Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 2:15 am

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰੀ ਸਕੂਲ ਮਾਪਿਆਂ ਦੀ ਪਹਿਲੀ ਪਸੰਦ ਬਣੇ

ਸਰਕਾਰੀ ਸਕੂਲ ਮਾਪਿਆਂ ਦੀ ਪਹਿਲੀ ਪਸੰਦ ਬਣੇ

ਪਟਿਆਲਾ, 23 ਅਪ੍ਰੈਲ : ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ‘ਚ ਸਰਕਾਰੀ ਸਕੂਲਾਂ ‘ਚ ਹੋਏ ਕ੍ਰਾਂਤੀਕਾਰੀ ਬਦਲਾਅ ਸਦਕਾ ਹੁਣ ਸਰਕਾਰੀ ਸਕੂਲ ਮਾਪਿਆਂ ਦੀ ਪਹਿਲੀ ਪਸੰਦ (Government schools are the first choice of parents) ਬਣ ਗਏ ਹਨ, ਜਿਸ ਦੀ ਮਿਸਾਲ ਪਿਛਲੇ ਸਾਲਾਂ ਤੋਂ ਲਗਾਤਾਰ ਦਾਖਲਿਆਂ ‘ਚ ਹੋ ਰਿਹਾ ਵਾਧਾ ਹੈ । ਇਹ ਪ੍ਰਗਟਾਵਾਂ ਉਨ੍ਹਾਂ ਅੱਜ ਪਟਿਆਲਾ ਦਿਹਾਤੀ ਹਲਕੇ ਦੇ ਚਾਰ ਸਕੂਲਾਂ ‘ਚ ਹੋਏ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕਰਦਿਆਂ ਕੀਤਾ ।

ਅਧਿਆਪਕ ਲੈ ਰਹੇ ਹਨ ਸਿੰਗਾਪੁਰ ਤੇ ਫਿਨਲੈਂਡ ਵਰਗੇ ਦੇਸ਼ਾਂ ਤੋਂ ਟਰੇਨਿੰਗ

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਦੂਰਅੰਦੇਸ਼ੀ ਸੋਚ ਸਦਕਾ ਸਰਕਾਰੀ ਸਕੂਲਾਂ (Government school) ਦੇ ਅਧਿਆਪਕ ਸਿੰਗਾਪੁਰ ਤੇ ਫਿਨਲੈਂਡ ਵਰਗੇ ਦੇਸ਼ਾਂ ਤੋਂ ਟਰੇਨਿੰਗ ਲੈ ਰਹੇ ਹਨ ਤਾਂ ਜੋ ਸਾਡੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਕੌਮਾਂਤਰੀ ਪੱਧਰ ਦੀਆਂ ਤਕਨੀਕਾਂ ਨਾਲ ਸਿੱਖਿਅਤ ਕੀਤਾ ਜਾ ਸਕੇ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਵੀ ਵੱਡੇ ਵਿਦਿਅਕ ਅਦਾਰਿਆਂ ਦੇ ਟੂਰ (Tours of educational institutions) ਕਰਵਾਏ ਜਾ ਰਹੇ ਹਨ ਤਾਂ ਜੋ ਇਨ੍ਹਾਂ ਅਦਾਰਿਆਂ ਨੂੰ ਦੇਖ ਕੇ ਵਿਦਿਆਰਥੀ ਆਪਣੇ ਭਵਿੱਖ ਦੇ ਟੀਚੇ ਨਿਰਧਾਰਤ ਕਰ ਸਕਣ ।

ਤਿੰਨ ਸਾਲਾਂ ‘ਚ ਬਦਲਿਆ ਸਰਕਾਰੀ ਸਕੂਲਾਂ ਦਾ ਮੁਹਾਂਦਰਾ

ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ‘ਚ ਸਰਕਾਰੀ ਸਕੂਲਾਂ ਦਾ ਮੁਹਾਂਦਰਾ ਪੂਰੀ ਤਰ੍ਹਾਂ ਬਦਲ ਗਿਆ ਹੈ ਹੁਣ ਵਿਦਿਆਰਥੀ ਬਲੈਕ ਬੋਰਡ ਤੋਂ ਡਿਜੀਟਲ ਸਕਰੀਨਾਂ ਵਾਲੇ ਹੋ ਗਏ ਹਨ, ਜੋ ਵਿਦਿਆਰਥੀਆਂ ‘ਚ ਆਤਮ ਵਿਸ਼ਵਾਸ ਪੈਦਾ ਕਰ ਰਿਹਾ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪਹਿਲੇ ਦਿਨ ਤੋਂ ਇਹ ਵਿਸ਼ਵਾਸ ਹੈ ਕਿ ਸਿੱਖਿਆ ਨਾਲ ਹੀ ਵਿਕਸਤ ਸਮਾਜ ਬਣਾਇਆ ਜਾ ਸਕਦਾ ਹੈ ਤੇ ਇਸ ‘ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ । ਸਿਹਤ ਮੰਤਰੀ ਡਾ. ਬਲਬੀਰ ਸਿੰਘ (Health Minister Dr. Balbir Singh) ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ‘ਚ ਆਪਣੇ ਟੀਚੇ ਨਿਰਧਾਰਤ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਟੀਚਾ ਨਿਰਧਾਰਤ ਕਰਨ ਤੋਂ ਬਾਅਦ ਵਿਦਿਆਰਥੀ ਉਸ ਨੂੰ ਪ੍ਰਾਪਤ ਕਰਨ ਲਈ ਵਧੇਰੇ ਮਿਹਨਤ ਕਰਨ। ਉਨ੍ਹਾਂ ਅਧਿਆਪਕਾਂ ਨੂੰ ਵੀ ਵਿਦਿਆਰਥੀਆਂ ਵੱਲੋਂ ਨਿਰਧਾਰਤ ਟੀਚਿਆਂ ਨੂੰ ਪੂਰਾ ਕਰਨ ਲਈ ਉਨ੍ਹਾਂ ਦੇ ਰਾਹ ਦਸੇਰੇ ਬਣਨ ਲਈ ਕਿਹਾ ।

