Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 1:54 am

+91 90915 01313 , +91 90916 01313

punjabbanni@gmail.com
punjabbani@yahoo.com

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ 1380 ਕਿ.ਗ੍ਰਾ. ਨਕਲੀ ਪਨੀਰ ਜ਼ਬਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ 1380 ਕਿ.ਗ੍ਰਾ. ਨਕਲੀ ਪਨੀਰ ਜ਼ਬਤ

ਪਟਿਆਲਾ :  ਪੁਲਿਸ ਤੋਂ ਮਿਲੀ ਸੁਚਨਾ ‘ਤੇ ਕਾਰਵਾਈ ਕਰਦੇ ਹੋਏ ਫੂਡ ਸੇਫਟੀ ਟੀਮ ਪਟਿਆਲਾ, ਜਿਸ ਦੀ ਅਗਵਾਈ ਜ਼ਿਲ੍ਹਾ ਸਿਹਤ ਅਧਿਕਾਰੀ (DHO) ਡਾ. ਗੁਰਪ੍ਰੀਤ ਕੌਰ ਅਤੇ ਫੂਡ ਸੇਫਟੀ ਅਧਿਕਾਰੀ (FSO) ਇਸ਼ਾਨ ਬੰਸਲ ਨੇ ਕੀਤੀ, ਨੇ ਲਗਭਗ 1380 ਕਿ.ਗ੍ਰਾ. ਨਕਲੀ ਪਨੀਰ ਜ਼ਬਤ ਕਰਕੇ ਪੂਰੇ ਸਟਾਕ ਨੂੰ ਕਬਜ਼ੇ ਵਿੱਚ ਲੈ ਲਿਆ ।

ਅਗਲੀ ਕਾਰਵਾਈ ਪਰਖ ਗੁਣਵੱਤਾ ਲੈਬ ਦੀ ਜਾਂਚ ਰਿਪੋਰਟ ਦੇ ਆਧਾਰ ‘ਤੇ ਕੀਤੀ ਜਾਵੇਗੀ 

ਉਕਤ ਪਨੀਰ ਹਰਿਆਣਾ ਤੋਂ ਪੰਜਾਬ ਵਿੱਚ ਵਿਕਰੀ ਲਈ ਲਿਆਂਦਾ ਜਾ ਰਿਹਾ ਸੀ ਅਤੇ HR 55 AL 1436 ਨੰਬਰ ਦੀ ਗੱਡੀ ਵਿੱਚ ਲਿਆ ਜਾ ਰਿਹਾ ਸੀ । ਇਹ ਗੱਡੀ ਪੁਲਿਸ ਪੋਸਟ ਕਸਤੂਰਬਾ ਚੌਂਕੀ, ਰਾਜਪੁਰਾ ‘ਤੇ ਰੋਕੀ ਗਈ, ਜਿਥੇ ਦੋ ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ, ਜਦਕਿ ਬਾਕੀ 1378 ਕਿ.ਗ੍ਰਾ. ਪਨੀਰ ਜ਼ਬਤ ਕਰ ਲਿਆ ਗਿਆ। ਅਗਲੀ ਕਾਰਵਾਈ ਪਰਖ ਗੁਣਵੱਤਾ ਲੈਬ ਦੀ ਜਾਂਚ ਰਿਪੋਰਟ ਦੇ ਆਧਾਰ ‘ਤੇ ਕੀਤੀ ਜਾਵੇਗੀ ।

ਪ੍ਰਸ਼ਾਸਨ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਨਕਲੀ ਖਾਦ ਪਦਾਰਥ ਵੇਚਣ ਵਾਲੇ ਵਿਅਪਾਰੀਆਂ ਵਿਰੁੱਧ ਜ਼ੀਰੋ ਟੋਲਰੈਂਸ ਪਾਲਸੀ ਅਪਣਾ ਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਫੂਡ ਅਤੇ ਡਰੱਗਸ ਕਮਿਸ਼ਨਰ ਸ਼੍ਰੀ ਦਿਲਰਾਜ ਸਿੰਘ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਦੇ ਸਖ਼ਤ ਹੁਕਮਾਂ ਅਨੁਸਾਰ, ਇਸ ਨਕਲੀ ਪਨੀਰ ਦੀ ਵਿਕਰੀ ਨੂੰ ਰੋਕਣ ਲਈ ਤੁਰੰਤ ਕਾਰਵਾਈ ਕੀਤੀ ਗਈ । ਪ੍ਰਸ਼ਾਸਨ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਨਕਲੀ ਖਾਦ ਪਦਾਰਥ ਵੇਚਣ ਵਾਲੇ ਵਿਅਪਾਰੀਆਂ ਵਿਰੁੱਧ ਜ਼ੀਰੋ ਟੋਲਰੈਂਸ ਪਾਲਸੀ ਅਪਣਾ ਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ, ਤਾਂ ਕਿ ਲੋਕਾਂ ਦੀ ਸਿਹਤ ਦੀ ਰਾਖੀ ਕੀਤੀ ਜਾ ਸਕੇ ।

Scroll to Top