ਖੇਤੀਬਾੜੀ ਵਿਭਾਗ ਨੇ ਪਿੰਡ ਮੰਡੇਰ ਖੁਰਦ ਅਤੇ ਕੁਲਾਰ ਖੁਰਦ ਵਿਖੇ ਲਗਾਏ ਕਿਸਾਨ ਜਾਗਰੂਕਤਾ ਕੈਪ

ਖੇਤੀਬਾੜੀ ਵਿਭਾਗ ਨੇ ਪਿੰਡ ਮੰਡੇਰ ਖੁਰਦ ਅਤੇ ਕੁਲਾਰ ਖੁਰਦ ਵਿਖੇ ਲਗਾਏ ਕਿਸਾਨ ਜਾਗਰੂਕਤਾ ਕੈਪ
ਸੰਗਰੂਰ, 11 ਮਾਰਚ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਸੰਗਰੂਰ ਡਾ. ਧਰਮਿੰਦਰਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਬਲਾਕ ਸੰਗਰੂਰ ਵਿਚ ਪੈਂਦੇ ਪਿੰਡ ਮੰਡੇਰ ਖੁਰਦ ਅਤੇ ਕੁਲਾਰ ਖੁਰਦ ਵਿਖੇ ਕਿਸਾਨ ਜਾਗਰੂਕਤਾ ਕੈਪ ਲਗਾਏ ਗਏ । ਇਸ ਦੌਰਾਨ ਡਾ. ਪਰਮਿੰਦਰ ਸਿੰਘ ਬੁੱਟਰ, ਖੇਤੀਬਾੜੀ ਵਿਕਾਸ ਅਫਸਰ ਅਤੇ ਡਾ. ਰਜਿੰਦਰ ਸਿੰਘ , ਖੇਤੀਬਾੜੀ ਵਿਸਥਾਰ ਅਫਸਰ ਨੇ ਕਿਸਾਨਾਂ ਨੂੰ ਨਰਮੇ ਦੀ ਫਸਲ ਦੀ ਕਾਸ਼ਤ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਵੱਧ ਤੋਂ ਵੱਧ ਰਕਬਾ ਨਰਮੇ ਹੇਠ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਰਵਾਇਤੀ ਫਸਲਾਂ ਤੋਂ ਹੱਟ ਕੇ ਮਿੱਟੀ ਅਤੇ ਪਾਣੀ ਦੀ ਸੰਭਾਲ ਕੀਤੀ ਜਾ ਸਕੇ । ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਮਿੱਟੀ ਅਤੇ ਪਾਣੀ ਦੀ ਜਾਂਚ ਭੋਂ-ਪਰਖ ਲੈਬ ਦਫਤਰ ਮੁੱਖ ਖੇਤੀਬਾੜੀ ਅਫਸਰ ਸੰਗਰੂਰ ਪਾਸੋਂ ਕਰਵਾ ਕੇ ਹੀ ਖਾਦਾਂ ਦੀ ਵਰਤੋਂ ਕਰਨ ਲਈ ਕਿਹਾ ਅਤੇ ਬੇਲੋੜੀਆਂ ਖਾਦਾਂ ਅਤੇ ਦਵਾਈਆਂ ਦੀ ਫਸਲਾਂ ਵਿਚ ਵਰਤੋਂ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ I ਉਨ੍ਹਾਂ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਵੀ ਅਪੀਲ ਕੀਤੀ ਅਤੇ ਫਸਲ ਦੀ ਰਹਿੰਦ-ਖੂੰਦ ਨੂੰ ਮਿੱਟੀ ਵਿਚ ਮਿਲਾ ਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਲਈ ਕਿਹਾ I ਇਸ ਮੌਕੇ ਉਨ੍ਹਾਂ ਨਾਲ ਖੇਤੀਬਾੜੀ ਉਪ-ਨਿਰੀਖਕ ਰਮਨਦੀਪ ਸਿੰਘ ਅਤੇ ਹਰਸਿਮਰਨ ਸਿੰਘ ਮੌਜੂਦ ਸਨ ।

Leave a Comment

Your email address will not be published. Required fields are marked *

Scroll to Top