ਚੰਡੀਗੜ੍ਹ, 27 ਅਪਰੈਲ 2025 : Delegation of numberdars meets Governor : ਨੰਬਰਦਾਰ ਭਾਈਚਾਰਾ, ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਦੀ ਜ਼ਮਾਨਤ ਲਈ ਕਿਸੇ ਵੀ ਤਰੀਕੇ ਨਾਲ ਜ਼ਮਾਨਤੀ ਨਹੀਂ ਬਣੇਗਾ, ਇਹ ਵਿਸ਼ਵਾਸ ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) (Punjab Numbardar Association (Ghalib)) ਦੇ ਵਫਦ ਨੇ ਪੰਜਾਬ ਦੇ ਰਾਜਪਾਲ (Governor of Punjab) ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਦੌਰਾਨ ਦੁਆਇਆ ।
35,000 ਨੰਬਰਦਾਰਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ
ਦੱਸਣਯੋਗ ਹੈ ਕਿ ਨੰਬਰਦਾਰ ਭਾਈਚਾਰੇ ਵਲੋਂ ਇਹ ਕਦਮ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਯੁੱਧ ਨਸ਼ਿਆਂ ਵਿਰੁੱਧ’ (War on drugs’) ਅਭਿਆਨ ਨੂੰ ਪੂਰਾ ਸਮਰਥਨ ਦੇਣ ਦੇ ਲਈ ਚੁੱਕਿਆ ਗਿਆ ਹੈ । ਵਫਦ ਨੇ ਰਾਜਪਾਲ ਨੂੰ ਦੱਸਿਆ ਕਿ ਰਾਜ ਭਰ ਦੇ ਲਗਭਗ 35,000 ਨੰਬਰਦਾਰਾਂ (35,000 numbered people) ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਕਿਸੇ ਵੀ ਤਰੀਕੇ ਨਾਲ ਨਸ਼ਾ ਤਸਕਰਾਂ ਦੀ ਮਦਦ ਨਾ ਕਰਨ ਅਤੇ ਉਨ੍ਹਾਂ ਲਈ ਜ਼ਮਾਨਤੀ ਨਾ ਬਣਨ ।
ਵਫਦ ਨੇ ਰੱਖੀਆਂ ਆਪਣੀਆਂ ਕੁਝ ਅਹਮ ਮੰਗਾਂ ਵੀ ਰਾਜਪਾਲ ਸਾਹਮਣੇ
ਵਫਦ ਨੇ ਆਪਣੀਆਂ ਕੁਝ ਅਹਮ ਮੰਗਾਂ ਵੀ ਰਾਜਪਾਲ ਸਾਹਿਬ ਸਾਹਮਣੇ ਰੱਖੀਆਂ, ਜਿਵੇਂ ਕਿ ਉਨ੍ਹਾਂ ਦੇ ਮਾਸਿਕ ਮਾਣ ਭੱਤੇ ਵਿੱਚ ਵਾਧਾ, ਰਾਸ਼ਟਰੀ ਅਤੇ ਰਾਜ ਪੱਧਰੀ ਰਾਜਮਾਰਗ ‘ਤੇ ਟੋਲ ਟੈਕਸ ਤੋਂ ਛੂਟ, ਮੁਫਤ ਬੱਸ ਯਾਤਰਾ ਦੀ ਸਹੂਲਤ, ਸਿਹਤ ਬੀਮਾ ਦੀ ਵਿਵਸਥਾ ਅਤੇ ਤਹਿਸੀਲ ਤੇ ਜ਼ਿਲਾ ਪ੍ਰਸ਼ਾਸਨਿਕ ਕੰਪਲੈਕਸਾਂ ਵਿੱਚ ਨੰਬਰਦਾਰਾਂ ਲਈ ਵੱਖਰੇ ਕਮਰੇ ਉਪਲੱਬਧ ਕਰਵਾਉਣ ਆਦਿ ।
ਨਸ਼ਾ ਵਿਰੋਧੀ ਮੁਹਿੰਮ ਲਈ ਪ੍ਰਤੀਬੱਧਤਾ ਦੀ ਰਾਜਪਾਲ ਕੀਤੀ ਸ਼ਲਾਘਾ
ਰਾਜਪਾਲ ਗੁਲਾਬ ਚੰਦ ਕਟਾਰੀਆ (Gulab Chand Kataria) ਨੇ ਨੰਬਰਦਾਰ ਐਸੋਸੀਏਸ਼ਨ ਦੀ ਨਸ਼ਾ ਵਿਰੋਧੀ ਮੁਹਿੰਮ ਲਈ ਪ੍ਰਤੀਬੱਧਤਾ ਦੀ ਸ਼ਲਾਘਾ ਕੀਤੀ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਸਬੰਧਤ ਅਧਿਕਾਰੀਆਂ ਨਾਲ ਚਰਚਾ ਕੀਤੀ ਜਾਵੇਗੀ ।