ਬਿਜਨੈਸ ਬਲਾਸਟਰ ਸਕੀਮ ਨਿਖਾਰਿਆ ਵਿਦਿਆਰਥੀਆਂ ਦਾ ਹੁਨਰ

ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿੱਥੇ ਸਕੂਲਾਂ ਵਿੱਚ ਕੈਂਪਸ ਮੈਨੇਜਰ ਅਤੇ ਸੁਰੱਖਿਆ ਗਾਰਡ ਨਿਯੁਕਤ ਕੀਤੇ ਗਏ ਹਨ ਅਤੇ ਸਰਕਾਰੀ ਸਕੂਲਾਂ ਦੇ ਰੱਖ-ਰਖਾਵ ‘ਤੇ ਸੂਬਾ ਸਰਕਾਰ ਵੱਲੋਂ ਸਾਲਾਨਾ 200 ਕਰੋੜ ਰੁਪਏ ਤੋਂ ਵੱਧ ਖਰਚਾ ਕੀਤਾ ਜਾਂਦਾ ਹੈ । ਡਾ. ਬਲਬੀਰ ਸਿੰਘ ਨੇ ਵਿਦਿਆਰਥੀਆਂ ਵੱਲੋਂ ਲਗਾਈਆਂ ਪ੍ਰਦਰਸ਼ਨੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਿਵੇਕਲੀ ਬਿਜਨੈਸ ਬਲਾਸਟਰ ਸਕੀਮ (Business Blaster Scheme) ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਹੁਨਰ ਨੂੰ ਹੋਰ ਨਿਖਾਰਿਆ ਹੈ ਤੇ ਇਥੋ ਆਉਣ ਵਾਲੇ ਸਮੇਂ ‘ਚ ਉਦਮ ਨਿਕਲਣਗੇ ।

‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਅੱਜ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਰਕਾਰੀ ਸੀਨੀਅਰ ਤੇ ਪ੍ਰਾਇਮਰੀ ਸਕੂਲ ਤ੍ਰਿਪੜੀ, ਸਰਕਾਰੀ ਪ੍ਰਾਇਮਰੀ ਸਕੂਲ ਝਿੱਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਲੈਲਾ, ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਫੈਕਟਰੀ ਏਰੀਆ ਸਕੂਲ ਵਿਖੇ ‘ਪੰਜਾਬ ਸਿੱਖਿਆ ਕ੍ਰਾਂਤੀ’ (‘Punjab Education Revolution’) ਤਹਿਤ ਲੱਖਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਡਿਪਟੀ ਡੀ. ਓ. ਮਨਵਿੰਦਰ ਕੌਰ, ਜਸਵੀਰ ਸਿੰਘ ਗਾਂਧੀ, ਬਲਵਿੰਦਰ ਸੈਣੀ, ਜੈ ਸ਼ੰਕਰ, ਪ੍ਰਿੰਸੀਪਲ ਡਾ. ਨਰਿੰਦਰ ਕੁਮਾਰ, ਸੁਖਦੀਪ ਕੌਰ, ਕਰਮਜੀਤ ਸਿੰਘ, ਗੁਰਮੁਖ ਸਿੰਘ, ਸੁਖਵਿੰਦਰ ਸਿੰਘ, ਮਾਲਵਿੰਦਰ ਕੌਰ, ਖੁਸ਼ਵੰਤ ਕੌਰ, ਸੁਰੇਸ਼ ਰਾਏ, ਗੱਜਣ ਸਿੰਘ, ਵੇਦ ਕਪੂਰ, ਕੌਂਸਲਰ ਮੋਹਿਤ ਕੁਕਰੇਜਾ, ਦਵਿੰਦਰ ਕੌਰ, ਮੋਹਿਤ ਕੁਮਾਰ, ਮਨਦੀਪ ਵਿਰਦੀ, ਲਾਲ ਸਿੰਘ, ਹਤਿੰਦਰ ਅਰੋੜਾ, ਭਿੰਦਰ ਸਿੰਘ, ਦਰਸ਼ਨਾ ਅਰੋੜਾ, ਜਸਬੀਰ ਕੌਰ, ਸੋਹਨ ਲਾਲ, ਸਤੀਸ਼ ਨਾਸਰਾ ਅਤੇ ਗੌਰਵ ਸਮੇਤ ਵੱਡੀ ਗਿਣਤੀ ਸਕੂਲ ਵਿਦਿਆਰਥੀ, ਮਾਪੇ, ਅਧਿਆਪਕ ਦੇ ਪਿੰਡ ਵਾਸੀ ਮੌਜੂਦ ਸਨ ।

Scroll to Top