Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 7:41 am

+91 90915 01313 , +91 90916 01313

punjabbanni@gmail.com
punjabbani@yahoo.com

ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ ਦੇ ਸੰਗਰੂਰ ਟ੍ਰੈਫਿਕ ਪੁਲਿਸ ਨੇ ਕੱਟੇ ਚਲਾਨ ਤੇ ਕੀਤਾ 2,23,000 ਜ਼ੁਰਮਾਨਾ

ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ ਦੇ ਸੰਗਰੂਰ ਟ੍ਰੈਫਿਕ ਪੁਲਿਸ ਨੇ ਕੱਟੇ ਚਲਾਨ ਤੇ ਕੀਤਾ 2,23,000 ਜ਼ੁਰਮਾਨਾ

ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ ਦੇ ਸੰਗਰੂਰ ਟ੍ਰੈਫਿਕ ਪੁਲਿਸ ਨੇ ਕੱਟੇ ਚਲਾਨ ਤੇ ਕੀਤਾ 2,23,000 ਜ਼ੁਰਮਾਨਾ
ਸੰਗਰੂਰ, 17 ਮਾਰਚ : ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇੰਚਾਰਜ ਟ੍ਰੈਫਿਕ ਪੁਲਿਸ ਥਾਣੇਦਾਰ ਪਵਨ ਕੁਮਾਰ ਦੀ ਅਗਵਾਈ ਹੇਠ ਟ੍ਰੈਫਿਕ ਪੁਲਿਸ ਦੀ ਟੀਮ ਨੇ ਵਹੀਕਲਾਂ ਦੀ ਜਾਂਚ ਲਈ ਨਾਕੇਬੰਦੀ ਕਰ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੋ-ਪਹੀਆ ਵਾਹਨਾਂ ਦੇ ਚਲਾਨ ਕੱਟੇ। ਨਾਕਾਬੰਦੀ ਦੌਰਾਨ ਬੁਲੇਟ ਦੇ ਪਟਾਕੇ ਪਾਉਣ ਵਾਲਿਆਂ ‘ਤੇ ਵਿਸ਼ੇਸ਼ ਨਜ਼ਰ ਰੱਖਕੇ ਸ਼ਿਕੰਜਾ ਕੱਸਿਆ ਗਿਆ ਅਤੇ ਮਸ਼ੀਨ ਦੀ ਮਦਦ ਨਾਲ 30 ਦੇ ਕਰੀਬ ਈ-ਚਲਾਨ ਕਰਕੇ 2,23,000 ਰੁਪਏ ਜੁਰਮਾਨਾ ਕੀਤਾ ਗਿਆ । ਜ਼ਿਕਰਯੋਗ ਹੈ ਕਿ ਅੱਜ ਸਵੇਰੇ ਹੀ ਬੁਲੇਟ ਮੋਟਰਸਾਈਕਲ ‘ਤੇ ਪੇਪਰ ਦੇਣ ਆਉਂਦੇ ਕੁਝ ਵਿਦਿਆਰਥੀਆਂ ਦੀ ਪਟਾਕੇ ਪਾਉਂਦਿਆਂ ਦੀ ਵੀਡਿਓ ਵਾਇਰਲ ਹੋਈ ਸੀ ਜਿਸ ਤੋਂ ਤੁਰੰਤ ਬਾਅਦ ਸੰਗਰੂਰ ਟ੍ਰੈਫਿਕ ਪੁਲਿਸ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ ।

ਟ੍ਰੈਫਿਕ ਇੰਚਾਰਜ ਪਵਨ ਕੁਮਾਰ ਨੇ ਦੱਸਿਆ ਕਿ ਇਸ ਟੀਮ ਵਿੱਚ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਤੇ ਰਾਮ ਸਿੰਘ ਅਤੇ ਪੀ.ਐਚ.ਜੀ. ਮਨਜੀਤ ਸਿੰਘ ਸ਼ਾਮਲ ਸਨ । ਉਨ੍ਹਾਂ ਦੱਸਿਆ ਕਿ ਸ਼ਹਿਰ ਅੰਦਰ ਆਵਾਜਾਈ ਨਿਯਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ ਲਈ ਉਨ੍ਹਾਂ ਦੀ ਟੀਮ ਵੱਲੋਂ ਨਾਕਾਬੰਦੀ ਕਰਦਿਆਂ ਵਹੀਕਲਾਂ ਦੀ ਜਾਂਚ ਕੀਤੀ ਗਈ ਅਤੇ ਬੁਲੇਟ ਮੋਟਰਸਾਈਕਲਾਂ ਨੂੰ ਰੋਕ ਕੇ ਉਨ੍ਹਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਪਟਾਕੇ ਪਾਉਣ ਵਾਲਿਆਂ ਦੇ ਚਲਾਨ ਕੱਟੇ ਗਏ । ਉਨ੍ਹਾਂ ਕਿਹਾ ਕਿ ਮੋਟਰਸਾਇਕਲਾਂ ਤੇ ਤੀਹਰੀ ਸਵਾਰੀ ਕਰਨ ਵਾਲੇ ਚਾਲਕਾਂ ਦੇ ਵੀ ਚਲਾਨ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਵਾਹਨ ਚਾਲਕ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਤੇ ਆਪਣੇ ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ । ਟ੍ਰੈਫਿਕ ਇੰਚਾਰਜ ਨੇ ਕਿਹਾ ਕਿ ਆਵਾਜਾਈ ਨਿਯਮਾਂ ਦਾ ਪਾਲਣ ਨਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਭਵਿੱਖ ਵਿਚ ਵੀ ਜਾਰੀ ਰਹੇਗੀ ।

Scroll to Top