Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Saturday, 07 Nov 2026 | 2:58 am

+91 90915 01313 , +91 90916 01313

punjabbanni@gmail.com
punjabbani@yahoo.com

ਰੀਗਨ ਆਹਲੂਵਾਲੀਆ ਵਲੋਂ ਵਿਸਾਖੀ ਮੌਕੇ ਲੰਗਰ ਲਗਾਇਆ

ਰੀਗਨ ਆਹਲੂਵਾਲੀਆ ਵਲੋਂ ਵਿਸਾਖੀ ਮੌਕੇ ਲੰਗਰ ਲਗਾਇਆ

ਪਟਿਆਲਾ, 14 ਅਪ੍ਰੈਲ : ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਪਿੰਡ ਸੂਲਰ ਵਿਖੇ ਕੱਢੇ ਗਏ ਨਗਰ ਕੀਰਤਨ ਵਿਚ ਰੀਗਨ ਆਹਲੂਵਾਲੀਆ ਵਲੋਂ ਕੋਲ ਡਰਿੰਕ, ਲੱਡੂ ਅਤੇ ਕੇਲਿਆਂ ਦਾ ਲੰਗਰ ਲਗਾਇਆ ਗਿਆ । ਉਨ੍ਹਾਂ ਨਗਰ ਕੀਰਤਨ ਨਾਲ ਜੁੜੀ ਸੰਗਤ ਨੂੰ ਜਲ ਵੀ ਵਰਤਾਇਆ। ਰੀਗਨ ਆਹਲੂਵਾਲੀਆ ਵਲੋਂ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰੇ ਅਤੇ ਸ੍ਰੀ ਨਿਸ਼ਾਨ ਸਾਹਿਬ ਨੂੰ ਸਿਰੋਪੇ ਭੇਟ ਕੀਤੇ ਅਤੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਕ ਹੁੰਦਿਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ।

ਆਪਣੀ ਨੇਕ ਕਮਾਈ ਵਿਚੋਂ ਗੁਰੂ ਸਾਹਿਬ ਅਤੇ ਸੰਗਤ ਲਈ ਤਿੱਲ-ਫੁਲ ਦੀ ਭੇਟਾਂ ਕਰ ਰਹੇ ਹਨ

ਉਨ੍ਹਾਂ ਕਿਹਾ ਕਿ ਉਹ ਆਪਣੀ ਨੇਕ ਕਮਾਈ ਵਿਚੋਂ ਗੁਰੂ ਸਾਹਿਬ ਅਤੇ ਸੰਗਤ ਲਈ ਤਿੱਲ-ਫੁਲ ਦੀ ਭੇਟਾਂ ਕਰ ਰਹੇ ਹਨ । ਉਨ੍ਹਾਂ ਵਲੋਂ ਪੰਜ ਪਿਆਰਿਆਂ, ਗ੍ਰੰਥੀ ਸਿੰਘਾਂ ਅਤੇ ਸਮੂਹ ਸੰਗਤ ਦਾ ਧੰਨਵਾਦ ਕੀਤਾ ਗਿਆ । ਰੀਗਨ ਆਹਲੂਵਾਲੀਆ ਵਲੋਂ ਸਮੂਹ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਸਾਰੇ ਗੁਰਪੁਰਬ ਆਪਸੀ ਇਕਜੁੱਟਤਾ ਨਾਲ ਮਨਾਈਏ ਅਤੇ ਗੁਰੂਘਰ ਵਿਚ ਸੇਵਾ ਕਰੀਏ । ਏਕਤਾ ਨਾਲ ਹੀ ਪਿੰਡ ਦਾ ਵਿਕਾਸ ਸਰਵਪੱਖੀ ਹੋ ਸਕਦਾ ਹੈ । ਇਸ ਮੌਕੇ ਰਾਜਵਿੰਦਰ ਕੌਰ ਆਹਲੂਵਾਲੀਆ ਪੰਚ, ਕੁਲਵਿੰਦਰ ਸਿੰਘ ਟੋਨੀ ਸਾਬਕਾ ਸਰਪੰਚ, ਗੁਰਦੇਵ ਸਿੰਘ ਹਾਂਡਾ, ਜਗਮਿੰਦਰ ਸਿੰਘ, ਸੁਖਵਿੰਦਰ ਸੁੱਖਾ, ਤਾਰੀ ਸੰਧੂ,  ਕੁਲਦੀਪ ਸਿੰਘ, ਰਿਸ਼ਵ ਕੁਮਾਰ, ਮਨਿੰਦਰ ਹਾਂਡਾ, ਗਿਆਂਸ਼ਵੀਰ ਸਿੰਘ ਹਾਂਡਾ  ਸਮੇਤ ਪੰਚਾਇਤ ਮੈਂਬਰ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ ।

Scroll to Top