ਚੰਡੀਗੜ, 5 ਮਈ 2025 : Manpreet Ayali presents suggestions for water conservation : ਪਾਣੀਆਂ ਦੀ ਰਾਖੀ ਲਈ ਸੁਝਾਅ ਪੇਸ਼ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ (Manpreet Singh Ayali) ਨੇ ਠੋਕ ਵਜ੍ਹਾ ਕੇ ਪਾਣੀਆਂ ਦੀ ਰਾਖੀ ਕਰਨ ਲਈ ਪੰਜਾਬ ਸਰਕਾਰ (Punjab Government) ਕੋਲ ਮੁੱਦਾ ਚੁੱਕਿਆ ਤੇ ਦੱਸਿਆ ਕਿ ਕਿਸ ਤਰ੍ਹਾਂ ਉਨ੍ਹਾਂ ਆਪਣੇ ਸੀਮਤ ਸਮੇਂ ਦੌਰਾਨ 1955 ਤੋਂ ਲੈ ਕੇ ਹੁਣ ਤੱਕ ਹੋਈ ਪਾਣੀਆਂ ਦੀ ਲੁੱਟ ਤੇ ਪੰਜਾਬ ਵਾਸੀਆਂ ਨੂੰ ਧਿਆਨ ਦੁਆਇਆ ।
ਪੰਜਾਬ ਦੇ ਪਾਣੀਆਂ ਬਾਰੇ ਇਯਾਲੀ ਨੇ ਪੰਜਾਬ ਦਾ ਪੱਖ ਕਿਵੇਂ ਅਤੇ ਕਿਉਂ ਕਮਜੋਰ ਰਿਹਾ ਸਬੰਧੀ ਚਾਨਣਾ ਪਾੳਂੁਦਿਆਂ ਕਿਹਾ ਕਿ ਪੰਜਾਬ ਪੁਨਰਗਠਨ ਐਕਟ ਦੀ ਧਾਰਾ 78, 79 ਅਤੇ 80 ਜਿਹੜੀਆਂ ਕਿ ਗੈਰ ਕਾਨੂੰਨੀ ਅਤੇ ਗੈਰ ਸੰਵਿਧਾਨਕ ਹਨ, ਨੂੰ ਕੇਂਦਰ ਦੀ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ ਮੜ ਦਿੱਤਾ, ਜਿਸ ਤਹਿਤ ਪੰਜਾਬ ਦੀ ਪਹਿਲੀ ਲੁੱਟ ਦਾ ਰਸਤਾ ਖੁੱਲਿਆ ।
ਕੇਂਦਰ ਦੀਆਂ ਕਾਂਗਰਸ ਸਰਕਾਰਾਂ ਸਮੇਤ ਪੰਜਾਬ ਵਿੱਚ ਬਣੀਆਂ ਕਾਂਗਰਸ ਸਰਕਾਰਾਂ ਜਿੰਮੇਵਾਰ ਕਰਾਰ
ਉਨ੍ਹਾਂ ਇੰਟਰ ਸਟੇਟ ਵਾਟਰ ਡਿਸਪਿਊਟ ਐਕਟ 1956 (Inter-State Water Disputes Act 1956) ਦਾ ਜਿਕਰ ਕਰਦਿਆਂ ਕਿਹਾ ਕਿ ਸਾਲ 1985 ਵਿੱਚ ਉਸ ਸਮੇਂ ਦੇ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਆਰਟੀਕਲ 14 (Article 14) ਨੂੰ ਇਸ ਕਾਨੂੰਨ ਵਿੱਚ ਜੋੜ ਦਿੱਤਾ, ਜਿਹੜਾ ਕਿ ਗੈਰ ਕਾਨੂੰਨੀ ਅਤੇ ਗੈਰ ਸੰਵਿਧਾਨਕ ਆਰਟੀਕਲ ਸੀ । ਉਨ੍ਹਾਂ ਪੰਜਾਬ ਦੇ ਪਾਣੀਆਂ ਦੀ ਲੁੱਟ ਲਈ ਸਿੱਧੇ ਤੌਰ ਤੇ ਕੇਂਦਰ ਦੀਆਂ ਕਾਂਗਰਸ ਸਰਕਾਰਾਂ ਸਮੇਤ ਪੰਜਾਬ ਵਿੱਚ ਬਣੀਆਂ ਕਾਂਗਰਸ ਸਰਕਾਰਾਂ ਨੂੰ ਜਿੰਮੇਵਾਰ ਕਰਾਰ ਦਿੱਤਾ ਤੇ ਕਿਹਾ ਕਿ ਕਾਂਗਰਸ ਸਰਕਾਰਾਂ ਚਾਹੇ ਉਹ ਕੇਂਦਰ ਵਿੱਚ ਹੋਣ ਜਾਂ ਪੰਜਾਬ ਵਿੱਚ ਹੋਣ ਉਨ੍ਹਾਂ ਹਮੇਸ਼ਾਂ ਆਪਣੇ ਸਿਆਸੀ ਸਵਾਰਥਾਂ ਦੀ ਪੂਰਤੀ ਲਈ ਪਾਣੀਆਂ ਦੀ ਲੁੱਟ ਕੀਤੀ ।