Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 2:16 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਬੰਧਕੀ ਸਕੱਤਰ ਕੀਤੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਜਾਇਜ਼ਾ ਬੈਠਕ

ਪ੍ਰਬੰਧਕੀ ਸਕੱਤਰ ਕੀਤੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਜਾਇਜ਼ਾ ਬੈਠਕ

ਪਟਿਆਲਾ, 11 ਮਈ 2025 : Administrative Secretary held a review meeting with administrative officers : ਪੰਜਾਬ ਸਰਕਾਰ ਵੱਲੋਂ ਭਾਰਤ-ਪਾਕਿ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਿਆਂ ਵਿੱਚ ਨਜ਼ਰ ਰੱਖਣ ਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਨ ਲਈ ਤਾਇਨਾਤ ਕੀਤੇ ਗਏ ਪ੍ਰਬੰਧਕੀ ਸਕੱਤਰ ਮੁਹੰਮਦ ਤਾਇਬ ਨੇ ਡਵੀਜਨਲ ਕਮਿਸ਼ਨਰ ਵਿਨੇ ਬੁਬਲਾਨੀ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ. ਐਸ. ਪੀ. ਵਰੁਣ ਸ਼ਰਮਾ ਸਮੇਤ ਹੋਰ ਉਚ ਅਧਿਕਾਰੀਆਂ ਨਾਲ ਬੈਠਕ ਕਰਕੇ ਜ਼ਿਲ੍ਹੇ ਵਿੱਚ ਜੰਗ ਵਰਗੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦਾ ਮੁਲੰਕਣ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਥਿਤੀ ਉਪਰ ਪੂਰੀ ਤਰ੍ਹਾਂ ਨਜ਼ਰ ਰੱਖ ਰੱਖਣ ਦੇ ਨਾਲ ਨਾਲ ਕਿਸੇ ਵੀ ਸੰਭਾਵੀ ਹਵਾਈ ਜਾਂ ਡਰੋਨ ਹਮਲੇ ਜਾਂ ਜੰਗ ਦੀ ਸੂਰਤ ‘ਚ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਲਈ ਹਰ ਤਰ੍ਹਾਂ ਤਿਆਰ ਹੈ ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਵਾਈ ਜਾਂ ਡਰੋਨ ਹਮਲੇ ਤੇ ਜੰਗ ਸਮੇਤ ਸੋਸ਼ਲ ਮੀਡੀਆ ‘ਤੇ ਜਾਂ ਕਿਸੇ ਹੋਰ ਤਰ੍ਹਾਂ ਨਾਲ ਫੈਲੀ ਅਫ਼ਵਾਹ ਤੇ ਗ਼ਲਤ ਖ਼ਬਰਾਂ ‘ਤੇ ਕੋਈ ਯਕੀਨ ਨਾ ਕਰਨ ਸਗੋਂ ਸ਼ਾਂਤ ਰਹਿ ਕੇ ਪ੍ਰਸ਼ਾਸਨ ਨੂੰ ਸਹਿਯੋਗ ਕਰਦੇ ਹੋਏ ਆਪਣੀ ਤੇ ਦੂਜਿਆਂ ਦੀ ਸੁਰੱਖਿਆ ਯਕੀਨੀ ਬਣਾਉਣ ।

