ਹਲਕਾ ਧੂਰੀ ਵਿੱਚ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਉਣ ਵਾਲੇ ਕੰਮਾਂ ਦੀ ਸਮੀਖਿਆ ਜਾਰੀ

ਸੰਗਰੂਰ, 1 ਮਈ 2025 : Review of works to bring canal water to tailings in Dhuri constituency underway : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਖੇਤ ਨੂੰ ਨਹਿਰੀ ਪਾਣੀ (Canal water) ਦੀ ਸਹੂਲਤ ਨਾਲ ਜੋੜਨ ਦੀ ਸ਼ੁਰੂ ਕੀਤੀ ਕਵਾਇਦ ਤਹਿਤ ਵਿਧਾਨ ਸਭਾ ਹਲਕਾ ਧੂਰੀ ਦੇ ਵੱਖ ਵੱਖ ਖੇਤਰਾਂ ਵਿੱਚ ਕੰਮ ਬਹੁਤ ਜ਼ੋਰਾਂ ਉੱਤੇ ਜਾਰੀ ਹਨ, ਇਹਨਾਂ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ (Review of progress of works) ਲੈਣ ਲਈ ਅੱਜ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ । ਇਸ ਮੌਕੇ ਹਲਕਾ ਧੂਰੀ ਨਾਲ ਸਬੰਧਤ 36 ਪਿੰਡਾਂ ਦੇ ਕਿਸਾਨ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ ।

ਹਲਕਾ ਧੂਰੀ ਵਿੱਚ ਹਜ਼ਾਰਾਂ ਏਕੜ ਤੋਂ ਵਧੇਰੇ ਰਕਬੇ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲਣ ਜਾ ਰਿਹਾ ਹੈ

ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ (Chairman Dalvir Singh Dhillon) ਨੇ ਕਿਹਾ ਕਿ ਹਲਕਾ ਧੂਰੀ ਵਿੱਚ ਹਜ਼ਾਰਾਂ ਏਕੜ ਤੋਂ ਵਧੇਰੇ ਰਕਬੇ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲਣ ਜਾ ਰਿਹਾ ਹੈ । ਥਾਂ ਥਾਂ ਉੱਤੇ ਮੋਘਿਆਂ ਦਾ ਨਿਰਮਾਣ ਕੰਮ ਕਰਵਾਇਆ ਜਾ ਰਿਹਾ ਹੈ । ਵਿਧਾਨ ਸਭਾ ਹਲਕਾ ਧੂਰੀ ਵਿੱਚ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਉਣ ਲਈ ਬਹੁਤ ਯਤਨ ਕੀਤੇ ਜਾ ਰਹੇ ਹਨ । ਉਹਨਾਂ ਕਿਹਾ ਕਿ ਬਣ ਰਹੇ ਮੋਘਿਆ ਨਾਲ ਇਲਾਕੇ ਦੇ ਹਜ਼ਾਰਾਂ ਕਿਸਾਨਾਂ ਦੇ ਖੇਤਾਂ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲਣ ਲੱਗ ਜਾਵੇਗੀ । ਖੇਤੀ ਲਈ ਨਹਿਰੀ ਪਾਣੀ ਮਿਲਣ ਨਾਲ ਇਲਾਕੇ ਦੇ ਕਿਸਾਨਾਂ ਦੀ ਆਰਥਿਕਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਅਥਾਹ ਵਾਧਾ ਹੋਵੇਗਾ ।

ਜਿਆਦਾਤਰ ਕੰਮ ਝੋਨੇ ਦੀ ਬਿਜਾਈ ਤੋਂ ਪਹਿਲਾਂ ਪਹਿਲਾਂ ਮੁਕੰਮਲ ਕਰਨ ਦਾ ਹੈ ਟੀਚਾ

ਉਹਨਾਂ ਕਿਹਾ ਕਿ ਚੱਲ ਰਹੇ ਜਿਆਦਾਤਰ ਕੰਮ ਝੋਨੇ ਦੀ ਬਿਜਾਈ ਤੋਂ ਪਹਿਲਾਂ ਪਹਿਲਾਂ ਮੁਕੰਮਲ ਕਰਨ ਦਾ ਟੀਚਾ ਹੈ । ਅਗਾਮੀ ਝੋਨੇ ਦੀ ਬਿਜਾਈ ਮੌਕੇ ਕਿਸਾਨਾਂ ਨੂੰ ਮਹਿੰਗੇ ਭਾਅ ਦਾ ਡੀਜ਼ਲ ਵਰਤਣ ਦੀ ਲੋੜ੍ਹ ਨਹੀਂ ਪਵੇਗੀ । ਇਸ ਬੱਚਤ ਨਾਲ ਜਿੱਥੇ ਕਿਸਾਨਾਂ ਨੂੰ ਆਰਥਿਕ ਲਾਭ ਹੋਵੇਗਾ ਉਥੇ ਹੀ ਨਹਿਰੀ ਪਾਣੀ (Canal water) ਮਿਲਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੋਵੇਗਾ । ਖੇਤੀ ਮਾਹਿਰਾਂ ਦਾ ਮੰਨਣਾ ਹੈ ਕਿ ਧਰਤੀ ਹੇਠਲੇ ਪਾਣੀ ਦੇ ਮੁਕਾਬਲੇ ਨਹਿਰੀ ਪਾਣੀ ਵਿੱਚ ਜ਼ਮੀਨ ਲਈ ਲੋੜੀਂਦੇ ਖੁਰਾਕੀ ਤੱਤ ਜ਼ਿਆਦਾ ਹੁੰਦੇ ਹਨ ।

ਸੂਬੇ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕੀਤਾ ਜਾ ਰਿਹਾ ਹੈ

ਉਹਨਾਂ ਕਿਹਾ ਕਿ ਪਹਿਲਾਂ ਜਿਸ ਰਕਬੇ ਨੂੰ ਟਿਊਬਵੈੱਲ ਨਾਲ ਪਾਣੀ ਮਿਲਦਾ ਸੀ ਪਰ ਪਾਣੀ ਡੂੰਘੇ ਹੋਣ ਕਾਰਨ ਹੁਣ ਇਹ ਟਿਊਬਵੈੱਲ ਲਗਭਗ ਨਕਾਰਾ ਹੋ ਚੁੱਕੇ ਸਨ । ਉਹਨਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕੀਤਾ ਜਾ ਰਿਹਾ ਹੈ । ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਚੱਲ ਰਹੇ ਕੰਮ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਨ ਨੂੰ ਤਰਜੀਹ ਦੇਣ । ਬਿਨਾ ਵਜਾ ਦੇਰੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ । ਮੀਟਿੰਗ ਵਿੱਚ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ (ਲੱਖਾ), ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁਲੀ, ਮੁੱਖ ਮੰਤਰੀ ਦੇ ਉਪ-ਪ੍ਰਮੁੱਖ ਸਕੱਤਰ ਯਸ਼ਪਾਲ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਵ) ਸੁਖਚੈਨ ਸਿੰਘ ਪਾਪੜਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ ।

Read More : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ : ਬਲਕਾਰ ਸਿੰਘ

Leave a Comment

Your email address will not be published. Required fields are marked *

Scroll to Top