Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 2:15 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ

ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ

ਪਟਿਆਲਾ, 12 ਮਈ 2025 : Deputy Commissioner holds meeting to formulate advance strategy for flood prevention : ਪਟਿਆਲਾ ਜ਼ਿਲ੍ਹੇ ਵਿੱਚ ਦੋ ਸਾਲ ਪਹਿਲਾਂ ਆਏ ਹੜ੍ਹਾਂ ਦੇ ਮੱਦੇਨਜ਼ਰ ਮਾਨਸੂਨ ਸੀਜ਼ਨ ਤੋਂ ਪਹਿਲਾਂ ਤੇ ਭਵਿੱਖ ਵਿੱਚ ਹੜ੍ਹਾਂ ਵਰਗੀ ਸਥਿਤੀ ਪੈਦਾ ਹੋਣ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਧਿਕਾਰੀਆਂ ਨਾਲ ਬੈਠਕ ਕਰਕੇ ਸਮੂਹ ਐਸ. ਡੀ. ਐਮਜ਼. ਨੂੰ ਕਿਹਾ ਕਿ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪਹਿਲਾਂ ਆਏ ਹੜ੍ਹਾਂ ਕਰਕੇ ਘੱਗਰ ਤੇ ਹੋਰਨਾਂ ਨਦੀਆਂ, ਨਾਲਿਆਂ ‘ਚ ਜਿੱਥੇ ਬੰਨ੍ਹ ਟੁੱਟੇ ਸਨ, ਉਨ੍ਹਾਂ ਥਾਵਾਂ ਦਾ ਦੌਰਾ ਕਰਕੇ ਤਾਜਾ ਸਥਿਤੀ ਦੀ ਰਿਪੋਰਟ ਸੌਪੀ ਜਾਵੇ ਤਾਂ ਕਿ ਭਵਿੱਖ ਵਿੱਚ ਹੋਰ ਵੀ ਮਜ਼ਬੂਤ ਪ੍ਰਬੰਧ ਕਰਨੇ ਯਕੀਨੀ ਬਣਾਏ ਜਾ ਸਕਣ । ਉਨ੍ਹਾਂ ਕਿਹਾ ਕਿ ਉਹ ਖ਼ੁਦ ਵੀ ਜ਼ਿਲ੍ਹੇ ਦੀਆਂ ਅਜਿਹੀਆਂ ਥਾਵਾਂ ਦਾ ਦੌਰਾ ਕਰਨਗੇ ।

ਨਦੀਆਂ ਤੇ ਨਾਲਿਆਂ ਦੀ ਸਫਾਈ ਤੇ ਬੰਨ੍ਹ ਮਜ਼ਬੂਤ ਕਰਨ ਲਈ ਅਗੇਤੇ ਯਤਨ ਅਰੰਭੇ ਜਾਣ

ਡੀ. ਸੀ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਜ਼ਿਲ੍ਹੇ ਵਿੱਚੋਂ ਲੰਘਦੇ ਘੱਗਰ, ਟਾਂਗਰੀ, ਝੰਬੋ ਵਾਲੀ ਚੋਅ, ਸਰਹਿੰਦ ਚੋਅ, ਵੱਡੀ ਨਦੀ ਤੇ ਛੋਟੀ ਨਦੀ ਸਮੇਤ ਹੋਰ ਨਦੀਆਂ ਤੇ ਨਾਲਿਆਂ ਦੀ ਸਫਾਈ ਤੇ ਬੰਨ੍ਹ ਮਜ਼ਬੂਤ ਕਰਨ ਦੀ ਕਾਰਵਾਈ ਕਰਨ ਲਈ ਅਗੇਤੇ ਯਤਨ ਅਰੰਭੇ ਜਾਣ । ਜਲ ਨਿਕਾਸ, ਸਿੰਚਾਈ, ਲੋਕ ਨਿਰਮਾਣ, ਮੰਡੀ ਬੋਰਡ, ਜਲ ਸਪਲਾਈ ਤੇ ਸੀਵਰੇਜ ਬੋਰਡ, ਸਥਾਨਕ ਸਰਕਾਰਾਂ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਕਮਿਉਨੀਕੇਸ਼ਨ ਪਲਾਨ, ਹੜ੍ਹ ਕੰਟਰੋਲ ਰੂਮ, ਹੜ੍ਹਾਂ ਤੋਂ ਬਚਾਅ ਲਈ ਯੋਜਨਾ ਸਮੇਤ ਭਾਰਤੀ ਫ਼ੌਜ, ਐਨ. ਡੀ. ਆਰ. ਐਫ, ਪੁਲਸ ਦਾ ਅੰਤਰ-ਏਜੰਸੀ ਤਾਲਮੇਲ ਅਤੇ ਹੋਰ ਵਿਭਾਗਾਂ ਦੀ ਆਫ਼ਤ ਪ੍ਰਬੰਧਨ ਯੋਜਨਾ ‘ਤੇ ਵੀ ਚਰਚਾ ਕੀਤੀ ।

ਡਰੇਨੇਜ ਵਿਭਾਗ ਨੂੰ ਨਦੀਆਂ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਖਾਸ ਕਰਕੇ ਜਿੱਥੇ ਪਿਛਲੇ ਸਾਲਾਂ ‘ਚ ਬੰਨ੍ਹ ਟੁੱਟੇ ਸਨ

