Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 12:23 am

+91 90915 01313 , +91 90916 01313

punjabbanni@gmail.com
punjabbani@yahoo.com

ਵਿਸ਼ਵ ਸਿਹਤ ਦਿਵਸ ਦਾ ਆਯੋਜਨ

ਵਿਸ਼ਵ ਸਿਹਤ ਦਿਵਸ ਦਾ ਆਯੋਜਨ

ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਦੇ ਐੱਨ.ਐੱਸ.ਐੱਸ. ਵਿਭਾਗ ਅਤੇ ਰੈੱਡ ਰਿਬੱਨ ਕਲੱਬ ਵੱਲੋਂ ਕਾਲਜ ਕੈਂਪਸ ਵਿੱਚ ਜ਼ਿਲ੍ਹਾ ਸਿਹਤ ਅਤੇ ਪਰਿਵਾਰ ਭਲਾਈ  ਵਿਭਾਗ ਦੇ ਸਹਿਯੋਗ ਨਾਲ ਵਿਸ਼ਵ ਸਿਹਤ ਦਿਵਸ ਮੌਕੇ “Heathy Beginnings, Hopeful Futures” ਵਿਸ਼ੇ ਤੇ ਅਤੇ ਭਾਰਤ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਪੋਸ਼ਣ ਮਾਹ ਦੇ ਸੰਦਰਭ ਵਿੱਚ ’ਪੋਸ਼ਣ ਦੀ ਮਹੱਤਤਾ‘ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਡਾ.ਨਿਧੀ (ਮੈਡੀਕਲ ਅਫ਼ਸਰ,ਪਟਿਆਲਾ) ਇਸ ਪ੍ਰੋਗਰਾਮ ਦੇ ਮੁੱਖ ਵਕਤਾ ਰਹੇ।

ਚੰਗੀ ਸਿਹਤ ਸਾਡੀ ਚੰਗੀ ਜੀਵਨ ਸ਼ੈਲੀ ਦੀ ਦੇਣ ਹੈ

ਕਾਲਜ ਪ੍ਰਿੰਸੀਪਲ, ਡਾ.ਹਰਮੀਤ ਕੌਰ ਆਨੰਦ ਨੇ ਮੁੱਖ ਵਕਤਾ ਨੂੰ ਰਸਮੀ ਤੌਰ ਤੇ ’ਜੀ ਆਇਆਂ‘ ਕਹਿੰਦੇ ਹੋਏ ਕਿਹਾ ਕਿ ਚੰਗੀ ਸਿਹਤ ਸਾਡੀ ਚੰਗੀ ਜੀਵਨ ਸ਼ੈਲੀ ਦੀ ਦੇਣ ਹੈ। ਵਧੀਆ ਜੀਵਨ ਸ਼ੈਲੀ ਸਾਨੂੰ ਬਹੁਤ ਸਾਰੀਆਂ ਬਿਮਾਰੀਆਂ ਤੋਂ ਰੋਕਥਾਮ ਕਰਨ ਵਿੱਚ ਸਹਾਈ ਹੁੰਦੀ ਹੈ । ਆਪਣੇ ਆਪ ਬਾਰੇ ਚੰਗਾ ਸੋਚਣਾ ਹੀ ਚੰਗੀ ਦਿਖ ਅਤੇ ਸਿਹਤ ਲਈ ਬਹੁਤ ਮਹੱਤਵਪੂਰਣ ਹੈ । ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸਹੀ ਜੀਵਨ ਸ਼ੈਲੀ ਅਪਣਾ ਕੇ ਅਰੋਗ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ ।

ਅੱਜ ਦੇ ਲਾਈਫ ਸਟਾਈਲ ਕਰਕੇ ਅਸੀਂ ਪੋਸ਼ਟਿਕ ਭੋਜਨ ਵੱਲ ਧਿਆਨ ਨਹੀਂ ਦਿੰਦੇ

ਡਾ. ਨਿਧੀ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦੇ ਲਾਈਫ ਸਟਾਈਲ ਕਰਕੇ ਅਸੀਂ ਪੋਸ਼ਟਿਕ ਭੋਜਨ ਵੱਲ ਧਿਆਨ ਨਹੀਂ ਦਿੰਦੇ ਜਿਸ ਕਰਕੇ ਬਹੁਤੇ ਲੋਕਾਂ ਵਿੱਚ ਅਨੀਮੀਆ ਭਾਵ ਸਰੀਰ ਵਿੱਚ ਖੂਨ ਦੀ ਕਮੀ ਪਾਈ ਜਾਂਦੀ ਹੈ । ਸਰੀਰ ਵਿੱਚ ਖੂਨ ਦੀ ਕਮੀ ਕਰਕੇ ਸਾਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਇਸ ਦੇ ਲਈ ਉਨ੍ਹਾਂ ਨੇ ਦੱਸਿਆ ਕਿ ਸਾਨੂੰ ਭੋਜਨ ਵਿੱਚ ਨਮਕ ਅਤੇ ਚੀਨੀ ਦੀ ਵਰਤੋਂ ਘੱਟ ਕਰਨ ਅਤੇ ਰੋਜ਼ਾਨਾ ਕਸਰਤ ਕਰਨ ਤੇ ਜ਼ੋਰ ਦੇਣਾ ਚਾਹੀਦਾ ਹੈ । ਉਨ੍ਹਾਂ ਨੇ ਚੰਗੀ ਸਿਹਤ ਦੇ ਨਾਲ ਚੰਗੀ ਮਾਨਸਿਕ ਸਿਹਤ ਵਿੱਚ ਸੰਤੁਲਨ ਬਣਾਉਣ ਤੇ ਜ਼ੋਰ ਦਿੱਤਾ ।

ਜੇ ਔਰਤਾਂ ਦੀ ਸਿਹਤ ਚੰਗੀ ਹੋਵੇਗੀ ਤਾਂ ਹੀ ਸਿਹਤਮੰਦ ਬੱਚੇ ਪੈਦਾ ਹੋਣਗੇ

ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਜੇ ਔਰਤਾਂ ਦੀ ਸਿਹਤ ਚੰਗੀ ਹੋਵੇਗੀ ਤਾਂ ਹੀ ਸਿਹਤਮੰਦ ਬੱਚੇ ਪੈਦਾ ਹੋਣਗੇ ਇਸ ਕਰਕੇ ਔਰਤਾਂ ਨੂੰ ਅਤੇ ਕਿਸ਼ੋਰ ਅਵਸਥਾ ਦੀਆਂ ਲੜਕੀਆਂ ਨੂੰ ਚੰਗੀ ਸਿਹਤ ਬਣਾਉਣੀ ਚਾਹੀਦੀ ਹੈ। ਇਸ ਮੌਕੇ ਕਾਲਜ ਵਿੱਚ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਪ੍ਰਤੀਯੋਗਤਾਵਾਂ ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ ਕਾਲਜ ਦਾ ਸਮੂਹ ਸਟਾਫ਼ ਵਿਸ਼ੇਸ਼ ਤੌਰ ਤੇ ਹਾਜ਼ਰ ਰਿਹਾ। ਪ੍ਰੋਗਰਾਮ ਦੇ ਅੰਤ ਵਿੱਚ ਡਾ.ਗੁਰਵਿੰਦਰ ਕੌਰ (ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ) ਨੇ ਮੁੱਖ ਵਕਤਾ ਦਾ ਧੰਨਵਾਦ ਕੀਤਾ।

Scroll to Top