ਲੋੜੀਂਦੀਆਂ ਵਸਤਾਂ ਦੀ ਪੂਰਤੀ ਦੇ ਮੱਦੇਨਜ਼ਰ ਪੂਰੀ ਤਰ੍ਹਾਂ ਮੁਸਤੈਦ ਰਿਹਾ ਜਾਵੇ

ਪ੍ਰਬੰਧਕੀ ਸਕੱਤਰ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਸਿਹਤ ਤੇ ਮੈਡੀਕਲ, ਖੁਰਾਕ ਤੇ ਸਿਵਲ ਸਪਲਾਈਜ਼, ਬਿਜਲੀ, ਜਲ ਸਪਲਾਈ, ਸੜਕਾਂ, ਆਵਾਜਾਈ, ਸਿੱਖਿਆ ਤੇ ਲੋੜੀਂਦੀਆਂ ਵਸਤਾਂ ਦੀ ਪੂਰਤੀ ਬਾਰੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਪੂਰੀ ਤਰ੍ਹਾਂ ਮੁਸਤੈਦ ਰਿਹਾ ਜਾਵੇ । ਇਸ ਤੋਂ ਬਿਨ੍ਹਾਂ ਸਿਵਲ, ਫ਼ੌਜ ਸਮੇਤ ਖੁਫ਼ੀਆ ਤੇ ਸਰਕਾਰੀ ਏਜੰਸੀਆਂ ਦਰਮਿਆਨ ਪੂਰਾ ਤਾਲਮੇਲ ਕਰਦੇ ਹੋਏ ਕਿਸੇ ਵੀ ਹੋਰ ਮੁੱਦੇ ਬਾਰੇ ਨਿਰੰਤਰ ਨਿਗਰਾਨੀ ਰੱਖੀ ਜਾਵੇ ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆਵੇ । ਪ੍ਰਬੰਧਕੀ ਸਕੱਤਰ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਅੰਦਰ ਲੋਕਾਂ ਨੂੰ ਸਰਕਾਰ ਵੱਲੋਂ ਉਨ੍ਹਾਂ ਦੀ ਸੁਰੱਖਿਆ ਲਈ ਕੀਤੇ ਜਾਂਦੇ ਉਪਰਾਲਿਆਂ ਦੀ ਸਟੀਕ ਜਾਣਕਾਰੀ ਮੁਹੱਈਆ ਕਰਵਾਈ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਅਤੇ ਗ਼ਲਤ ਖ਼ਬਰਾਂ ਅਤੇ ਸਮਾਜ ਤੇ ਦੇਸ਼ ਵਿਰੋਧੀ ਤੱਤਾਂ ਉਪਰ ਵੀ ਪੈਨੀ ਨਜ਼ਰ ਰੱਖੀ ਜਾਵੇ, ਤਾਂ ਕਿ ਲੋਕਾਂ ਵਿੱਚ ਜੰਗ ਜਾਂ ਕਿਸੇ ਹੋਰ ਸਥਿਤੀ ਬਾਰੇ ਕੋਈ ਅਫ਼ਵਾਹ ਜਾਂ ਭਰਮ ਭੁਲੇਖਾ ਨਾ ਪੈਦਾ ਹੋਵੇ ।

ਪ੍ਰਸ਼ਾਸਨ ਪੂਰੀ ਸੰਜੀਦਗੀ ਨਾਲ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਮੁਸਤੈਦ ਹੈ

ਮੁਹੰਮਦ ਤਾਇਬ ਨੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਹੋਰ ਜ਼ਿਲ੍ਹਾ ਅਧਿਕਾਰੀਆਂ ਪਾਸੋਂ, ਸਿਵਲ ਡਿਫੈਂਸ, ਮੌਕ ਡਰਿੱਲ, ਉਚੀਆਂ ਇਮਾਰਤਾਂ, ਸੁਰੱਖਿਅਤ ਥਾਵਾਂ, ਹਵਾਈ ਹਮਲੇ ਸਮੇਂ ਕਰੈਸ਼ ਬਲੈਕਆਉਟ ਤੇ ਵਜਾਏ ਜਾਣ ਵਾਲੇ ਸਾਇਰਨਾਂ ਤੇ ਲੋਕਾਂ ਨੂੰ ਸੂਚਿਤ ਕਰਨ ਲਈ ਕੀਤੇ ਪ੍ਰਬੰਧਾਂ ਸਮੇਤ ਹੋਰ ਕੀਤੇ ਜਾਣ ਵਾਲੇ ਬਚਾਅ ਕਾਰਜਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ । ਉਨ੍ਹਾਂ ਨੇ ਐਸ. ਐਸ. ਪੀ. ਵਰੁਣ ਸ਼ਰਮਾ ਤੋਂ ਫ਼ੌਜ ਦੀ ਸੁਰੱਖਿਅਤ ਆਵਾਜਾਈ, ਸ਼ੱਕੀ ਵਿਅਕਤੀਆਂ ‘ਤੇ ਨਜ਼ਰ ਰੱਖਣ, ਧਰਮਸ਼ਾਲਾਵਾਂ, ਹੋਟਲਾਂ ਤੇ ਹੋਰ ਰੈਣ ਬਸੇਰਿਆਂ ਦੀ ਚੈਕਿੰਗ ਕਰਨ ਤੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਜਾਣਕਾਰੀ ਹਾਸਲ ਕੀਤੀ । ਡਵੀਜ਼ਨਲ ਕਮਿਸ਼ਨਰ ਵਿਨੇ ਬੁਬਲਾਨੀ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ. ਐਸ. ਪੀ. ਵਰੁਣ ਸ਼ਰਮਾ ਨੇ ਜ਼ਿਲ੍ਹੇ ਅੰਦਰ ਹੁਣ ਤੱਕ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਤੇ ਦੱਸਿਆ ਕਿ ਪ੍ਰਸ਼ਾਸਨ ਪੂਰੀ ਸੰਜੀਦਗੀ ਨਾਲ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਮੁਸਤੈਦ ਹੈ ।

Read More : ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਤੋਂ ਜੀ.ਟੀ. ਰੋਡ ਸਰਹਿੰਦ ਤੱਕ ਸੜਕ ਨੂੰ ਚਹੁੰਮਾਰਗੀ ਕਰਨ ਦੇ ਪ੍ਰਾਜੈਕਟ ਦੀ ਸਮੀਖਿਆ

Scroll to Top