Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:14 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ’ਚ 4 ਮਈ ਨੂੰ ਹੋਵੇਗੀ ਨੀਟ ਦੀ ਪ੍ਰੀਖਿਆ : ਡਾ. ਪ੍ਰੀਤੀ ਯਾਦਵ

ਪਟਿਆਲਾ ’ਚ 4 ਮਈ ਨੂੰ ਹੋਵੇਗੀ ਨੀਟ ਦੀ ਪ੍ਰੀਖਿਆ : ਡਾ. ਪ੍ਰੀਤੀ ਯਾਦਵ

ਪਟਿਆਲਾ, 30 ਅਪ੍ਰੈਲ 2025 : NEET exam to be held in Patiala on May 4: Dr. Preeti Yadav : ਪਟਿਆਲਾ ਵਿਖੇ 4 ਮਈ ਦਿਨ ਐਤਵਾਰ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ । ਮੀਟਿੰਗ ’ਚ ਸਹਾਇਕ ਕਮਿਸ਼ਨਰ (ਜ) ਰਿਚਾ ਗੋਇਲ ਵੀ ਮੌਜੂਦ ਸਨ ।

ਨੀਟ ਪ੍ਰੀਖਿਆ ਨੇਪਰੇ ਚੜ੍ਹਾਉਣ ਲਈ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼

ਡਿਪਟੀ ਕਮਿਸ਼ਨਰ (Deputy Commissioner) ਨੇ ਸਿੱਖਿਆ ਵਿਭਾਗ, ਪੁਲਿਸ ਵਿਭਾਗ ਅਤੇ ਹੋਰਨਾਂ ਵਿਭਾਗੀ ਅਧਿਕਾਰੀਆਂ ਨੂੰ ਸਮਾਂ ਰਹਿੰਦਿਆਂ ਨੀਟ ਪ੍ਰੀਖਿਆ (NEET exam) ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਪ੍ਰੀਖਿਆ ਸੈਂਟਰਾਂ ਵਿਖੇ ਤਜਰਬੇਕਾਰ ਸਟਾਫ਼ ਲਗਾਇਆ ਜਾਵੇ ਅਤੇ ਟਰੈਫ਼ਿਕ ਪਲਾਨ ਤਿਆਰ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਪ੍ਰੀਖਿਆ ਦੀ ਤਿਆਰੀ ਦੇ ਕੰਮ ਵਿੱਚ ਕਿਸੇ ਵੀ ਪ੍ਰਕਾਰ ਦੀ ਤਰੁੱਟੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।

ਉਨ੍ਹਾਂ ਕਿਹਾ ਕਿ ਉਮੀਦਵਾਰਾਂ ਲਈ ਪੀਣ ਵਾਲੇ ਪਾਣੀ ਆਦਿ ਦਾ ਪ੍ਰਬੰਧ ਵੀ ਰੱਖਿਆ ਜਾਵੇ ।
ਡਾ. ਪ੍ਰੀਤੀ ਯਾਦਵ ਨੇ ਪੁਲਿਸ ਵਿਭਾਗ ਨੂੰ ਸੁਰੱਖਿਆ ਪ੍ਰਬੰਧਾਂ ਸਬੰਧੀ ਹਦਾਇਤ ਕਰਦਿਆਂ ਕਿਹਾ ਕਿ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਸਖਤ ਸੁਰੱਖਿਆ ਪ੍ਰਬੰਧ ਰੱਖੇ ਜਾਣ ਤੇ ਉਮੀਦਵਾਰ ਤੋਂ ਬਿਨਾਂ ਕਿਸੇ ਹੋਰ ਵਿਅਕਤੀ ਨੂੰ ਪ੍ਰੀਖਿਆ ਕੇਂਦਰ ’ਚ ਦਾਖਲ ਨਾ ਹੋਣ ਦਿੱਤਾ ਜਾਵੇ ਤੇ ਤਲਾਸ਼ੀ ਲਈ ਸਟਾਫ਼ ਦੀਆਂ ਡਿਊਟੀਆਂ ਲਗਾਈਆਂ ਜਾਣ ।

ਪ੍ਰੀਖਿਆ ਕੇਂਦਰ ਵਿੱਚ ਨੋਡਲ ਅਧਿਕਾਰੀ ਤਾਇਨਾਤ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪ੍ਰੀਖਿਆ ਪੀ. ਐਮ. ਕੇ. ਵੀ. ਨੰ: 1 ਪਟਿਆਲਾ ਕੈਂਟ, ਕੇ. ਵੀ. ਨੰ: 2 ਪਟਿਆਲਾ ਕੈਂਟ, ਪੀ. ਐਮ. ਸ੍ਰੀ ਕੇ. ਵੀ. ਨੰ: 3 ਪਟਿਆਲਾ ਕੈਂਟ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨਜ਼, ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ ਤੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ ਪਟਿਆਲਾ ਵਿਖੇ ਹੋਵੇਗੀ ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੀਟ ਦੀ ਪ੍ਰੀਖਿਆ ਸੁਚਾਰੂ ਤਰੀਕੇ ਨਾਲ ਮੁਕੰਮਲ ਕਰਨ ਲਈ ਅਤੇ ਪ੍ਰੀਖਿਆ ਨਾਲ ਸਬੰਧਤ ਮੁਸ਼ਕਲਾਂ ਦੇ ਹੱਲ ਲਈ ਹਰੇਕ ਪ੍ਰੀਖਿਆ ਕੇਂਦਰ ਵਿੱਚ ਨੋਡਲ ਅਧਿਕਾਰੀ ਤਾਇਨਾਤ ਕੀਤੇ ਗਏ ਹਨ । ਉਹਨਾਂ ਕਿਹਾ ਕਿ ਨੀਟ ਦੀ ਪ੍ਰੀਖਿਆ ਪੂਰੀ ਪਾਰਦਰਸ਼ਤਾ ਅਤੇ ਸੁਖਾਵੇਂ ਮਾਹੌਲ ਵਿੱਚ ਹੋਵੇ, ਇਸ ਲਈ ਸਮੂਹ ਅਧਿਕਾਰੀ ਆਪੋ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ।

