” ਯੁੱਧ ਨਸ਼ਿਆਂ ਵਿਰੁੱਧ” : ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ 42 ਮੁਕੱਦਮੇ ਦਰਜ, 62 ਜਣੇ ਗ੍ਰਿਫ਼ਤਾਰ

” ਯੁੱਧ ਨਸ਼ਿਆਂ ਵਿਰੁੱਧ” : ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ 42 ਮੁਕੱਦਮੇ ਦਰਜ, 62 ਜਣੇ ਗ੍ਰਿਫ਼ਤਾਰ
ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ 08 ਮਾਰਚ ਤੋਂ 14 ਮਾਰਚ ਤੱਕ ਕੀਤੀ ਗਈ ਕਾਰਗੁਜਾਰੀ
ਸੰਗਰੂਰ, 15 ਮਾਰਚ : ਐਸ.ਐਸ.ਪੀ. ਸੰਗਰੂਰ ਸ਼੍ਰੀ ਸਰਤਾਜ ਸਿੰਘ ਚਾਹਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ 8 ਮਾਰਚ ਤੋਂ 14 ਮਾਰਚ ਤੱਕ ਡਰੱਗ ਦੇ 40 ਮੁਕੱਦਮੇ ਦਰਜ ਕਰਕੇ 60 ਕਥਿਤ ਦੋਸ਼ੀ ਕਾਬੂ ਕਰਕੇ 164 ਗ੍ਰਾਮ ਹੈਰੋਇਨ, 115 ਗ੍ਰਾਮ ਗਾਂਜਾ, 350 ਗ੍ਰਾਮ ਨਸ਼ੀਲਾ ਪਾਉਡਰ, 5530 ਨਸ਼ੀਲੀਆਂ ਗੋਲੀਆਂ, 14 ਨਸ਼ੀਲੀਆਂ ਸ਼ੀਸੀਆਂ, 02 ਕਿੱਲੋਗ੍ਰਾਮ ਭੂੱਕੀ ਚੂਰਾ ਪੋਸਤ, 29 ਕਿੱਲੋ 500 ਗ੍ਰਾਮ ਹਰੇ ਪੌਦੇ ਪੋਸਤ ਅਤੇ 1,87,010/- ਰੁਪਏ ਡਰੱਗ ਮਨੀ ਬ੍ਰਾਮਦ ਕਰਵਾਈ ਗਈ । ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 02 ਮੁਕੱਦਮੇ ਦਰਜ ਕਰਕੇ 02 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 29.250 ਲੀਟਰ ਸ਼ਰਾਬ ਠੇਕਾ ਦੇਸੀ ਬ੍ਰਾਮਦ ਕਰਵਾਇਆ ਗਿਆ ।

ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸਰਤਾਜ ਸਿੰਘ ਚਾਹਲ ਵੱਲੋਂ ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ । ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਖੇਡ ਕਲੱਬਾਂ/ਮੋਹਤਬਰ ਵਿਅਕਤੀਆਂ ਨਾਲ ਮੀਟਿੰਗਾਂ ਕਰਕੇ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਇਸ ਹਫਤੇ ਦੌਰਾਨ ਵੱਖ-ਵੱਖ ਗਜਟਿਡ ਅਫਸਰਾਂ ਵੱਲੋਂ 44 ਪਿੰਡਾਂ ਤੇ ਸ਼ਹਿਰਾਂ ਵਿੱਚ ਨਾਗਰਿਕਾਂ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਐਸ. ਐਸ. ਪੀ. ਨੇ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਸ਼ਿਆਂ ਖਿਲਾਫ ਜੰਗ ਜਾਰੀ ਹੈ ।

Leave a Comment

Your email address will not be published. Required fields are marked *

Scroll to Top