Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 6:34 am

+91 90915 01313 , +91 90916 01313

punjabbanni@gmail.com
punjabbani@yahoo.com

ਮੁਲਤਾਨੀ ਮੱਲ ਮੋਦੀ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਸ਼ਹੀਦ ਭਗਤ ਸਿੰਘ ਅਤੇ ਉਨਾਂ ਦੇ ਸਾਥੀਆਂ ਦੇ ਵਿਚਾਰਾਂ ਤੇ ਆਧਾਰਿਤ ਸਾਹਿਤਕ ਗੋਸ਼ਟੀ ਦਾ ਆਯੋਜਨ ਕੀਤਾ

ਮੁਲਤਾਨੀ ਮੱਲ ਮੋਦੀ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਸ਼ਹੀਦ ਭਗਤ ਸਿੰਘ ਅਤੇ ਉਨਾਂ ਦੇ ਸਾਥੀਆਂ ਦੇ ਵਿਚਾਰਾਂ ਤੇ ਆਧਾਰਿਤ ਸਾਹਿਤਕ ਗੋਸ਼ਟੀ ਦਾ ਆਯੋਜਨ ਕੀਤਾ

ਪਟਿਆਲਾ, 20 ਮਾਰਚ :  ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਅੱਜ ਭਗਤ ਸਿੰਘ ਅਤੇ ਉਨਾਂ ਦੇ ਸਾਥੀਆਂ ਦੇ ਵਿਚਾਰਾਂ ’ਤੇ ਅਧਾਰਿਤ, ਪ੍ਰਿੰਸੀਪਲ ਡਾਕਟਰ ਨੀਰਜ ਗੋਇਲ ਦੀ  ਰਹਿਨੁਮਾਈ ਹੇਠ ਇੱਕ ਸਹਿਤਕ ਗੋਸ਼ਟੀ ਦਾ ਆਯੋਜਨ ਕੀਤਾ ਗਿਆ । ਇਸ ਗੋਸਟੀ ਦਾ ਉਦੇਸ਼ ਕਾਲਜ ਦੇ ਵਿਦਿਆਰਥੀਆਂ ਦੀ ਸੁਤੰਤਰਤਾ ਸੰਗਰਾਮੀਆਂ ਦੇ ਵਿਚਾਰਾਂ ਨਾਲ ਸਾਂਝ ਪਵਾਉਣਾ ਅਤੇ ਉਹਨਾਂ ਦੀ ਸਿਰਜਨਾਤਮਿਕ ਪ੍ਰਤਿਭਾ ਨੂੰ ਉਤਸ਼ਾਹਤ ਕਰਨਾ ਸੀ ।

‘‘ਕ੍ਰਾਂਤੀ ਸਿਰਫ ਫੁੱਲਾਂ ਦੀ ਸੇਜ ਨਹੀਂ ਇਹ ਭੂਤਕਾਲ ਤੇ ਭਵਿੱਖ ਵਿੱਚ ਚੱਲ ਰਿਹਾ ਨਿਰੰਤਰ ਸੰਘਰਸ਼’’ ਹੈ : 

ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਭਗਤ ਸਿੰਘ ਇੱਕ ਅਜਿਹੀ ਅਜੀਮ ਸ਼ਖਸੀਅਤ ਹੈ ਜਿਸ ਨੇ ਸਮਾਜਿਕ ਅਤੇ ਸਿਆਸੀ ਘਟਨਾਕਰਮ ਨੂੰ ਕ੍ਰਾਂਤੀਕਾਰੀ ਰਾਹਾਂ ’ਤੇ ਤੋਰਿਆ ਅਤੇ ਬ੍ਰਿਟਿਸ਼ ਹਕੂਮਤ ਦੀਆਂ ਗੁਲਾਮ ਪ੍ਰਵਿਰਤੀਆਂ ਨੂੰ ਵੰਗਾਰਿਆ। ਉਹਨਾਂ ਦਾ ਮੰਨਣਾ ਸੀ ਕਿ ‘‘ਕ੍ਰਾਂਤੀ ਸਿਰਫ ਫੁੱਲਾਂ ਦੀ ਸੇਜ ਨਹੀਂ ਇਹ ਭੂਤਕਾਲ ਤੇ ਭਵਿੱਖ ਵਿੱਚ ਚੱਲ ਰਿਹਾ ਨਿਰੰਤਰ ਸੰਘਰਸ਼’’ ਹੈ।  ਇਸ ਸਾਹਿਤਕ ਗੋਸ਼ਟੀ ਵਿੱਚ ਵਿਦਿਆਰਥੀਆਂ ਨੇ ਇਹਨਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਸਮਾਜਕ,  ਯਥਾਰਥਕ ਅਤੇ ਜ਼ਿੰਦਗੀ ਦੀਆਂ ਤਲਖ ਹਕੀਕਤਾਂ ਨਾਲ ਸਬੰਧਤ ਰਚਨਾਵਾਂ ਪੇਸ਼ ਕੀਤੀਆਂ । ਇਸ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ’ਤੇ ਪੰਜਾਬੀ ਵਿਭਾਗ ਨੂੰ ਵਧਾਈ ਦਿੰਦਿਆਂ ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋਫੈਸਰ ਜਸਵੀਰ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਇਹਨਾਂ ਸੁਤੰਤਰਤਾ ਸੰਗਰਾਮੀਆਂ ਤੋਂ ਪ੍ਰੇਰਨਾ ਲੈ ਕੇ ਰਾਸ਼ਟਰ ਨਿਰਮਾਣ ਵਿੱਚ ਜੁੱਟਣਾ ਚਾਹੀਦਾ ਹੈ। ਜਿਸ ਨਾਲ ਸਮਾਜਿਕ ਤਬਦੀਲੀ ਦਾ ਸੁਪਨਾ ਸਕਾਰ ਕੀਤਾ ਜਾ ਸਕੇ ।

