Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 10:59 am

+91 90915 01313 , +91 90916 01313

punjabbanni@gmail.com
punjabbani@yahoo.com

ਅੰਤਰ-ਰਾਜੀ ਨਾਕਿਆਂ ਉਤੇ ਸੰਗਰੂਰ ਪੁਲਸ ਨੇ ਵਧਾਈ ਚੌਕਸੀ

ਅੰਤਰ-ਰਾਜੀ ਨਾਕਿਆਂ ਉਤੇ ਸੰਗਰੂਰ ਪੁਲਸ ਨੇ ਵਧਾਈ ਚੌਕਸੀ

ਯੁੱਧ ਨਸ਼ਿਆਂ ਵਿਰੁੱਧ
ਅੰਤਰ-ਰਾਜੀ ਨਾਕਿਆਂ ਉਤੇ ਸੰਗਰੂਰ ਪੁਲਸ ਨੇ ਵਧਾਈ ਚੌਕਸੀ
ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ‘ਆਪਰੇਸ਼ਨ ਸੀਲ’ ਚਲਾ ਕੇ ਕੀਤੀ ਵਾਹਨਾਂ ਦੀ ਚੈਕਿੰਗ
ਨਾਕਿਆਂ ਉਤੇ ਡੀ. ਐਸ. ਪੀ. ਦੀਪਿੰਦਰਪਾਲ ਸਿੰਘ ਜੇਜੀ ਅਤੇ ਡੀ. ਐਸ. ਪੀ. ਪਰਮਿੰਦਰ ਸਿੰਘ ਰਹੇ ਸਰਗਰਮ
ਖਨੌਰੀ/ਮੂਨਕ/ ਲਹਿਰਾ, 7 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਖ਼ਤ ਦਿਸ਼ਾ ਨਿਰਦੇਸ਼ਾਂ ਅਤੇ ਡੀ. ਜੀ. ਪੀ. ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਸੰਗਰੂਰ ਦੀਆਂ ਹਰਿਆਣਾ ਨਾਲ ਲਗਦੀਆਂ ਹੱਦਾਂ ਉਤੇ ਜ਼ਿਲ੍ਹਾ ਪੁਲਸ ਵੱਲੋਂ ਆਪਰੇਸ਼ਨ ਸੀਲ ਚਲਾਇਆ ਗਿਆ । ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਾ ਤਸਕਰਾਂ ਤੇ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਅਹਿਮ ਕੜੀ ਵਜੋਂ ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਲਹਿਰਾ ਅਤੇ ਮੂਨਕ ਸਬ-ਡਵੀਜ਼ਨਾਂ ਦੇ ਡੀ. ਐਸ. ਪੀ. ਨੇ ਇਸ ਅਭਿਆਨ ਦੀ ਨਿਗਰਾਨੀ ਕੀਤੀ ਅਤੇ ਪੁਲਿਸ ਟੀਮਾਂ ਨੇ ਰਾਮਪੁਰ, ਕੜੈਲ, ਚੋਟੀਆਂ, ਪਦਾਰਥ ਖੇੜਾ ਆਦਿ ਦੇ ਮੁੱਖ ਰਸਤਿਆਂ ਉੱਤੇ ਸ਼ੱਕੀ ਵਾਹਨਾਂ ਅਤੇ ਰਾਹਗੀਰਾਂ ਦੇ ਸਮਾਨ ਦੀ ਜਾਂਚ ਪੜਤਾਲ ਕੀਤੀ ਗਈ ।

ਇਸ ਮੌਕੇ ਡੀ. ਐਸ. ਪੀ. ਦੀਪਇੰਦਰ ਪਾਲ ਸਿੰਘ ਜੇਜੀ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਪੁਲਸ ਵੱਖ-ਵੱਖ ਯੋਜਨਾਵਾਂ ਦੇ ਆਧਾਰ ਉੱਤੇ ਕਾਰਵਾਈ ਨੂੰ ਅਮਲ ਵਿੱਚ ਲਿਆ ਰਹੀ ਹੈ ਅਤੇ ਨਸ਼ਾ ਤਸਕਰਾਂ ਨੂੰ ਪੂਰਨ ਤੌਰ ਤੇ ਠੱਲ੍ਹ ਪਾਉਣ ਲਈ ਆਮ ਲੋਕਾਂ ਦੇ ਸਹਿਯੋਗ ਦੇ ਵੀ ਜਰੂਰਤ ਹੈ । ਉਹਨਾਂ ਦੱਸਿਆ ਕਿ ਅੱਜ ਜਾਂਚ ਦੌਰਾਨ ਇਕ ਵਿਅਕਤੀ ਰਾਮ ਸਿੰਘ ਵਾਸੀ ਮਾਨਸਾ ਕੋਲੋ 15 ਬੋਤਲਾਂ ਇਨਟੋਕਸੀਕੇਟਡ ਸੀਰਪ ਦੀਆਂ ਬਰਾਮਦ ਕੀਤੀਆਂ ਗਈਆਂ ਅਤੇ ਉਸ ਖ਼ਿਲਾਫ਼ ਪੁਲਸ ਥਾਣਾ ਲਹਿਰਾ ਵਿਖੇ ਐਨ. ਡੀ. ਪੀ. ਐਸ. ਐਕਟ ਦੇ ਅੰਡਰ ਸੈਕਸ਼ਨ 22 ਤਹਿਤ ਐਫ. ਆਈ. ਆਰ. ਨੰਬਰ 38 ਮਿਤੀ 07.03.2025 ਦਰਜ ਕੀਤੀ ਗਈ ਹੈ । ਇਸ ਮੌਕੇ ਡੀ. ਐਸ. ਪੀ. ਪਰਮਿੰਦਰ ਸਿੰਘ ਨੇ ਦੱਸਿਆ ਕਿ ਅੱਜ ਕੀਤੀ ਨਾਕਾਬੰਦੀ ਦੌਰਾਨ ਕੱਚੀ ਖਨੌਰੀ ਤੋਂ ਪਦਾਰਥ ਖੇੜਾ ਰੋਡ ਉੱਤੇ ਲਗਾਏ ਨਾਕੇ ਦੌਰਾਨ ਇਕ ਵਿਅਕਤੀ ਕੋਲੋਂ 200 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਅਤੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਐਫ. ਆਈ. ਆਰ. ਨੰਬਰ 24 ਅੰਡਰ ਸੈਕਸ਼ਨ 61/1/14 ਐਕਸਾਈਜ਼ ਐਕਟ ਤਹਿਤ ਪੁਲਸ ਥਾਣਾ ਖਨੌਰੀ ਵਿਖੇ ਦਰਜ ਕਰਕੇ 20 ਬੋਤਲਾਂ ਸ਼ਰਾਬ ਠੇਕਾ ਦੇਸੀ ਅਤੇ ਐਫ. ਆਈ. ਆਰ. ਨੰਬਰ 16 ਅੰਡਰ ਸੈਕਸ਼ਨ 61/1/14 ਐਕਸਾਈਜ਼ ਐਕਟ ਤਹਿਤ ਪੁਲਸ ਥਾਣਾ ਮੂਨਕ ਵਿਖੇ ਦਰਜ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ ਗਈ । ਇਸ ਤੋਂ ਇਲਾਵਾ 10 ਵਾਹਨ ਚਾਲਕਾਂ ਦੇ ਚਲਾਨ ਵੀ ਕੱਟੇ ਗਏ ਹਨ ।

Scroll to Top