Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 6:12 am

+91 90915 01313 , +91 90916 01313

punjabbanni@gmail.com
punjabbani@yahoo.com

ਪਲੇਵੇਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਰੋਜ਼ਾ ਇਫਤਾਰ ਪ੍ਰੋਗਰਾਮ ਕਰਵਾਇਆ

ਪਲੇਵੇਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਰੋਜ਼ਾ ਇਫਤਾਰ ਪ੍ਰੋਗਰਾਮ ਕਰਵਾਇਆ

ਪਟਿਆਲਾ :  ਪੰਜਾਬ ਰਾਜ ਦੇ ਪਟਿਆਲਾ ਜ਼ਿਲ੍ਹੇ ਵਿੱਚ ਸਥਿਤ ਪਲੇ ਵੇਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ 20 ਮਾਰਚ 2025 ਨੂੰ ਮੁਸਲਿਮ ਧਰਮ ਦੇ ਪਵਿੱਤਰ ਰਮਜ਼ਾਨ ਦੇ ਮਹੀਨੇ ਵਿੱਚ ਰਾਸ਼ਟਰੀ ਏਕਤਾ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਪ੍ਰਫੁੱਲਤ ਕਰਨ ਲਈ ਸਕੂਲ ਦੇ ਚੇਅਰਮੈਨ ਡਾ: ਰਾਜਦੀਪ ਸਿੰਘ ਜੀ ਅਤੇ ਡਾਇਰੈਕਟਰ ਸ਼੍ਰੀਮਤੀ ਹਰਲੀਨ ਕੌਰ ਦੀ ਅਗਵਾਈ ਵਿੱਚ ਰੋਜ਼ਾ ਇਫਤਾਰ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ । ਇਸ ਸਕੂਲ ਨੇ 22 ਜਨਵਰੀ 2025 ਨੂੰ 50 ਸਾਲ ਪੂਰੇ ਕੀਤੇ ਹਨ ।  20 ਮਾਰਚ ਨੂੰ ਸ਼ਾਮ 5:00 ਵਜੇ ਇਫਤਾਰ ਦੌਰਾਨ 500 ਤੋਂ ਵੱਧ ਮੁਸਲਿਮ ਭਰਾਵਾਂ ਦਾ ਰੋਜ਼ਾ ਸਭ ਤੋਂ ਪਹਿਲਾਂ ਡਾ. ਰਾਜਦੀਪ ਸਿੰਘ ਅਤੇ ਸ਼ਹਿਰ ਦੀਆਂ ਮੰਨੀਆਂਪ੍ਰਮੰਨੀਆਂ ਸ਼ਖ਼ਸੀਅਤਾਂ ਵੱਲੋਂ ਫਲਾਂ, ਖਜੂਰਾਂ ਅਤੇ ਪਾਣੀ ਨਾਲ ਖੁਲਵਾਇਆ ਗਿਆ ।

ਮੁੱਖ ਮਹਿਮਾਨ ਪਟਿਆਲਾ ਸ਼ਹਿਰ ਦੇ ਐਮ. ਐਲ. ਏ. ਅਜੀਤਪਾਲ ਸਿੰਘ ਕੋਹਲੀ ਪਟਿਆਲਾ ਸਨ ਹਾਜ਼ਰ 

ਉਪਰੰਤ ਸ਼ਾਮ ਦੀ ਨਮਾਜ਼ ਅਦਾ ਕੀਤੀ ਅਤੇ ਫਿਰ ਮੁਸਲਮਾਨ ਭਰਾਵਾਂ ਲਈ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ।  ਇਸ ਮੌਕੇ ਵਿਸ਼ੇਸ਼ ਤੌਰ ਤੇ ਮੁੱਖ ਮਹਿਮਾਨ ਪਟਿਆਲਾ ਸ਼ਹਿਰ ਦੇ ਐਮ. ਐਲ. ਏ. ਅਜੀਤਪਾਲ ਸਿੰਘ ਕੋਹਲੀ ਪਟਿਆਲਾ ਵੀ ਹਾਜ਼ਰ ਸਨ । ਡਾ. ਰਾਜਦੀਪ ਸਿੰਘ ਜੀ ਨੇ ਕਿਹਾ ਕਿ ਸਕੂਲ ਸਮੇਂ ਸਮੇਂ ਤੇ ਅਜਿਹੇ ਸੱਭਿਆਚਾਰਕ ਪ੍ਰੋਗਰਾਮਾਂ ਦਾ ਆਯੋਜਨ ਕਰਦਾ ਰਹਿੰਦਾ ਹੈ ਤਾਂ ਜੋ ਸਕੂਲੀ ਵਿਦਿਆਰਥੀਆਂ, ਉਨ੍ਹਾਂ ਦੇ ਪਰਿਵਾਰਾਂ ਅਤੇ ਸਮਾਜ ਨੂੰ ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ ਜਾ ਸਕੇ । ਆਉਣ ਵਾਲੇ ਸਮੇਂ ਵਿੱਚ ਇਹ ਸਕੂਲ ਵਿੱਦਿਅਕ ਪ੍ਰੋਗਰਾਮਾਂ ਦੇ ਨਾਲਨਾਲ ਹੋਰ ਖੇਤਰਾਂ ਵਿੱਚ ਵੀ ਜੋਰਦਾਰ ਢੰਗ ਨਾਲ ਕੰਮ ਕਰੇਗਾ ਅਤੇ ਬੱਚਿਆਂ ਦੀ ਤਰੱਕੀ ਲਈ ਲਗਾਤਾਰ ਉਪਰਾਲੇ ਕਰਦਾ ਰਹੇਗਾ ।

Scroll to Top