Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:24 am

+91 90915 01313 , +91 90916 01313

punjabbanni@gmail.com
punjabbani@yahoo.com

ਡੀ. ਸੀ. ਲਿਆ 122 ਕਰੋੜ ਦੀ ਲਾਗਤ ਵਾਲੇ ਪੱਬਰਾ ਜਲ ਸ਼ੁੱਧੀਕਰਨ ਪਲਾਂਟ ਦਾ ਜਾਇਜ਼ਾ 

ਡੀ. ਸੀ. ਲਿਆ 122 ਕਰੋੜ ਦੀ ਲਾਗਤ ਵਾਲੇ ਪੱਬਰਾ ਜਲ ਸ਼ੁੱਧੀਕਰਨ ਪਲਾਂਟ ਦਾ ਜਾਇਜ਼ਾ 

ਪੱਬਰਾ (ਘਨੌਰ/ਰਾਜਪੁਰਾ), 12 ਮਈ 2025 : ਪੱਬਰਾ ਵਿਖੇ ਲੱਗ ਰਹੇ ਨਹਿਰੀ ਪਾਣੀ ‘ਤੇ ਅਧਾਰਤ ਪੀਣ ਵਾਲੇ ਪਾਣੀ ਦੇ ‘ਜਲ ਸ਼ੁੱਧੀਕਰਨ ਪਲਾਂਟ’ ਅਤੇ ਇਸ ਦੇ ਓਵਰ ਹੈਡ ਵਾਅਰ ਰੈਜੁਰਵਾਇਰ ਦਾ ਜਾਇਜ਼ਾ ਲੈਂਦਿਆਂ  ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਹ ਪ੍ਰਾਜੈਕਟ ਉਦਘਾਟਨ ਲਈ ਤਿਆਰ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਮੁਤਾਬਕ ਇਸ ਪ੍ਰਾਜੈਕਟ ਨੂੰ ਬਹੁਤ ਜਲਦ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ । ਉਨ੍ਹਾਂ ਨਾਲ ਐਸ. ਡੀ. ਐਮ. ਰਾਜਪੁਰਾ ਅਵਿਕੇਸ਼ ਗੁਪਤਾ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਜੇ. ਐਸ. ਸਿੱਧੂ ਵੀ ਮੌਜੂਦ ਸਨ ।

70 ਲਿਟਰ ਪ੍ਰਤੀ ਵਿਅਕਤੀ ਪ੍ਰਤੀ ਦਿਨ ਗੁਣਵੱਤਾ ਭਰਪੂਰ ਜਲ ਰੋਜ਼ਾਨਾ ਹੋਵੇਗੀ ਸਪਲਾਈ

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ 122 ਕਰੋੜ ਰੁਪਏ ਦੀ ਲਾਗਤ ਵਾਲੇ 18 ਦਾ ਐਮ. ਐਲ. ਡੀ. (5.285 ਕਿਉਸਿਕ) ਵਾਲੇ ਪਿੰਡ ਪੱਬਰਾ ਦੇ ਜਲ ਟ੍ਰੀਟਮੈਂਟ ਪਲਾਂਟ ‘ਤੋਂ 112 ਪਿੰਡਾਂ ਨੂੰ 1.80 ਕਰੋੜ ਲਿਟਰ, ਸਸਤੀਆਂ ਦਰਾਂ ‘ਤੇ 70 ਲਿਟਰ ਪ੍ਰਤੀ ਵਿਅਕਤੀ ਪ੍ਰਤੀ ਦਿਨ ਗੁਣਵੱਤਾ ਭਰਪੂਰ ਜਲ ਸਪਲਾਈ ਰੋਜ਼ਾਨਾ ਹੋਵੇਗੀ । ਇਨ੍ਹਾਂ ਪਿੰਡਾਂ ‘ਚ 25 ਪਿੰਡ ਘਨੌਰ ਹਲਕੇ ਦੇ, 62 ਪਿੰਡ ਰਾਜਪੁਰਾ ਹਲਕੇ ਦੇ, 23 ਪਿੰਡ ਸਨੌਰ ਹਲਕੇ ਦੇ ਅਤੇ 2 ਪਿੰਡ ਫ਼ਤਹਿਗੜ੍ਹ ਸਾਹਿਬ ਹਲਕੇ ਦੇ ਹਨ, ਇਥੋਂ 1.63 ਲੱਖ ਲੋਕਾਂ ਨੂੰ ਜਲ ਸਪਲਾਈ ਹੋਵੇਗੀ ਅਤੇ 179 ਕਿਲੋਮੀਟਰ ਡੀ. ਆਈ. ਪਾਇਪ ਲਾਇਨਾਂ ਵਿਛਾਈਆਂ ਗਈਆਂ ਹਨ ।

