਪੀ. ਪਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਵੱਲੋਂ ਜ਼ਿਲ੍ਹੇ ਵਿੱਚ ਨਸ਼ਿਆਂ ਦਾ ਖਾਤਮਾ ਕਰਨ ਲਈ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਸ਼ਾ ਤਸਕਰਾਂ ਨਾਲ ਸਖਤੀ ਨਾਲ ਨਜਿੱਠਣ ਦੇ ਹੁਕਮ ਜਾਰੀ ਕੀਤੇ ਗਏ ਹਨ । ਉਹਨਾਂ ਕਿਹਾ ਕਿ ਇਹਨਾਂ ਹੁਕਮਾਂ ਦੀ ਪਾਲਣਾ ਤਹਿਤ ਜ਼ਿਲ੍ਹਾ ਪੁਲਸ ਵੱਲੋਂ ਲਗਾਤਾਰ ਲੋੜੀਂਦੀਆਂ ਕਾਰਵਾਈਆਂ ਅਮਲ ਵਿਚ ਲਿਆਂਦੀਆਂ ਜਾ ਰਹੀਆਂ ਹਨ । ਉਹਨਾਂ ਕਿਹਾ ਕਿ ਅੱਜ ਦੀ ਇਸ ਅਚਨਚੇਤ ਜਾਂਚ ਵਿੱਚ ਡੀ. ਐਸ. ਪੀ. ਸੁਖਦੇਵ ਸਿੰਘ ਤੇ ਦਲਜੀਤ ਸਿੰਘ ਵਿਰਕ, 4 ਇੰਸਪੈਕਟਰ ਤੇ ਐਸ. ਐਚ. ਓ. ਮਨਪ੍ਰੀਤ ਸਿੰਘ ਤੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਵੱਲੋਂ ਰਾਮ ਨਗਰ ਬਸਤੀ ਦੇ ਹਰ ਉਸ ਘਰ ਦੀ ਜਾਂਚ ਕੀਤੀ ਗਈ, ਜਿੱਥੇ ਨਸ਼ਾ ਵੇਚੇ ਜਾਣ ਦੀ ਸੰਭਾਵਨਾ ਲੱਗਦੀ ਸੀ । ਉਹਨਾਂ ਕਿਹਾ ਕਿ ਇਸ ਮੌਕੇ ਕੁਝ ਸ਼ੱਕੀ ਮੋਬਾਈਲ ਵੀ ਕਬਜ਼ੇ ਵਿੱਚ ਲਏ ਗਏ ਹਨ । ਐਸ. ਪੀ. ਪਲਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਸੰਗਰੂਰ ਪੁਲਸ ਹਰ ਹਾਲਤ ਵਿੱਚ ਨਸ਼ਿਆਂ ਦੀ ਤਸਕਰੀ ਰੋਕਣ ਲਈ ਵਚਨਬੱਧ ਹੈ ਅਤੇ ਇਸ ਕੰਮ ਲਈ ਜ਼ਿਲ੍ਹਾ ਵਾਸੀਆਂ ਤੋਂ ਵੀ ਪੂਰਨ ਸਹਿਯੋਗ ਦੀ ਆਸ ਰੱਖਦੀ ਹੈ । ਉਹਨਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਿਰਫ ਨਸ਼ਾ ਤਸਕਰਾਂ ਖਿਲਾਫ ਸਖਤੀ ਕੀਤੀ ਜਾ ਰਹੀ ਹੈ ਜਦਕਿ ਨਸ਼ਿਆਂ ਦੇ ਆਦੀ ਮਰੀਜ਼ਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ।

Scroll to Top