ਪਟਿਆਲਾ 31 ਮਾਰਚ : ਜਾਗਦੇ ਰਹੋ ਕਲੱਬ ਪਟਿਆਲਾ ਨੇ ਗੁ:ਕਰਹਾਲੀ ਸਾਹਿਬ ਦੇ ਬਾਹਰ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਦਾ ਰਸਮੀਂ ਉਦਘਾਟਨ ਪ੍ਰਿਤਪਾਲ ਸਿੰਘ ਪਾਲੀ ਸਨੌਰ,ਸੁਖਦੀਪ ਸਿੰਘ ਫਤਿਹਪੁਰ ਰਾਜਪੂਤਾਂ ਅਤੇ ਕ੍ਰਿਸਨ ਸਿੰਘ ਸਨੌਰ ਨੇ ਖੂਨਦਾਨ ਕਰਕੇ ਕੀਤਾ । ਖੂਨਦਾਨ ਕੈਂਪ ਵਿੱਚ ਜਗਤਾਰ ਸਿੰਘ, ਸੁਰਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਮੇਲ ਸਿੰਘ, ਨਵਨੀਤ ਕੌਰ, ਬਲਜਿੰਦਰ ਸਿੰਘ, ਪ੍ਰਭਜੋਤ ਸਿੰਘ, ਜਸਵਿੰਦਰ ਕੌਰ, ਸਾਹਿਬ ਸਿੰਘ, ਜਸਕਰਨ ਸਿੰਘ, ਆਕਾਸ ਸਿੰਘ, ਅਮਰੀਕ ਸਿੰਘ, ਚਮਕੌਰ ਸਿੰਘ, ਸੰਦੀਪ ਸਿੰਘ, ਅਕਵਿੰਦਰ ਕੌਰ, ਅਮਨਦੀਪ ਸਿੰਘ, ਰਣਜੀਤ ਸਿੰਘ, ਗੁਰਜੰਟ ਸਿੰਘ ਅਤੇ ਹਰਵਿੰਦਰ ਸਿੰਘ ਸਮੇਤ 22 ਖੂਨਦਾਨੀਆਂ ਨੇ ਖੂਨਦਾਨ ਕੀਤਾ । ਇਸ ਮੌਕੇ ਪ੍ਰਿਤਪਾਲ ਸਿੰਘ ਪਾਲੀ ਸਨੌਰ ਨੇ ਕਿਹਾ ਕਿ ਹਰੇਕ ਤੰਦਰੁਸਤ ਇਨਸਾਨ ਨੂੰ ਖੂਨਦਾਨ ਕਰਨਾ ਚਾਹੀਦਾ ਹੈ । ਖੂਨਦਾਨ ਕਰਨ ਨਾਲ ਅਨੇਕਾਂ ਅਨਮੋਲ ਜ਼ਿੰਦਗੀਆ ਬਚਾਈਆਂ ਜਾ ਸਕਦੀਆਂ ਹਨ । ਖੂਨਦਾਨ ਸਭ ਤੋਂ ਉੱਤਮ ਦਾਨ ਹੈ।ਇਸ ਮੌਕੇ ਹਰਕ੍ਰਿਸ਼ਨ ਸਿੰਘ ਸੁਰਜੀਤ, ਸਰਬਜੀਤ ਸਿੰਘ ਰੋਡਾ, ਸੂਬੇਦਾਰ ਬਲਜਿੰਦਰ ਸਿੰਘ, ਡਾ. ਮਨਦੀਪ ਸਿੰਘ, ਬਲਜੀਤ ਸਿੰਘ ਅਤੇ ਸੁਖਵਿੰਦਰ ਸਿੰਘ ਹਾਜ਼ਰ ਸੀ ।