ਜਦੋਂ ਤੱਕ ਭਾਰਤੀ ਸਮਾਜ ਵਿੱਚ ਵਿਤਕਰਾ ਅਤੇ ਆਰਥਿਕ ਪਾੜਾ ਮੌਜੂਦ ਰਹੇਗਾ : ਵੀਰਪਾਲ ਕੌਰ

 ਇਸ ਪ੍ਰੋਗਰਾਮ ਦੌਰਾਨ ਪੰਜਾਬੀ ਵਿਭਾਗ ਦੇ ਮੁਖੀ ਡਾਕਟਰ ਵੀਰਪਾਲ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਜਦੋਂ ਤੱਕ ਭਾਰਤੀ ਸਮਾਜ ਵਿੱਚ ਵਿਤਕਰਾ ਅਤੇ ਆਰਥਿਕ ਪਾੜਾ ਮੌਜੂਦ ਰਹੇਗਾ। ਭਗਤ ਸਿੰਘ ਅਤੇ ਉਹਨਾਂ ਦੇ ਸਾਥੀਆਂ ਦੇ ਵਿਚਾਰ ਜ਼ਿੰਦਾ ਰਹਿਣਗੇ ਭਗਤ ਸਿੰਘ ਸਿਰਫ ਸਿਆਸੀ ਆਜ਼ਾਦੀ ਦਾ ਪ੍ਰਤੀਕ ਨਹੀਂ ਉਸ ਨੇ ਸਮਾਜ ਵਿੱਚ ਨਿਆਂ, ਸਮਾਜਿਕ ਭਾਈਚਾਰਾ ਤੇ ਆਪਸੀ ਸਾਂਝ ਦਾ ਚਿੰਨ ਬਣ ਕੇ ਵੀ ਉਭਰਿਆ ਹੈ। ਇਸ ਸਾਹਿਤਕ ਗੋਸ਼ਟੀ ਵਿੱਚ ਮੋਦੀ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਗੁਰਜੰਟ ਸਿੰਘ, ਮਨਿੰਦਰ ਕੌਰ, ਮਹਿਕਪ੍ਰੀਤ ਕੌਰ ਅਤੇ 15 ਹੋਰ ਵਿਦਿਆਰਥੀਆਂ ਵੱਲੋਂ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਰਿਸ਼ਤਿਆਂ ਦੀ ਅਹਿਮੀਅਤ, ਆਜ਼ਾਦੀ ਦਾ ਸੰਕਲਪ ਅਤੇ ਸਮਾਜਿਕ ਬੁਰਾਈਆਂ ਖਿਲਾਫ ਡਟਣ ਦਾ ਹੋਕਾ ਦਿੱਤਾ ਗਿਆ । ਪ੍ਰੋਗਰਾਮ ਦੇ ਅੰਤ ਵਿੱਚ ਡਾ. ਦਵਿੰਦਰ ਸਿੰਘ ਨੇ ਇੱਕ ਸੰਖੇਪ ਰਿਵਿਊ ਪੇਸ਼ ਕੀਤਾ ਅਤੇ ਧੰਨਵਾਦ ਦਾ ਮਤਾ ਡਾ. ਦੀਪਕ ਕੁਮਾਰ ਨੇ ਪੇਸ਼ ਕੀਤਾ । ਇਸ ਪ੍ਰੋਗਰਾਮ ਵਿੱਚ ਪ੍ਰੋਫੈਸਰ ਜਗਦੀਪ ਕੌਰ, ਡਾ. ਹਰਮੋਹਨ ਸ਼ਰਮਾ, ਡਾ. ਰੁਪਿੰਦਰ ਸ਼ਰਮਾ, ਡਾ. ਕੁਲਦੀਪ ਕੌਰ, ਡਾ. ਜਸਪ੍ਰੀਤ ਕੌਰ, ਡਾ. ਗੁਰਜੰਟ ਸਿੰਘ, ਪ੍ਰੋ. ਤਲਵਿੰਦਰ ਸਿੰਘ, ਪ੍ਰੋ. ਗੁਰਵਿੰਦਰ, ਪ੍ਰੋ. ਕਪਿਲ ਦੇਵ ਅਤੇ ਪ੍ਰੋ. ਪਰਮਿੰਦਰ ਕੌਰ, ਹੋਰ ਅਧਿਆਪਕ ਸਾਹਿਬਾਨ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਸ਼ਾਮਿਲ ਸਨ ।

Scroll to Top