Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:14 am

+91 90915 01313 , +91 90916 01313

punjabbanni@gmail.com
punjabbani@yahoo.com

The war on drugs will be made into a people's movement : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਬਣਾਇਆ ਜਾਵੇਗਾ ਲੋਕ ਲਹਿਰ : ਪਨੂੰ

The war on drugs will be made into a people's movement : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਬਣਾਇਆ ਜਾਵੇਗਾ ਲੋਕ ਲਹਿਰ : ਪਨੂੰ

ਪਟਿਆਲਾ, 22 ਅਪ੍ਰੈਲ : The war on drugs will be made into a people’s movement : ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਕੀਤੇ ਗਏ ਨਸ਼ਾ ਮੁਕਤੀ ਮੋਰਚੇ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Singh Man) ਦੀ ਅਗਵਾਈ ਹੇਠ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ (people’s movement) ਮੁਹਿੰਮ ਨੂੰ ਸਫ਼ਲ ਬਣਾਉਣ ਲਈ ਮਨੁੱਖੀ ਚੇਨ ਬਣਾ ਕੇ ਲੋਕ ਲਹਿਰ ਬਣਾਈ ਜਾਵੇਗੀ ।

ਨਸ਼ਿਆਂ ਦੀ ਸ਼ੁਰੂਆਤ ਛੋਟੇ ਬੱਚਿਆਂ ਤੇ ਸਕੂਲਾਂ ਤੋਂ ਹੁੰਦੀ ਹੈ

ਨਸ਼ਾ ਮੁਕਤੀ ਮੋਰਚੇ ਦੇ ਮੁੱਖ ਬੁਲਾਰੇ ਨੇ ਕਿਹਾ ਕਿ ਨਸ਼ਿਆਂ ਦੀ ਸ਼ੁਰੂਆਤ ਛੋਟੇ ਬੱਚਿਆਂ ਤੇ ਸਕੂਲਾਂ ਤੋਂ ਹੁੰਦੀ ਹੈ, ਇਸ ਲਈ ਮਾਪੇ ਆਪਣੇ ਬੱਚਿਆਂ ਨੂੰ ਸਿੱਖਿਅਤ ਕਰਨ ਕਿ ਬੱਚੇ ਕਿਸੇ ਬੇਗਾਨੇ ਤੋਂ ਲੈਕੇ ਬਾਹਰ ਕੁਝ ਨਾ ਖਾਣ-ਪੀਣ । ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਨੇ ਸਕੂਲਾਂ ਵਿਖੇ ਐਨਰਜੀ ਡ੍ਰਿਕਸ ਨੂੰ ਬੈਨ ਕੀਤਾ ਤੇ ਹੁਣ ਕਾਲਜਾਂ ਤੇ ਯੂਨੀਵਰਸਿਟੀਆਂ ਦਾ ਰੁਖ ਕੀਤਾ ਜਾ ਰਿਹਾ ਹੈ।

83 ਪਿੰਡਾਂ `ਚ ਵਾਲੀਬਾਲ ਦੇ ਮੈਦਾਨ ਬਣਾਏ ਗਏ ਹਨ

ਬਲਤੇਜ ਪੰਨੂ (Baltej Pannu) ਨੇ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਤਰਨਤਾਰਨ ਜ਼ਿਲ੍ਹੇ ਅੰਦਰ ਜਿਵੇਂ ਪਾਇਲਟ ਪ੍ਰਾਜੈਕਟ (Pilot Project)  ਤਹਿਤ 83 ਪਿੰਡਾਂ `ਚ ਵਾਲੀਬਾਲ ਦੇ ਮੈਦਾਨ ਬਣਾਏ ਗਏ ਹੁਣ ਰਾਜ ਦੇ ਹਰ ਪਿੰਡ `ਚ ਗਰਾਊਂਡ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਪੰਜ ਜੋਨਾਂ `ਚ ਵੰਡਕੇ ਅਸੀਂ 1 ਮਈ ਤੋਂ ਪਿੰਡ-ਪਿੰਡ, ਕਸਬੇ ਤੇ ਸ਼ਹਿਰਾਂ `ਚ ਘਰ-ਘਰ ਜਾਵਾਂਗੇ ਅਤੇ ਲੋਕਾਂ ਨੂੰ ਜਾਗਰੂਕ ਕਰਕੇ ਯੁੱਧ ਨਸ਼ਿਆਂ ਵਿਰੁੱਧ ਨੂੰ ਸਫ਼ਲ ਬਣਾਉਣ ਲਈ ਨੁਕੜ ਨਾਟਕਾਂ ਸਮੇਤ ਹੋਰ ਪ੍ਰਚਾਰ ਸਾਧਨਾਂ ਅਤੇ ਹਰ ਤਰ੍ਹਾਂ ਦੇ ਮੀਡੀਆ ਦਾ ਸਾਥ ਵੀ ਲਿਆ ਜਾਵੇਗਾ ।