ਪ੍ਰੀਖਿਆ ਕੇਂਦਰਾਂ ਵਿੱਚ ਐਂਟਰੀ ਦਾਖ਼ਲਾ ਕਾਰਡ ਨਾਲ ਹੀ ਹੋਵੇਗੀ

ਡਿਪਟੀ ਕਮਿਸ਼ਨਰ ਨੇ ਇਸ ਪ੍ਰੀਖਿਆ ਵਿੱਚ ਬੈਠਣ ਵਾਲੇ ਸਮੂਹ ਉਮੀਦਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰੀਖਿਆ ਲਈ ਦੁਪਹਿਰ 1:30 ਵਜੇ ਤੋਂ ਪਹਿਲਾਂ ਪਹਿਲਾਂ ਪ੍ਰੀਖਿਆ ਕੇਂਦਰਾਂ ਅੰਦਰ ਪਹੁੰਚਣ ਤਾਂ ਜੋ ਉਹਨਾਂ ਨੂੰ ਆਖ਼ਰੀ ਸਮੇਂ ਕਿਸੇ ਵੀ ਪ੍ਰੇਸ਼ਾਨੀ ਜਾਂ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ । ਪ੍ਰੀਖਿਆ ਦਾ ਸਮਾਂ ਦੁਪਹਿਰ 2 ਵਜੇ ਤੋਂ 5 ਵਜੇ ਤੱਕ ਹੋਵੇਗਾ । ਪ੍ਰੀਖਿਆ ਕੇਂਦਰਾਂ ਵਿੱਚ ਐਂਟਰੀ ਦਾਖ਼ਲਾ ਕਾਰਡ ਨਾਲ ਹੀ ਹੋਵੇਗੀ। ਉਮੀਦਵਾਰ ਕੋਲ ਸ਼ਨਾਖ਼ਤ ਦਸਤਾਵੇਜ਼ ਵਜੋਂ ਅਧਾਰ ਕਾਰਡ ਹੋਣਾ ਵੀ ਲਾਜ਼ਮੀ ਹੈ ।

ਦਾਖ਼ਲਾ ਕਾਰਡ ਉੱਤੇ ਦਿੱਤੀਆਂ ਸ਼ਰਤਾਂ ਨੂੰ ਪੜ੍ਹ ਕੇ ਆਉਣ

ਉਹਨਾਂ ਉਮੀਦਵਾਰਾਂ ਨੂੰ ਇਹ ਸਲਾਹ ਦਿੱਤੀ ਕਿ ਉਹ ਦਾਖ਼ਲਾ ਕਾਰਡ ਉੱਤੇ ਦਿੱਤੀਆਂ ਸ਼ਰਤਾਂ ਨੂੰ ਪੜ੍ਹ ਕੇ ਆਉਣ ਤਾਂ ਜੋ ਪ੍ਰੀਖਿਆ ਮੌਕੇ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ । ਉਨ੍ਹਾਂ ਕਿਹਾ ਕਿ ਪ੍ਰੀਖਿਆਰਥੀ ਆਪਣੇ ਨਾਲ ਕੋਈ ਵੀ ਇਲੈਕਟ੍ਰੋਨਿਕ ਅਤੇ ਹੋਰ ਸਾਮਾਨ ਨਾ ਲੈ ਕੇ ਆਉਣ । ਮੀਟਿੰਗ ’ਚ ਐਸ. ਪੀ. ਵੈਭਵ ਚੌਧਰੀ, ਸਤੀਸ਼ ਕੁਮਾਰ (ਪੀ. ਸੀ. ਐਸ. ਸਿਖਲਾਈ ਅਧੀਨ) ਜ਼ਿਲ੍ਹਾ ਸੂਚਨਾ ਅਫ਼ਸਰ ਸੰਜੀਵ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ, ਪ੍ਰਿੰਸੀਪਲ ਡਾ. ਅਰੁਣ ਕੁਮਾਰ, ਡੀ. ਐਸ. ਪੀ. ਸੁਖਬੀਰ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਸਨ ।

Read More : ਅਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਡਿਪਟੀ ਕਮਿਸ਼ਨਰ ਵੱਲੋਂ ਗਾਜ਼ੀਪੁਰ ਗਊਸ਼ਾਲਾ ਵਿਖੇ ਮੀਟਿੰਗ

Scroll to Top