ਦੂਧਨ ਸਾਧਾਂ, 6 ਮਈ 2025 : Transport safety of students to schools should be ensured. : ਵਿਦਿਆਰਥੀਆਂ ਦੇ ਸਕੂਲਾਂ ‘ਚ ਆਉਣ-ਜਾਣ ਨੂੰ ਸੁਰੱਖਿਅਤ ਬਨਾਉਣ ਲਈ ਲਾਗੂ ਕੀਤੀ ਗਈ ‘ਸੇਫ਼ ਸਕੂਲ ਵਾਹਨ ਪਾਲਿਸੀ’ (‘Safe School Vehicle Policy’) ਦੇ ਸਬੰਧ ‘ਚ ਸਬ ਡਵੀਜਨ ਦੇ ਸਕੂਲਾਂ ਦੇ ਪ੍ਰਿੰਸੀਪਲਾਂ (School principals) ਅਤੇ ਹੋਰਨਾਂ ਜਿੰਮੇਵਾਰ ਵਿਅਕਤੀਆਂ ਨਾਲ ਦੂਧਨ ਸਾਧਾਂ ਦੇ ਐਸ. ਡੀ. ਐਮ. ਕ੍ਰਿਪਾਲਵੀਰ ਸਿੰਘ (S. D. M. Kirpalveer Singh) ਨੇ ਇੱਕ ਮੀਟਿੰਗ ਕਰਕੇ ਇਸ ਨੀਤੀ ਨੂੰ ਲਾਗੂ ਕੀਤੇ ਜਾਣ ਦਾ ਜਾਇਜ਼ਾ ਲਿਆ ।
ਸੇਫ਼ ਸਕੂਲ ਵਾਹਨ ਨੀਤੀ ਨੂੰ ਹਰ ਹਾਲ ‘ਚ ਲਾਗੂ ਕਰਨਾ ਯਕੀਨੀ ਬਨਾਉਣ
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕ੍ਰਿਪਾਲਵੀਰ ਸਿੰਘ ਨੇ ਸਮੂਹ ਸਕੂਲਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਸੇਫ਼ ਸਕੂਲ ਵਾਹਨ ਨੀਤੀ ਨੂੰ ਹਰ ਹਾਲ ‘ਚ ਲਾਗੂ ਕਰਨਾ ਯਕੀਨੀ ਬਨਾਉਣ, ਜੇਕਰ ਇਸ ਨੀਤੀ ਨੂੰ ਲਾਗੂ ਕਰਨ ‘ਚ ਕੋਈ ਸਕੂਲ ਅਣਗਹਿਲੀ ਵਰਤਦਾ ਹੈ ਤਾਂ ਸਕੂਲ ਪ੍ਰਬੰਧਕਾਂ ਵਿਰੁੱਧ ਨਿਯਮਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕ੍ਰਿਪਾਲਵੀਰ ਸਿੰਘ ਨੇ ਸਕੂਲਾਂ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਯਕੀਨੀ ਬਨਾਉਣ ਕਿ 18 ਸਾਲ ਤੋਂ ਘੱਟ ਉਮਰ (Under 18 years of age) ਦਾ ਕੋਈ ਵੀ ਵਿਦਿਆਰਥੀ ਆਪਣੇ ਪ੍ਰਾਈਵੇਟ ਵਾਹਨ ਸਕੂਲ ‘ਚ ਨਾ ਲੈ ਕੇ ਆਵੇ । ਇਸ ਤੋਂ ਬਿਨ੍ਹਾਂ ਵਿਦਿਆਰਥੀਆਂ ਨੂੰ ਪ੍ਰਾਈਵੇਟ ਤੌਰ ‘ਤੇ ਟਰਾਂਸਪੋਰਟ ਦੀ ਸੁਵਿਧਾ ਪ੍ਰਦਾਨ ਕਰਨ ਵਾਲੇ ਟਰਾਂਸਪੋਟਰਾਂ ਸਮੇਤ ਸਕੂਲ ਆਪਣੇ ਵਾਹਨਾਂ ਵਿੱਚ ਰਹਿੰਦੀਆਂ ਕਮੀਆਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਪੂਰਾ ਕਰਨਾ ਯਕੀਨੀ ਬਣਾਉਣ ।
ਸਕੂਲਾਂ ਨੂੰ ਕੀਤੀ ਪਾਲਿਸੀ ਲਾਗੂ ਕਰਨ ਲਈ ਰਹਿੰਦੀਆਂ ਕਮੀਆਂ ਪੇਸ਼ੀਆਂ ਦੂਰ ਕਰਨ ਲਈ ਹਦਾਇਤ
ਐਸ. ਡੀ. ਐਮ. ਨੇ ਕਿਹਾ ਕਿ ਸਕੂਲਾਂ ਨੂੰ ਇਹ ਪਾਲਿਸੀ ਲਾਗੂ ਕਰਨ ਲਈ ਰਹਿੰਦੀਆਂ ਕਮੀਆਂ ਪੇਸ਼ੀਆਂ ਦੂਰ ਕਰਨ ਲਈ ਹਦਾਇਤ ਕੀਤੀ ਗਈ ਹੈ ਅਤੇ ਇਸ ਲਈ ਸਕੂਲਾਂ ਵਲੋਂ ਹਲਫ਼ੀਆ ਬਿਆਨ ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਹਰ ਹਾਲ ਭੇਜਿਆ ਜਾਵੇ । ਉਨ੍ਹਾਂ ਸਕੂਲ ਪ੍ਰਿਸੀਪਲਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਜਿਵੇਂ ਕਿ ਬੱਸਾਂ ਵਿੱਚ ਮਹਿਲਾ ਅਟੈਂਡੈਂਟ ਦਾ ਹੋਣਾ, ਸੀ. ਸੀ. ਟੀ. ਵੀ. ਕੈਮਰਾ ਲਗਵਾਉਣਾ, ਬੱਸਾਂ ਵਿੱਚ ਓਵਰ-ਲੋਡਿੰਗ ਰੋਕਣਾ ਆਦਿ ਲਾਗੂ ਕਰਨ ਲਈ ਕਿਹਾ ਗਿਆ ।