Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 1:53 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿੱਚ 'ਪੰਜਾਬ ਡਾਇਲੌਗਜ਼' ਨਾਮਕ ਵਿਸ਼ੇਸ਼ ਪ੍ਰੋਗਰਾਮ 31 ਜੁਲਾਈ ਨੂੰ

ਪੰਜਾਬੀ ਯੂਨੀਵਰਸਿਟੀ ਵਿੱਚ 'ਪੰਜਾਬ ਡਾਇਲੌਗਜ਼' ਨਾਮਕ ਵਿਸ਼ੇਸ਼ ਪ੍ਰੋਗਰਾਮ 31 ਜੁਲਾਈ ਨੂੰ

ਪੰਜਾਬੀ ਯੂਨੀਵਰਸਿਟੀ ਵਿੱਚ ‘ਪੰਜਾਬ ਡਾਇਲੌਗਜ਼’ ਨਾਮਕ ਵਿਸ਼ੇਸ਼ ਪ੍ਰੋਗਰਾਮ 31 ਜੁਲਾਈ ਨੂੰ
ਪੰਜਾਬੀ ਯੂਨੀਵਰਸਿਟੀ ਪਟਿਆਲਾ
ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਸਾਂਝ ਸਿੱਖਿਆ ਫਾਊਂਡੇਸ਼ਨ ਅਤੇ ਮੰਤਰਾ ਸੋਸ਼ਲ ਸਰਵਿਸਿਜ਼ ਦੇ ਸਹਿਯੋਗ ਨਾਲ ‘ਪੰਜਾਬ ਡਾਇਲੌਗਜ਼’ ਨਾਮਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਵਿਦਿਆਰਥੀਆਂ ਵਿੱਚ ਸਿੱਖਣ ਦੇ ਨਤੀਜਿਆਂ ਨੂੰ ਵਧਾਉਣ ਲਈ ਵਿਦਿਅਕ ਅਗਵਾਈ ਦੀ ਮਹੱਤਤਾ ਬਾਰੇ ਜਾਣੂ ਕਰਵਾਉਣ ਦੇ ਉਦੇਸ਼ ਨਾਲ ਕਰਵਾਇਆ ਜਾ ਰਿਹਾ ਇਹ ਵਿਸ਼ੇਸ਼ ਪ੍ਰੋਗਰਾਮ 31 ਜੁਲਾਈ 2023 ਨੂੰ ਯੂਨੀਵਰਸਿਟੀ ਕੈਂਪਸ ਦੇ ਈ. ਐੱਮ. ਆਰ. ਸੀ. ਆਡੀਟੋਰੀਅਮ ਵਿਖੇ ਸ਼ਾਮ 5:00 ਵਜੇ ਸ਼ੁਰੂ ਹੋਵੇਗਾ। ਇਹ ਪ੍ਰੋਗਰਾਮ ਬੱਚਿਆਂ ਦੇ ਸਰਬ ਪੱਖੀ ਵਿਕਾਸ ਦੇ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਆਕਾਰ ਦੇਣ ਵਿੱਚ ਵਿਦਿਅਕ ਖੇਤਰ ਦੇ ਆਗੂਆਂ ਦੀ ਮਹੱਤਤਾ ਉੱਤੇ ਰੌਸ਼ਨੀ ਪਾਉਣ ਦੇ ਉਦੇਸ਼ ਨਾਲ਼ ਕਰਵਾਇਆ ਜਾ ਰਿਹਾ ਹੈ।
ਇਸ ਸਮਾਗਮ ਵਿੱਚ ਨਾਮਵਰ ਅਤੇ ਪ੍ਰਮੁੱਖ ਸ਼ਖ਼ਸੀਅਤਾਂ, ਇਨਫੋਸਿਸ ਦੇ ਸਹਿ-ਸੰਸਥਾਪਕ, ਸਾਬਕਾ ਸੀ.ਈ.ਓ. ਅਤੇ ਐਮ. ਡੀ. ਐੱਸ.ਡੀ. ਸ਼ਿਬੂਲਾਲ ਅਤੇ ਅਦਵੈਤ ਫਾਊਂਡੇਸ਼ਨ ਦੀ ਸੰਸਥਾਪਕ ਕੁਮਾਰੀ ਸ਼ਿਬੂਲਾਲ ਸ਼ਿਰਕਤ ਕਰਨਗੇ। ਪਟਿਆਲਾ ਤੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਨਾਲ਼ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਪਟਿਆਲਾ ਅਤੇ ਪੰਚਾਇਤ ਅਤੇ ਵਿਕਾਸ ਵਿਭਾਗ ਦੇ ਨੁਮਾਇੰਦੇ ਦੀ ਹਾਜ਼ਰੀ ਵਿੱਚ ਯੁਵਕ ਭਲਾਈ ਵਿਭਾਗ ਦੇ ਇੰਚਾਰਜ ਡਾ. ਗਗਨ ਥਾਪਾ ਵੱਲੋਂ ਸਵਾਲ-ਜਵਾਬ ਦਾ ਸੈਸ਼ਨ ਕਰਵਾਇਆ ਜਾਣਾ ਹੈ।
ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਅਰਵਿੰਦ ‘ਸਿੱਖਿਆ ਵਿੱਚ ਸਹਿਯੋਗੀ ਯਤਨਾਂ ਦੀ ਮਹੱਤਤਾ’ ਵਿਸ਼ੇ ਉੱਤੇ ਆਪਣਾ ਸਮਾਪਤੀ ਭਾਸ਼ਣ ਦੇਣਗੇ।
ਇਸ ਪ੍ਰੋਗਰਾਮ ਵਿੱਚ ਕਾਰਪੋਰੇਟ, ਵਿਕਾਸ ਅਤੇ ਸਿੱਖਿਆ ਵਰਗੇ ਵੱਖ-ਵੱਖ ਖੇਤਰਾਂ ਤੋਂ ਪ੍ਰਭਾਵਸ਼ਾਲੀ ਸ਼ਖਸੀਅਤਾਂ ਸ਼ਾਮਲ ਹੋਣਗੀਆਂ ਜੋ ਵਿਦਿਆਰਥੀਆਂ ਦੇ ਸਿੱਖਣ ਦੇ ਤਜਰਬਿਆਂ ਨੂੰ ਬਿਹਤਰ ਬਣਾਉਣ ਵਿੱਚ ਪ੍ਰਭਾਵਸ਼ਾਲੀ ਵਿਦਿਅਕ ਅਗਵਾਈ ਦੇ ਹਵਾਲੇ ਨਾਲ਼ ਬਹੁਪੱਖੀ ਪਹੁੰਚ ਬਾਰੇ ਵਿਲੱਖਣ ਸਮਝ ਸੰਬੰਧੀ ਗੱਲਬਾਤ ਕਰਨਗੀਆਂ।

Scroll to Top