ਪ੍ਰਾਜੈਕਟ ਦੇ ਚਾਲੂ ਹੋਣ ਨਾਲ ਲੋਕਾਂ ਨੂੰ ਘਰਾਂ ‘ਚ ਆਰ. ਓ. ਲਗਾਉਣ ਦੀ ਲੋੜ ਨਹੀਂ ਪੈਣੀ

ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਗੁਰਲਾਲ ਘਨੌਰ ਦੇ ਯਤਨਾਂ ਸਦਕਾ ਮੁਕੰਮਲ ਹੋਏ ਇਸ ਪ੍ਰਾਜੈਕਟ ਦੇ ਚਾਲੂ ਹੋਣ ਨਾਲ ਲੋਕਾਂ ਨੂੰ ਆਪਣੇ ਘਰਾਂ ‘ਚ ਆਰ. ਓ. ਲਗਾਉਣ ਦੀ ਲੋੜ ਵੀ ਨਹੀਂ ਪੈਣੀ। ਇਸ ਪ੍ਰਜੈਕਟ ਤਹਿਤ ਸਾਰੇ ਪਿੰਡਾਂ ‘ਚ ਪਹਿਲਾਂ ਪਾਈਆਂ ਹੋਈਆਂ ਪਾਇਪਾਂ ਜੋ ਕਿ ਲੀਕੇਜ ਕਰਕੇ ਜਾਂ ਬੰਦ ਪਈਆਂ ਹਨ, ਨੂੰ ਵੀ ਬਦਲਿਆ ਗਿਆ ਹੈ ਅਤੇ ਹਰ ਘਰ ‘ਚ ਪਾਣੀ ਦਾ ਮੀਟਰ ਲੱਗਣ ਕਰਕੇ ਪਾਣੀ ਦੀ ਬਰਬਾਦੀ ਵੀ ਨਹੀਂ ਹੋਵੇਗੀ । ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਇਸ ਇਲਾਕੇ ਦੇ ਧਰਤੀ ਹੇਠਲੇ ਪਾਣੀ ‘ਚ ਫਲੋਰਾਇਡ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਹੱਡੀਆਂ ਅਤੇ ਦੰਦਾਂ ‘ਚ ਫਲੋਰੋਸਿਸ ਦੀ ਸਮੱਸਿਆ ਪੈਦਾ ਹੋ ਰਹੀ ਹੈ । ਉਨ੍ਹਾਂ ਕਿਹਾ ਕਿ ਗੰਦਾ ਪਾਣੀ ਪੀਣ ਨਾਲ ਪੈਦਾ ਹੁੰਦੀਆਂ ਬਿਮਾਰੀਆਂ ਤੋਂ ਵੀ ਛੁਟਕਾਰਾ ਮਿਲਣ ਕਰਕੇ ਲੋਕਾਂ ਦੀ ਸਿਹਤ ‘ਚ ਸੁਧਾਰ ਹੋਣ ਨਾਲ ਇਨ੍ਹਾਂ ਦੀ ਤਕਦੀਰ ਬਦਲੇਗੀ ।

Read More : 2014 ਬੈਚ ਦੇ ਸੀਨੀਅਰ ਆਈ. ਏ. ਐਸ. ਅਧਿਕਾਰੀ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

Scroll to Top