ਉਨ੍ਹਾਂ ਨੇ ਡਰੇਨੇਜ ਵਿਭਾਗ ਨੂੰ ਨਦੀਆਂ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਖਾਸ ਕਰਕੇ ਜਿੱਥੇ ਪਿਛਲੇ ਸਾਲਾਂ ‘ਚ ਬੰਨ੍ਹ ਟੁੱਟੇ ਸਨ, ਉਨ੍ਹਾਂ ਥਾਂਵਾਂ ਉਪਰ ਮੁੜ ਤੋਂ ਨਜ਼ਰਸਾਨੀ ਕਰਨ ਦੇ ਵੀ ਨਿਰਦੇਸ਼ ਦਿੱਤੇ । ਉਨ੍ਹਾਂ ਕਿਹਾ ਕਿ ਮੰਡੀ ਬੋਰਡ ਤੇ ਲੋਕ ਨਿਰਮਾਣ ਵਿਭਾਗ ਪੁੱਲਾਂ ਤੇ ਸੜਕਾਂ ਦੀ ਸੁਰੱਖਿਆ ਦੇ ਸਰਟੀਫਿਕੇਟ ਜਮ੍ਹਾਂ ਕਰਵਾਉਣ । ਡਿਪਟੀ ਕਮਿਸ਼ਨਰ ਨੇ ਜਲ ਨਿਕਾਸ, ਪੇਂਡੂ ਵਿਕਾਸ ਤੇ ਪੰਚਾਇਤ ਅਤੇ ਲੋਕ ਨਿਰਮਾਣ ਵਿਭਾਗਾਂ ਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹੜ੍ਹ ਪ੍ਰਭਾਵਤ ਰਹੇ ਪਿੰਡਾਂ ਤੇ ਇਲਾਕਿਆਂ ਮੁਤਾਬਕ ਖਾਲੀ ਥੈਲੇ ਮਿੱਟੀ ਨਾਲ ਭਰਕੇ ਅਗੇਤੇ ਹੀ ਰੱਖਣ ਲੈਣ । ਇਸ ਤੋਂ ਬਿਨ੍ਹਾਂ ਵੱਡੇ ਪਾੜ ਪੈਣ ਦੀ ਸੂਰਤ ਵਿੱਚ ਇਨ੍ਹਾਂ ਨੂੰ ਬੰਨ੍ਹਣ ਲਈ ਲੋਹੇ ਦੀਆਂ ਤਾਰਾਂ ਦੇ ਜਾਲ ਤੇ ਬਾਂਸ ਦੇ ਜਾਲ ਵੀ ਬਣਵਾਏ ਜਾਣ ਤਾਂ ਕਿ ਹੰਗਾਮੀ ਸਥਿਤੀ ਮੌਕੇ ਪਾੜ ਤੁਰੰਤ ਪੂਰੇ ਜਾ ਸਕਣ ਦੀ ਕਾਰਵਾਈ ਕੀਤੀ ਜਾ ਸਕੇ ।
ਡਾ. ਪ੍ਰੀਤੀ ਯਾਦਵ ਨੇ ਪੁਲੀਆਂ, ਕਲਵਰਟ, ਸਾਈਫ਼ਨ, ਨਾਲਿਆਂ ਤੇ ਛੱਪੜਾਂ ਤੇ ਹੋਰ ਨਿਕਾਸੀ ਨਾਲਿਆਂ ਆਦਿ ਦੀ ਸਾਫ਼ ਸਫ਼ਾਈ, ਨਿਰਵਿਘਨ ਬਿਜਲੀ ਸਪਲਾਈ, ਸੜਕਾਂ ਦਾ ਰੋਡ ਮੈਪ, ਜੇ. ਸੀ. ਬੀਜ਼, ਜੰਬੋ ਬੈਗ, ਹੜ੍ਹ ਦੀ ਸਥਿਤੀ ‘ਚ ਨਾਗਰਿਕਾਂ ਤੇ ਪਸ਼ੂਆਂ ਨੂੰ ਸੁਰੱਖਿਅਤ ਥਾਵਾਂ ‘ਤੇ ਰੱਖੇ ਜਾਣ ਲਈ ਰਾਹਤ ਕੈਂਪਾਂ, ਬਚਾਅ ਕਾਰਜਾਂ, ਪਸ਼ੂਆਂ ਲਈ ਹਰੇ ਚਾਰੇ ਦੇ ਪ੍ਰਬੰਧਾਂ, ਖਾਣ-ਪੀਣ ਦਾ ਪ੍ਰਬੰਧ, ਮੈਡੀਕਲ ਟੀਮਾਂ ਤੇ ਦਵਾਈਆਂ, ਕਿਸ਼ਤੀਆਂ, ਲਾਈਫ ਜੈਕਟਾਂ, ਰੇਨਕੋਟ, ਛਤਰੀਆਂ ਤੇ ਹੋਰ ਮਹੱਤਵਪੂਰਨ ਵਸਤਾਂ ਦੀ ਉਪਲਬਧਤਾ ਆਦਿ ਦਾ ਵੀ ਜਾਇਜ਼ਾ ਲਿਆ ।
Scroll to Top