ਕਾਲਾ ਮੋਤੀਆ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਣਾਂ ਵਿਚੋਂ ਇੱਕ ਹੈ

ਕਾਲਾ ਮੋਤੀਆ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਣਾਂ ਵਿਚੋਂ ਇੱਕ ਹੈ
ਸ਼ੂਗਰ, ਬਲੱਡ ਪ੍ਰੈੱਸ਼ਰ ਦੇ ਮਰੀਜ ਅੱਖਾਂ ਦੀ ਨਿਯਮਿਤ ਜਾਂਚ ਯਕੀਨੀ ਬਣਾਉਣ : ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ
ਪਟਿਆਲਾ 11 ਮਾਰਚ : ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਸਾਰੇ ਸਰਕਾਰੀ ਸੰਸਥਾਵਾਂ ਵਿੱਚ ਵਿਸ਼ਵ ਗਲੋਕੋਮਾ ਹਫਤਾ ਮਨਾਇਆ ਜਾ ਰਿਹਾ ਹੈ ।ਕਾਲਾ ਮੋਤੀਆ ਬਿਮਾਰੀ ਦੇ ਕਾਰਣ, ਲੱਛਣ ਅਤੇ ਇਲਾਜ ਸਬੰਧੀ ਜਾਗਰੂਕਤਾ ਹਫਤਾ 9 ਤੋਂ 15 ਮਾਰਚ ਤੱਕ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਇਸ ਦੀ ਵਿਸ਼ੇਸ਼ ਜਾਂਚ ਲਈ ਜਿਲ੍ਹਾ ਅਤੇ ਸਬ ਡਵੀਜਨ ਹਸਪਤਾਲਾ ਵਿੱਚ ਵਿਸ਼ੇਸ਼ ਕੈੰਪ ਲਗਾਏ ਜਾ ਰਹੇ ਹਨ ਇਸ ਵਿਸ਼ੈਸ਼ ਹਫਤੇ ਦੋਰਾਨ ਲੋਕਾਂ ਨੂੰ ਅੱਖਾਂ ਦੀ ਸਿਹਤ ਸੰਭਾਲ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ । ਭਾਰਤ ਵਿੱਚ ਗਲੋਕੋਮਾ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਨਾ ਵਿੱਚੋਂ ਇੱਕ ਅਹਿਮ ਕਾਰਨ ਹੈ ਅਤੇ ਸ਼ੂਗਰ, ਬਲੱਡ ਪ੍ਰੈੱਸ਼ਰ ਦੇ ਮਰੀਜਾਂ ਨੂੰ ਅੱਖਾਂ ਦੀ ਨਿਯਮਿਤ ਜਾਂਚ ਕਰਵਾਉਣੀ ਚਾਹੀਦੀ ਹੈ । ਇਹ ਗੱਲ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਵੱਲੋਂ ਵਿਸ਼ਵ ਗਲੋਕੋਮਾ ਹਫਤਾ ਮਨਾਉਣ ਤਹਿਤ ਆਮ ਲੋਕਾਂ ਨੁੰ ਬਿਮਾਰੀ ਪ੍ਰਤੀ ਜਾਗਰੁਕ ਕਰਨ ਲਈ ਜਾਣਕਾਰੀ ਦਿੰਦਿਆ ਹੋਏ ਕਹੀ ।

ਉਹਨਾਂ ਨੇ ਕਿਹਾ ਕਿ ਸਮੇਂ ਸਿਰ ਇਸ ਬਿਮਾਰੀ ਦਾ ਪਤਾ ਲਗਣ ਤੇ ਇਲਾਜ ਸਫਲ ਤਰੀਕੇ ਨਾਲ ਹੋ ਸਕਦਾ ਹੈ । ਉੁਹਨਾਂ ਕਿਹਾ ਕਿ ਜੇਕਰ ਕੋਈ ਸ਼ੂਗਰ, ਬਲੱਡ ਪ੍ਰੈੱਸ਼ਰ, ਅਲਰਜੀ, ਦਮਾ, ਚਮੜੀ ਰੋਗਾਂ ਨਾਲ ਪੀੜਤ ਮਰੀਜ ਸਟੀਰਾਇਡ ਦੀ ਵਰਤੋਂ ਕਰਦਾ ਹੈ ਤਾਂ ਅਜਿਹੇ ਵਿਅਕਤੀ ਨੂੰ ਕਾਲਾ ਮੋਤੀਆਂ ਹੋਣ ਦੀ ਜਿਆਦਾ ਸੰਭਾਵਨਾ ਹੁੰਦੀ ਹੈ, ਇਸ ਲਈ ਅਜਿਹੇ ਲੋਕਾਂ ਨੁੰ ਆਪਣੀਆ ਅੱਖਾਂ ਦੀ ਨਿਯਮਿਤ ਜਾਂਚ ਕਰਵਾਉਣੀ ਜਰੂਰੀ ਹੈ । ਜਿਲ੍ਹਾ ਪ੍ਰੋਗਰਾਮ ਅਫਸਰ ਡਾ. ਐਸ. ਜੇ. ਸਿੰਘ ਨੇ ਕਿਹਾ ਕਿ ਅਸਾਧਾਰਨ ਸਿਰ ਦਰਦ ਜਾਂ ਅੱਖਾਂ ਵਿੱਚ ਦਰਦ, ਪੜ੍ਹਨ ਵਾਲੇ ਚਸ਼ਮਿਆਂ ਦਾ ਵਾਰ ਵਾਰ ਬਦਲਣਾ, ਪ੍ਰਕਾਸ਼ ਦੇ ਦੁਆਲੇ ਰੰਗਦਾਰ ਚੱਕਰ, ਅੱਖਾਂ ਵਿੱਚ ਦਰਦ ਅਤੇ ਲਾਲੀ ਦੇ ਨਾਲ ਦ੍ਰਿਸ਼ਟੀ ਦੀ ਅਚਾਨਕ ਹਾਨੀ, ਦ੍ਰਿਸ਼ਟੀ ਦੇ ਖੇਤਰ ਦਾ ਸੀਮਿਤ ਹੋਣਾ ਕਾਲੇ ਮੋਤੀਏ ਦੇ ਲੱਛਣ ਹਨ। ਅਜਿਹੇ ਲੱਛਣ/ਚਿੰਨ੍ਹ ਦਿਖਾਈ ਦੇਣ ਤੇ ਆਪਣੀਆਂ ਅੱਖਾਂ ਦਾ ਦਬਾਅ ਚੈੱਕ ਕਰਵਾਉਣਾ ਚਾਹੀਦਾ ਹੈ ਤਾਂ ਜੋ ਇਸ ਬਿਮਾਰੀ ਤੋਂ ਸਮੇਂ ਸਿਰ ਬਚਿਆ ਜਾ ਸਕੇ ।

Leave a Comment

Your email address will not be published. Required fields are marked *

Scroll to Top