Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:23 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰਬਚਨ ਸਿੰਘ ਸੰਭਾਲਿਆ ਮੀਤ ਮੈਨੇਜਰ ਵਜੋਂ ਕਾਰਜਭਾਰ

ਗੁਰਬਚਨ ਸਿੰਘ ਸੰਭਾਲਿਆ ਮੀਤ ਮੈਨੇਜਰ ਵਜੋਂ ਕਾਰਜਭਾਰ

ਪਟਿਆਲਾ 6 ਮਈ 2025 : Gurbachan Singh takes over as Deputy Manager : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ (Gurdwara Sri Dukhniwaran Sahib) ਵਿਖੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਦੇ ਆਦੇਸ਼ਾਂ ’ਤੇ ਤਾਇਨਾਤ ਕੀਤੇ ਮੀਤ ਮੈਨੇਜਰ ਗੁਰਬਚਨ ਸਿੰਘ ਨੇ ਆਪਣੇ ਅਹੁਦੇ ਦਾ ਕਾਰਜਕਾਰ ਸੰਭਾਲ ਲਿਆ ਹੈ । ਇਸ ਦੌਰਾਨ ਉਚੇਚੇ ਤੌਰ ਅਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤ੍ਰਿਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਹੈੱਡ ਗ੍ਰੰਥੀ ਗਿਆਨੀ ਫੁਲਾ ਸਿੰਘ ਉਚੇਚੇ ਤੌਰ ’ਤੇ ਸ਼ਾਮਲ ਸਨ ।

ਇਸ ਦੌਰਾਨ ਅੰਤ੍ਰਿਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਬਤੌਰ ਮੀਤ ਮੈਨੇਜਰ (Deputy Manager) ਗੁਰਦੁਆਰਾ ਸ੍ਰੀ ਦੂਖ-ਨਿਵਾਰਨੋਂ ਸਾਹਿਬ ਵਿਖੇ ਗੁਰਬਚਨ ਸਿੰਘ ਆਪਣੀਆਂ ਸੇਵਾਵਾਂ ਦੇਣਗੇ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਉਨ੍ਹਾਂ ਨੂੰ ਗੁਰੂ ਸਾਹਿਬ ਦੇ ਚਰਨਛੋਹ ਅਸਥਾਨ ਵਿਖੇ ਮੀਤ ਮੈਨੇਜਰ ਸੇਵਾਵਾਂ ਮਿਲੀਆਂ ਹਨ । ਇਸ ਮੌਕੇ ਮੈਨੇਜਰ ਭਾਗ ਸਿੰਘ, ਐਡੀਸ਼ਨਲ ਮੈਨੇਜਰ ਜਸਵਿੰਦਰ ਸਿੰਘ, ਮੀਤ ਮੈਨੇਜਰ ਆਤਮ ਪ੍ਰਕਾਸ਼ ਸਿੰਘ ਬੇਦੀ, ਮਨਦੀਪ ਸਿੰਘ ਭਲਵਾਨ, ਮੈਨੇਜਰ ਬਹਾਦਰਗੜ੍ਹ ਮਨਜੀਤ ਸਿੰਘ ਕੌਲੀ, ਭਾਈ ਸਰਬਜੀਤ ਸਿੰਘ, ਭਾਈ ਹਜ਼ੂਰ ਸਿੰਘ, ਮਨਜੀਤ ਸਿੰਘ ਪਵਾਰ ਤੇ ਸ਼੍ਰੋਮਣੀ ਕਮੇਟੀ ਦਾ ਸਮੁੱਚਾ ਸਟਾਫ਼ ਅਧਿਕਾਰੀ ਤੇ ਮੈਂਬਰ ਆਦਿ ਸ਼ਾਮਲ ਸਨ ।

Read More : ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਐਨਆਰਆਈ ਭੁੱਲਰ ਪਰਿਵਾਰ ਗੁਰੂ ਘਰ ਨਤਮਸਤਕ

Scroll to Top