ਨਸ਼ਿਆਂ `ਤੇ ਚੁਫ਼ਰਿਓਂ ਸਿਕੰਜਾ ਕੱਸਦਿਆਂ ਹੱਲਾ ਬੋਲਿਆ ਗਿਆ ਹੈ

ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਦੋ ਦਹਾਕਿਆਂ ਤੋਂ ਪੰਜਾਬ ਦੀ ਜਵਾਨੀ ਨੂੰ ਚੁਫ਼ੇਰੇ ਤੋਂ ਮਾਰ ਕਰ ਰਹੇ ਨਸ਼ਿਆਂ `ਤੇ ਚੁਫ਼ਰਿਓਂ ਸਿਕੰਜਾ ਕੱਸਦਿਆਂ ਹੱਲਾ ਬੋਲਿਆ ਹੈ । ਉਨ੍ਹਾਂ ਦੱਸਿਆ ਕਿ ਅਰਵਿੰਦ ਕੇਜਰੀਵਾਲ (Arvind Kejriwal) ਦੀ ਸੋਚ ਮੁਤਾਬਕ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਦੈਂਤ ਨੂੰ ਕਾਬੂ ਕਰਨ ਲਈ ਤਿੰਨ ਸਾਲ ਵਿਉਂਤਬੰਦੀ ਕੀਤੀ ਅਤੇ ਹੁਣ ਨਸ਼ਾ ਤਸਕਰਾਂ ਨੂੰ ਸਖ਼ਤ ਸੁਨੇਹਾ ਦਿੱਤਾ ਗਿਆ ਹੈ ਕਿ ਉਹ ਜਾਂ ਪੰਜਾਬ ਛੱਡ ਜਾਣ ਜਾਂ ਫੇਰ ਨਸ਼ਿਆਂ ਦਾ ਕਾਰੋਬਾਰ ਛੱਡਣ ।

ਨਸ਼ਿਆਂ ਦੀ ਪ੍ਰਚੂਨ ਵਿਕਰੀ ਨੂੰ ਨੱਥ ਪਾਈ ਹੈ ਪੁਲਿਸ ਨੇ

ਪੰਜਾਬ ਪੁਲਿਸ ਦੀ ਨਸ਼ਿਆਂ ਵਿਰੁੱਧ ਕਾਰਵਾਈ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਬਲਤੇਜ ਪੰਨੂ ਨੇ ਦੱਸਿਆ ਕਿ ਪੁਲਿਸ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਉਂਦਿਆਂ ਨਸ਼ਿਆਂ ਦੀ ਪ੍ਰਚੂਨ ਵਿਕਰੀ ਨੂੰ ਨੱਥ ਪਾਈ ਹੈ ਅਤੇ ਹੁਣ ਵੱਡੇ ਸੌਦਾਗਰਾਂ ਨੂੰ ਹੱਥ ਪਾਇਆ ਜਾ ਰਿਹਾ ਹੈ। ਪੰਨੂ ਨੇ ਕੁਝ ਰਾਜਸੀ ਨੇਤਾਵਾਂ ਵੱਲੋਂ ਪੰਜਾਬ `ਚ ਅਫ਼ੀਮ-ਭੁੱਕੀ ਦੀ ਖੇਤੀ ਦੀ ਵਕਾਲਤ ਕਰਨ ਦੀ ਨਿੰਦਾ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਬਦਲ ਨਸ਼ੇ ਕਦੇ ਵੀ ਨਹੀਂ ਹੋ ਸਕਦੇ ਤੇ ਅਸੀਂ ਪੰਜਾਬੀਆਂ `ਤੇ ਨਸ਼ਿਆਂ ਬਿਨ੍ਹਾਂ ਨਾ ਰਹਿ ਸਕਣ ਵਾਲੇ ਦਾ ਟੈਗ ਨਹੀਂ ਲਗਾ ਸਕਦੇ ਨਾ ਹੀ ਪੰਜਾਬ ਨੂੰ ਅਫ਼ੀਮ-ਭੁੱਕੀ ਦੀ ਧਰਤੀ ਬਣਾ ਸਕਦੇ ਹਾਂ ।

