Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:23 am

+91 90915 01313 , +91 90916 01313

punjabbanni@gmail.com
punjabbani@yahoo.com

ਹਾਈਕੋਰਟ ਨੇ ਸਮੁੱਚੀਆਂ ਧਿਰਾਂ ਨੂੰ ਜਵਾਬ ਦੇਣ ਲਈ ਕੀਤਾ 20 ਮਈ ਤੱਕ ਦਾ ਨੋਟਿਸ ਜਾਰੀ

ਹਾਈਕੋਰਟ ਨੇ ਸਮੁੱਚੀਆਂ ਧਿਰਾਂ ਨੂੰ ਜਵਾਬ ਦੇਣ ਲਈ ਕੀਤਾ 20 ਮਈ ਤੱਕ ਦਾ ਨੋਟਿਸ ਜਾਰੀ

ਚੰਡੀਗੜ੍ਹ, 14 ਮਈ 2025 : High Court issues notice to all parties to respond by May 20 : ਪੰਜਾਬ ਦੇ ਪਾਣੀਆਂ ਨੂੰ ਹਰਿਆਣਾ ਨੂੰ ਬੀ. ਬੀ. ਐਮ. ਬੀ. ਰਾਹੀਂ ਦਿੱਤੇ ਜਾਣ ਦੇ ਫ਼ੈਸਲੇ ਦੇ ਵਿਰੋਧ ਵਿਚ ਪੰਜਾਬ ਸਰਕਾਰ ਵਲੋਂ ਪਾਈ ਗਈ ਪਟੀਸ਼ਨ ਸਬੰਧੀ ਹਾਈ ਕੋਰਟ ਨੇ ਸਮੁੱਚੀਆਂ ਧਿਰਾਂ ਨੂੰ ਜਵਾਬ ਦੇਣ ਲਈ 20 ਮਈ ਤੱਕ ਦਾ ਸਮਾਂ ਪ੍ਰਦਾਨ ਕੀਤਾ ਹੈ । ਦੱਸਣਯੋਗ ਹੈ ਕਿ ਹਾਈਕੋਰਟ ਵਲੋਂ ਸਮੁੱਚੀਆਂ ਧਿਰਾਂ ਨੂੰ ਜਵਾਬ ਦੇਣ ਲਈ ਜਾਰੀ ਕੀਤੇ ਨੋਟਿਸ ਦੌਰਾਨ ਕੇਂਦਰ ਸਰਕਾਰ, ਹਰਿਆਣਾ ਅਤੇ ਬੀ. ਬੀ. ਐਮ. ਬੀ. ਨੂੰ ਨੋਟਿਸ ਜਾਰੀ ਕੀਤਾ ਹੈ ।

ਪਾਣੀ ਦੇ ਮੁੱਦੇ ‘ਤੇ ਹਰਿਆਣਾ ਨੂੰ ਹਾਈ ਕੋਰਟ ਤੋਂ ਝਟਕਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਣੀ ਦੇ ਮੁੱਦੇ ‘ਤੇ ਹਰਿਆਣਾ ਨੂੰ ਹਾਈ ਕੋਰਟ ਤੋਂ ਝਟਕਾ ਲੱਗਾ ਹੈ । ਪੰਜਾਬ ਦੀ ਸਮੀਖਿਆ ਪਟੀਸ਼ਨ ਨੂੰ ਗੰਭੀਰ ਮੰਨਦਿਆਂ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਭੇਜਿਆ ਹੈ । ਮਾਨ ਨੇ ਕਿਹਾ ਕਿ ਅਦਾਲਤ ਨੇ ਪਾਣੀ ਦੀ ਵੰਡ ‘ਤੇ ਬੀ. ਬੀ. ਐਮ. ਬੀ. ਚੇਅਰਮੈਨ ਦੇ ਬਦਲੇ ਹੋਏ ਸਟੈਂਡ ‘ਤੇ ਵੀ ਜਵਾਬ ਮੰਗਿਆ ਹੈ ।

ਹਾਈ ਕੋਰਟ ਨੇ ਬੀ. ਬੀ. ਐਮ. ਬੀ. ਅਤੇ ਹਰਿਆਣਾ ਵਾਧੂ ਪਾਣੀ ਦੀ ਲੋੜ ਕਿਉਂ ਹੈ ਬਾਰੇ  ਪੁੱਛਿਆ

ਹਾਈ ਕੋਰਟ ਵਲੋਂ ਹਰਿਆਣਾ ਨੂੰ ਵੀ ਇਹ ਪੁੱਛਿਆ ਗਿਆ ਹੈ ਕਿ ਆਖਰ ਉਸਨੂੰ ਵਾਧੂ ਪਾਣੀ ਦੀ ਲੋੜ ਕਿਉਂ ਹੈ, ਜਿਸ ਦੇ ਚਲਦਿਆਂ ਬੀ. ਬੀ. ਐਮ. ਬੀ. ਅਤੇ ਹਰਿਆਣਾ ਦੋਵਾਂ ਨੂੰ ਸਪੱਸ਼ਟੀਕਰਨ ਦੇਣਾ ਪਵੇਗਾ । ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਲਿਖਿਆ ਕਿ ਉਹ ਪੰਜਾਬ ਦੇ ਹੱਕਾਂ ਨੂੰ ਖੋਹਣ ਨਹੀਂ ਦੇਣਗੇ ਅਤੇ ਹਰ ਪਲੇਟਫਾਰਮ ‘ਤੇ ਪਾਣੀ ਲਈ ਲੜਨਗੇ । ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਦੇ ਪਾਣੀਆਂ ਦੇ ਅਧਿਕਾਰਾਂ ਸਬੰਧੀ ਇੱਕ ਨਵਾਂ ਮੋੜ ਸਾਬਤ ਹੋਵੇਗਾ ।

Read More : ਪੰਜਾਬ ਦੇ ਪਾਣੀਆਂ ਦਾ ਮੁੱਦਾ ਰਾਜਨੀਤਕ ਮੁੱਦਾ ਨਹੀਂ : ਰੇਖਾ ਅਗਰਵਾਲ

Scroll to Top