ਮੋਟਰਸਾਈਕਲ ਚੋਰੀ ਕਰਨ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ

ਪਟਿਆਲਾ, 6 ਮਈ 2025 : unidentified persons for stealing motorcycle : ਥਾਣਾ ਲਾਹੌਰੀ ਗੇਟ ਪਟਿਆਲਾ ਦੀ ਪੁਲ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਮੋਟਰਸਾਈਕਲ ਚੋਰੀ (Motorcycle theft) ਕਰਨ ਤੇ ਵੱਖ ਵੱਖ ਧਾਰਾਵਾਂ 303 (2) ਬੀ. ਐਨ. ਐਸ. ਤਹਿਤ ਕੇਸ ਦਰਜ (Case registered) ਕੀਤਾ ਹੈ ।

ਵੱਡੀ ਬਾਰਾਂਦਰੀ ਗਾਰਡਨ ਪਟਿਆਲਾ ਦੇ ਬਾਹਰ ਕੀਤਾ ਸੀ ਖੜ੍ਹਾ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸੰਦੀਪ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਮੁਹੱਲਾ ਦਾਰੂ ਕੁਟੀਆ ਪਟਿਆਲਾ ਨੇ ਦੱਸਿਆ ਕਿ 23 ਸਤੰਬਰ 2024 ਨੂੰ ਉਸਨੇ ਆਪਣਾ ਮੋਟਰਸਾਈਕਲ ਵੱਡੀ ਬਾਰਾਂਦਰੀ ਗਾਰਡਨ ਪਟਿਆਲਾ ਦੇ ਬਾਹਰ ਖੜ੍ਹਾ ਕੀਤਾ ਸੀ ਜਦੋਂ ਕੁੱਝ ਸਮੇਂ ਬਾਅਦ ਆ ਕੇ ਦੇਖਿਆ ਤਾਂ ਮੋਟਰਸਾਈਕਲ ਗਾਇਬ ਸੀ, ਜਿਸਨੂੰ ਕਿਸੇ ਵਿਅਕਤੀਆਂ ਨੇਚੋਰੀ ਕਰ ਲਿਆ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਬਖਸ਼ੀਵਾਲ ਪੁਲਸ ਨੇ ਕੀਤਾ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ 4 ਮੈਬਰਾਂ ਨੂੰ ਗ੍ਰਿਫਤਾਰ

 

Leave a Comment

Your email address will not be published. Required fields are marked *

Scroll to Top