Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:22 am

+91 90915 01313 , +91 90916 01313

punjabbanni@gmail.com
punjabbani@yahoo.com

ਬਿੱਟੂ ਉਗਲਦਾ ਹੈ ਰਾਜਨੀਤਕਾਂ ਨੂੰ ਅਪੀਲ ਕਰਨ ਲਈ ਮੇਰੇ ਵਿਰੁੱਧ ਜ਼ਹਿਰ : ਮੁੱਖ ਮੰਤਰੀ

ਬਿੱਟੂ ਉਗਲਦਾ ਹੈ ਰਾਜਨੀਤਕਾਂ ਨੂੰ ਅਪੀਲ ਕਰਨ ਲਈ ਮੇਰੇ ਵਿਰੁੱਧ ਜ਼ਹਿਰ : ਮੁੱਖ ਮੰਤਰੀ

ਲੁਧਿਆਣਾ, 14 ਮਈ 2025 : Bittu spews venom against me to appeal to politicians: Chief Minister : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਇਹ ਨਕਾਰਿਆ ਹੋਇਆ ਆਗੂ ਆਪਣੇ ਸਿਆਸੀ ਆਕਾਵਾਂ ਨੂੰ ਖ਼ੁਸ਼ ਕਰਨ ਲਈ ਸਾਡੇ ਵਿਰੁੱਧ ਜ਼ਹਿਰ ਉਗਲਦਾ ਹੈ ।

ਬਿੱਟੂ ਭਾਵੇਂ ਲੁਧਿਆਣਾ ਤੋਂ ਕੇਂਦਰੀ ਮੰਤਰੀ ਹੈ ਪਰ ਕੀਤਾ ਉਸ ਨੇ ਸ਼ਹਿਰ ਦੇ ਵਿਕਾਸ ਲਈ ਕੁਝ ਵੀ ਨਹੀਂ

ਮੁੱਖ ਮੰਤਰੀ ਨੇ ਬਿੱਟੂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਭਾਵੇਂ ਕੇਂਦਰੀ ਮੰਤਰੀ ਲੁਧਿਆਣਾ ਤੋਂ ਹੈ ਪਰ ਉਸ ਨੇ ਸ਼ਹਿਰ ਦੇ ਵਿਕਾਸ ਲਈ ਕੁਝ ਵੀ ਮਹੱਤਵਪੂਰਨ ਨਹੀਂ ਕੀਤਾ । ਉਨ੍ਹਾਂ ਕਿਹਾ ਕਿ ਬਿੱਟੂ ਸਵੇਰੇ ਉੱਠਦਾ ਹੈ ਅਤੇ ਉਸੇ ਪਲ ਤੋਂ ਹੀ ਆਪਣੀ ਪਾਰਟੀ ਦੇ ਆਗੂਆਂ ਨੂੰ ਖ਼ੁਸ਼ ਕਰਨ ਲਈ ਉਨ੍ਹਾਂ ਦੀ ਆਲੋਚਨਾ ਸ਼਼ੁਰੂ ਕਰ ਦਿੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨਕਾਰੇ ਗਏ ਆਗੂ ਜੋ ਵੱਡੇ ਮਹਿਲਾਂ ਵਿੱਚ ਰਹਿ ਚੁੱਕੇ ਹਨ ਅਤੇ ਲੋਕਾਂ ਦੀ ਪਹੁੰਚ ਤੋਂ ਬਾਹਰ ਹਨ, ਜਿਸ ਕਾਰਨ ਉਨ੍ਹਾਂ ਨੂੰ ਜਨਤਾ ਨੇ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ ।

ਰਵਾਇਤੀ ਸਿਆਸੀ ਪਾਰਟੀਆਂ ਕਰਦੀਆਂ ਹਨ ਮੇਰੇ ਤੋਂ ਈਰਖਾ : ਮੁੱਖ ਮੰਤਰੀ

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਤੋਂ ਈਰਖਾ ਕਰਦੀਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇਕ ਆਮ ਆਦਮੀ ਦਾ ਪੁੱਤਰ ਸੂਬੇ ਦਾ ਸ਼ਾਸਨ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਿਹਾ ਹੈ । ਉਨ੍ਹਾਂ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਰੁਖ਼ ਕਾਰਨ ਸੂਬੇ ਦੇ ਲੋਕਾਂ ਦਾ ਉਨ੍ਹਾਂ ਤੋਂ ਵਿਸ਼ਵਾਸ ਉੱਠ ਗਿਆ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਿਆਣੇ ਅਤੇ ਬਹਾਦਰ ਲੋਕਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਨ੍ਹਾਂ ਪਾਰਟੀਆਂ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ ਸੀ ਅਤੇ ‘ਆਪ` ਨੂੰ ਭਾਰੀ ਬਹੁਮਤ ਦਿੱਤਾ ਸੀ ।

ਇਹ ਸਭ ਇਸ ਲਈ ਸੰਭਵ ਹੋਇਆ ਹੈ ਕਿਉਂਕਿ ਸੂਬੇ ਦੇ ਲੋਕਾਂ ਨੇ ਇਕ ਇਮਾਨਦਾਰ ਸਰਕਾਰ ਚੁਣੀ ਹੈ

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਭ ਇਸ ਲਈ ਸੰਭਵ ਹੋਇਆ ਹੈ ਕਿਉਂਕਿ ਸੂਬੇ ਦੇ ਲੋਕਾਂ ਨੇ ਇਕ ਇਮਾਨਦਾਰ ਸਰਕਾਰ ਚੁਣੀ ਹੈ, ਜੋ ਲੋਕਾਂ ਨੂੰ ਮਨਚਾਹੇ ਨਤੀਜੇ ਦੇ ਰਹੀ ਹੈ । ਉਨ੍ਹਾਂ ਕਿਹਾ ਕਿ ਪਹਿਲਾਂ ਘੱਟ ਬੁਰਾਈ ਨੂੰ ਚੁਣਨ ਦਾ ਬਦਲ ਸੀ ਅਤੇ ਲੋਕਾਂ ਨੂੰ ਭ੍ਰਿਸ਼ਟ ਤੇ ਮੌਕਾਪ੍ਰਸਤ ਨੇਤਾਵਾਂ ਨੂੰ ਚੁਣਨਾ ਪੈਂਦਾ ਸੀ, ਜੋ ਉਨ੍ਹਾਂ ਲਈ ਇਕੋ-ਇਕ ਬਦਲ ਸੀ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਆਮ ਆਦਮੀ ਲਈ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਸੁਚਾਰੂ ਅਤੇ ਮੁਸ਼ਕਲ ਰਹਿਤ ਡਿਲੀਵਰੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ ।

Read More : ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਲ 2023-24 ਲਈ ਵਿਧਾਨ ਸਭਾ ਵਿੱਚ ਸਾਲਾਨਾ ਵਿੱਤੀ ਸਟੇਟਮੈਂਟ (ਬਜਟ ਅਨੁਮਾਨ) ਪੇਸ਼ ਕਰਨ ਨੂੰ ਮਨਜ਼ੂਰੀ

Scroll to Top