Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:23 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਨੇ ਕੀਤੇ ਮੁਲਾਜਮਾਂ ਨੂੰ ਹੁਕਮ ਜਾਰੀ

ਪੰਜਾਬ ਸਰਕਾਰ ਨੇ ਕੀਤੇ ਮੁਲਾਜਮਾਂ ਨੂੰ ਹੁਕਮ ਜਾਰੀ

ਚੰਡੀਗੜ੍ਹ, 28 ਅਪੈ੍ਰਲ 2025 : Punjab government issues orders to employees : ਪੰਜਾਬ ਸਰਕਾਰ (Punjab Government) ਦੇ ਵਿਸ਼ੇਸ਼ ਸਕੱਤਰ ਪਰਸੋਨਲ ਨੇ ਬੀਤੇ ਦਿਨੀਂ ਇਕ ਹੁਕਮ ਵਿਸ਼ੇਸ਼ ਮੁੱਖ ਸਕੱਤਰ, ਵਧੀਕ ਮੁੱਖ ਸਕੱਤਰ, ਵਿੱਤ ਕਮਿਸ਼ਨਰ, ਪ੍ਰਮੁੱਖ ਸਕੱਤਰ ਅਤੇ ਸਕੱਤਰ ਪੰਜਾਬ ਸਰਕਾਰ ਨੂੰ ਜਾਰੀ ਕਰਕੇ ਆਖਿਆ ਹੈ ਕਿ ਅਧਿਕਾਰੀਆਂ ਨੂੰ ਦਫ਼ਤਰੀ ਸਮੇਂ ਤੋਂ ਬਾਅਦ ਅਤੇ ਛੁੱਟੀ ਵਾਲੇ ਦਿਨ ਵੀ ਮੋਬਾਇਲ ਫੋਨ ਤੇ ਉਪਲਬੱਧ (Available on mobile phone) ਰਹਿਣ ਲਈ ਆਖਿਆ ਜਾਵੇ ਕਿਉਂਕਿ ਪ੍ਰਸ਼ਾਸਨਿਕ ਕੰਮ ਤੁਰੰਤ ਕੀਤੇ ਜਾਣੇ ਵਧੇਰੇ ਜ਼ਰੂਰੀ ਹੁੰਦੇ ਹਨ । ਹੁਕਮ ਵਿਚ ਆਖਿਆ ਗਿਆ ਹੈ ਕਿ ਜਿਹੜੇ ਪ੍ਰਸ਼ਾਸਨਿਕ ਕਾਰਜ ਕਰਨੇ ਹੁੰਦੇ ਹਨ ਸਬੰਧ ਕਈ ਵਾਰ ਸਬੰਧਤ ਅਫਸਰਾਂ ਦੀ ਮੌਜੂਦਗੀ ਬੜੀ ਜ਼ਰੂਰੀ ਹੁੰਦੀ ਹੈ ।

ਦਫ਼ਤਰ ਸਮੇਂ ਤੋਂ ਬਾਅਦ ਅਤੇ ਛੁੱਟੀ ਵਾਲੇ ਦਿਨ ਵੀ ਮੋਬਾਇਲ ਫੋਨ ਤੇ ਮੌਜੂਦ ਰਹਿਣ ਦੇ ਕੀਤੇ ਹੁਕਮ

ਕਿਉਂਕਿ ਅਕਸਰ ਦੇਖਣ ਵਿਚ ਆਇਆ ਹੈ ਕਿ ਕੁੱਝ ਅਫ਼ਸਰ ਦਫ਼ਤਰੀ ਸਮੇਂ ਤੋਂ ਬਾਅਦ ਮੋਬਾਇਲ ਤੇ ਉਪਲਬੱਧ ਨਹੀਂ ਰਹਿੰਦੇ ਤੇ ਜਾਂ ਤਾਂ ਮੋਬਾਇਲ ਬੰਦ ਹੁੰਦਾ ਹੈ ਜਾਂ ਨੈਟਵਰਕ ਕਵਰੇਜ ਖੇਤਰ ਤੋਂ ਬਾਹਰ ਹੁੰਦਾ ਹੈ ਜਾਂ ਡਾਈਵਰਜਨ ਤੇ ਫਲਾਈਟ ਮੋਡ ਤੇ ਲਗਾਇਆ ਹੁੰਦਾ ਹੈ, ਜਿਸਦੇ ਚਲਦਿਆਂ ਪ੍ਰਸ਼ਾਸਨਿਕ ਕੰਮਾਂ ਨੂੰ ਨੇਪਰੇ ਚਾੜ੍ਹਨ ਅਤੇ ਆਮ ਜਨਤਾ ਨੂੰ ਸੇਵਾਵਾਂ ਅਤੇ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਅੜਚਣ ਪੈਦਾ ਹੁੰਦੀ ਹੈ ।

ਹੁਕਮਾਂ ਵਿਚ ਸਪੱਸਟ ਕੀਤਾ ਗਿਆ ਕਿ ਸਮੁੱਚੇ ਉਪਰੋਕਤ ਵਿਭਾਗ ਦੇਸਮੁੱਚੇ ਅਧਿਕਾਰੀਆਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਤਾਂ ਕਿ ਛੁੱਟੀ ਵਾਲੇ ਦਿਨ ਜਾਂ ਦਫ਼ਤਰੀ ਸਮੇਂ ਤੋਂ ਬਾਅਦ ਵੀ ਜਰੂਰੀ ਦਫ਼ਤਰੀ ਤੇ ਪ੍ਰਸ਼ਾਸਨਿਕ ਕੰਮਾਂ (Administrative tasks) ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਮੋਬਾਇਲ ਤੇ ਜ਼ਰੂਰ ਉਪਲਬੱਧ ਰਹਿਣ ।

Scroll to Top