ਪੁਲਸ ਨੇ ਇੱਕ ਵਿਅਕਤੀ ਨੂੰ ਕੀਤਾ 100 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ 

ਘਨੌਰ, 3 ਮਈ 2025 : Police arrest a man with 100 narcotic pills : ਥਾਣਾ ਖੇੜੀ ਗੰਢਿਆਂ ਪੁਲਸ ਨੇ ਇੱਕ ਵਿਅਕਤੀ ਨੂੰ 100 ਨਸ਼ੀਲੀਆਂ ਗੋਲੀਆਂ (100 narcotic pills) ਸਮੇਤ ਕਾਬੂ ਕਰਕੇ ਮਾਮਲਾ ਦਰਜ (Case registered) ਕੀਤਾ ਗਿਆ ਹੈ । ਜਾਣਕਾਰੀ ਅਨੁਸਾਰ ਐਸ.ਆਈ ਸਵਰਨ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਟੀ-ਪੁਆਇੰਟ ਬਢੌਲੀ ਗੁਜਰਾ ਮੋਜੂਦ ਸੀ, ਜਦੋਂ ਪੁਲਸ ਨੇ ਇਸ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈੱਕ ਕੀਤਾ ਗਿਆ ਤਾਂ ਇਸ ਕੋਲੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ।
ਪੁਲਸ ਨੇ ਸਾਜਨ ਕੁਮਾਰ ਪੁੱਤਰ ਦਵਿੰਦਰ ਕੁਮਾਰ ਵਾਸੀ ਹਰੀ ਓਮ ਕੰਡਾ ਗੁਰੂ ਅਰਜਨ ਦੇਵ ਕਲੋਨੀ ਰਾਜਪੁਰਾ ਖਿਲਾਫ ਐਨ. ਡੀ. ਪੀ. ਐਸ. ਐਕਟ (N. D. P. S. Act) ਦੀ ਧਾਰਾ 22/61/85 ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

Leave a Comment

Your email address will not be published. Required fields are marked *

Scroll to Top