ਛੇਤੀ ਹੀ ਬਲਾਕ ਪੱਧਰ ਦੇ ਕੁਆਰਡੀਨੇਟਰ ਵੀ ਲਗਾਏ ਜਾ ਰਹੇ ਹਨ

ਜਗਦੀਪ ਜੱਗਾ (Jageep Jagga) ਨੇ ਦੱਸਿਆ ਕਿ ਨਸ਼ਾ ਮੁਕਤੀ ਮੋਰਚੇ ਨੂੰ ਹੇਠਲੇ ਪੱਧਰ ਤੱਕ ਲਿਜਾਣ ਲਈ ਪਟਿਆਲਾ ਦਿਹਾਤੀ ਹਲਕਾ ਦਾ ਕੋਆਰਡੀਨੇਟਰ ਯਾਦਵਿੰਦਰ ਗੋਲਡੀ, ਮਾਲੇਰਕੋਟਲਾ ਲਈ ਨਿਸ਼ਾਰ ਅਹਿਮਦ, ਐਸ. ਏ. ਐਸ. ਨਗਰ ਲਈ ਅਨੂ ਬੱਬਰ, ਰੂਪਨਗਰ ਲਈ ਹਰਪ੍ਰੀਤ ਕਾਹਲੋਂ, ਪਟਿਆਲਾ ਸ਼ਹਿਰੀ ਹਲਕੇ ਲਈ ਗੁਰਵਿੰਦਰ ਸਿੰਘ ਹੈਪੀ ਅਤੇ ਸੰਗਰੂਰ ਜ਼ਿਲ੍ਹੇ ਲਈ ਲਵਦੀਪ ਸ਼ਰਮਾ ਨੂੰ ਕੋਆਰਡੀਨੇਟਰ ਲਗਾਇਆ ਗਿਆ ਹੈ। ਜੱਗਾ ਨੇ ਕਿਹਾ ਕਿ ਇਸ ਤੋਂ ਬਾਅਦ ਹਲਕਾ ਤੇ ਬਲਾਕ ਪੱਧਰ ਦੇ ਕੁਆਰਡੀਨੇਟਰ ਵੀ ਲਗਾਏ ਜਾ ਰਹੇ ਹਨ ।

ਜਗਦੀਪ ਜੱਗਾ ਨੇ ਦੱਤਾ ਲੋਕਾਂ ਨੂੰ ਪੰਜਾਬ ਸਰਕਾਰ ਦਾ ਸਾਥ ਦੇਣ ਸੱਦਾ

ਇਸ ਮੌਕੇ ਮਾਲਵਾ ਜੋਨ ਦੇ ਕੋਆਰਡੀਨੇਟਰ ਤੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੇ ਆਮ ਆਦਮੀ ਪਾਰਟੀ, ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫ਼ਲ ਬਣਾ ਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ । ਜਗਦੀਪ ਜੱਗਾ ਨੇ ਲੋਕਾਂ ਨੂੰ ਪੰਜਾਬ ਸਰਕਾਰ ਦਾ ਸਾਥ ਦੇਣ ਸੱਦਾ ਵੀ ਦਿੱਤਾ ।

 

Scroll to Top