ਚੰਡੀਗੜ੍ਹ, 2 ਮਈ 2025 : All parties reach all-party meeting on water issue : ਪੰਜਾਬ ਦੇ 8500 ਕਿਊਸਿਕ ਪਾਣੀ ਨੂੰ ਹਰਿਆਣਾ ਨੂੰ ਦਿੱਤੇ ਜਾਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦੇ ਵਿਰੋਧ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਵਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ (All-party meeting) ਵਿਚ ਸਮੁੱਚੀਆਂ ਵਿਰੋਧੀ ਪਾਰਟੀਆਂ ਨੇ ਵੀ ਸ਼ਮੂਲੀਅਤ ਕੀਤੀ ਹੈ । ਦੱਸਣਯੋਗ ਹੈ ਕਿ ਮੀਟਿੰਗ ਦਾ ਮੁੱਖ ਉਦੇਸ਼ ਜਿਥੇ ਹਰਿਆਣਾ ਨੂੰ ਪੰਜਾਬ ਦੇ ਹਿੱਸੇ ਦਾ ਪਾਣੀ ਦੇਣ ਤੋਂ ਰੋਕਿਆ ਜਾਣਾ ਹੈ ਉਥੇ ਦੂਸਰੇ ਪਾਸੇ ਪਾਣੀ ਦੇਣ ਤੋਂ ਰੋਕਣ ਲਈ ਇਕ ਸਾਂਝਾ ਮੋਰਚਾ (Common Front) ਵੀ ਤਿਆਰ ਕੀਤਾ ਜਾਣਾ ਹੈ ।
ਸਰਬ ਪਾਰਟੀ ਮੀਟਿੰਗ ਵਿਚ ਵੱਖ ਵੱਖ ਪਾਰਟੀਆਂ ਦੇ ਆਗੂਆਂ ਕੀਤੀ ਸ਼ਮੂਲੀਅਤ
ਸਰਬ ਪਾਰਟੀ ਮੀਟਿੰਗ ਵਿਚ ਮੌਜੂਦਾ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਨੁਮਾਇੰਦਗੀ ਜਿਥੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਕੀਤੀ ਜਾ ਰਹੀ ਹੈ, ਉਥੇ `ਆਪ` ਦੇ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਕਰ ਰਹੇ ਹਨ, ਇਸਦੇ ਨਾਲ ਹੀ ਸਮੁੱਚੀਆਂ ਵਿਰੋਧੀਆਂ ਪਾਰਟੀਆਂ ਦੀ ਗੱਲ ਕੀਤੀ ਜਾਵੇ ਤਾਂ ਸ਼੍ਰੋਮਣੀ ਅਕਾਲੀ ਦਲ ਤੋਂ ਬਲਵਿੰਦਰ ਸਿੰਘ ਭੂੰਦੜ ਅਤੇ ਡਾ. ਦਲਜੀਤ ਸਿੰਘ ਚੀਮਾ, ਕਾਂਗਰਸ ਵਲੋਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਰਾਣਾ ਕੇ. ਪੀ. ਸਿੰਘ, ਜਦੋਂ ਕਿ ਭਾਜਪਾ ਵੱਲੋਂ ਸੁਨੀਲ ਜਾਖੜ ਅਤੇ ਮਨੋਰੰਜਨ ਕਾਲੀਆ ਤੇ ਬਹੁਜਨ ਸਮਾਜ ਪਾਰਟੀ ਵਲੋਂ ਡਾ. ਨਛੱਤਰ ਪਾਲ ਸਿੰਘ ਨੁਮਾਇੰਦਗੀ ਕਰ ਰਹੇ ਹਨ । ਇਥੇ ਹੀ ਬਸ ਨਹੀਂ ਸਰਕਾਰ ਵਲੋਂ ਸੋਮਵਾਰ ਨੂੰ ਇਸ ਮੁੱਦੇ ਦੇ ਵਿਸ਼ੇਸ਼ ਸੈਸ਼ਨ ਵੀ ਸੱਦਿਆ ਗਿਆ ਹੈ ।
Read More : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਮੌਕੇ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਕਰਨਗੇ ਸਨਮਾਨਿਤ