ਫਾਜ਼ਿਲਕਾ, 15 ਮਈ 2025 : Government will give Rs 1500 per acre to farmers who do direct sowing of paddy : ਪੰਜਾਬ ਦੇ ਹਰੇਕ ਵਰਗ ਦੀ ਹਿਤੈਸ਼ੀ ਅਖਵਾਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਵਿਚ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮਿਲਣ ਜਾ ਰਿਹਾ ਹੈ । ਦੱਸਣਯੋਗ ਹੈ ਕਿ ਹਾਲ ਹੀ ਦੇ ਸਮੇਂ ਵਿਚ ਝੋਨੇ ਦੀ ਬਿਜਾਈ ਕਿਸਾਨਾਂ ਵਲੋਂ ਕੀਤੀ ਜਾਣੀ ਹੈ ਦੇ ਚਲਦਿਆਂ ਇਹ ਵਿੱਤੀ ਮਦਦ ਉਨ੍ਹਾਂ ਕਿਸਾਨਾਂ ਨੂੰ ਮਿਲ ਸਕੇਗੀ ਜਿਹੜੇ ਕਿ ਝੋਨੇ ਦੀ ਬਿਜਾਈ ਸਿੱਧੀ ਕਰਨਗੇ ।
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੰਮ ਕਰ ਰਹੇ ਵੱਖ ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਉਨ੍ਹਾ ਵਿਚੋਂ ਇਕ ਵਿਭਾਗ ਜੋ ਸਿੱਧੇ ਸਿੱਧੇ ਕਿਸਾਨਾਂ ਨਾਲ ਜੁੜਿਆ ਹੋਇਆ ਹੈ ਉਹ ਹੈ ਖੇਤੀਬਾੜੀ ਵਿਭਾਗ, ਜਿਸਦੇ ਵਲੋਂ ਕਿਸਾਨਾਂ ਨੂੰ ਸਮੇਂ ਸਮੇਂ ਸਿਰ ਖੇਤੀਬਾੜੀ ਵਰਗੇ ਸਹਾਇਕ ਧੰਦੇ ਨੂੰ ਕਿਸੇ ਤਰ੍ਹਾਂ ਲਾਹੇਵੰਦ ਬਣਾਉਣਾ ਹੈ ਸਬੰਧੀ ਜਾਣਕਾਰੀ ਤਰ੍ਹਾਂ ਤਰ੍ਹਾਂ ਤੋਂ ਮੁਹੱਈਆ ਕਰਵਾਈ ਜਾਂਦੀ ਹੈ ।
ਫਾਜ਼ਿਲਕਾ ਜ਼ਿਲ੍ਹਾ ਇਸ ਤਕਨੀਕ ਨੂੰ ਲਾਗੂ ਕਰਨ ਵਿਚ ਹਮੇਸਾਂ ਅੱਗੇ ਰਹਿੰਦਾ ਹੈ
ਉਪਰੋਕਤ ਜਾਣਕਾਰੀ ਸਾਂਝੀ ਕਰਦਿਆਂ ਆਪ ਦੇ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹਾ ਇਸ ਤਕਨੀਕ ਨੂੰ ਲਾਗੂ ਕਰਨ ਵਿਚ ਹਮੇਸਾਂ ਅੱਗੇ ਰਹਿੰਦਾ ਹੈ ਅਤੇ ਇਸ ਸਾਲ ਵੀ ਕਿਸਾਨ ਪਾਣੀ ਦੀ ਬਚਤ ਵਾਲੀ ਇਸ ਤਕਨੀਕ ਨੂੰ ਲਾਗੂ ਕਰਨ ਵਿਚ ਅਹਿਮ ਰੋਲ ਅਦਾ ਕਰੇਗਾ । ਉਨ੍ਹਾਂ ਆਖਿਆ ਕਿ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿਚ ਵਿਭਾਗ ਟਿਕਾਊ ਖੇਤੀਬਾੜੀ ਨੂੰ ਉਤਸ਼ਾਹਤ ਕਰਨ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਇਸ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ. ਐਸ. ਆਰ.) ਅਧੀਨ ਲਿਆਉਣ ਦਾ ਕੰਮ ਸ਼ੁਰੂ ਕਰ ਚੁੱਕਾ ਹੈ ਅਤੇ ਇਹ ਸਿੱਧੀ ਬਿਜਾਈ ਅੱਜ ਤੋਂ ਸ਼ੁਰੂ ਹੋ ਗਈ ਹੈ ।
ਸਾਲ 2024 ਵਿੱਚ 2.53 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ
ਦੱਸਣਯੋਗ ਹੈ ਕਿ ਸਾਲ 2024 ਵਿੱਚ 2.53 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ, ਜੋ ਕਿ ਸਾਲ 2023 ਵਿੱਚ 1.72 ਲੱਖ ਏਕੜ ਦੇ ਮੁਕਾਬਲੇ 47 ਫ਼ੀਸਦ ਦੇ ਵਾਧੇ ਨੂੰ ਦਰਸਾਉਂਦੀ ਹੈ । ਇਹ ਵਿਧੀ ਰਵਾਇਤੀ ਝੋਨੇ ਦੀ ਕਾਸ਼ਤ ਦੇ ਮੁਕਾਬਲੇ ਵਧੇਰੇ ਲਾਹੇਵੰਦ ਹੈ, ਜਿਸ ਨਾਲ 15-20 ਫ਼ੀਸਦੀ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਇਹ ਕਦਮ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਅਹਿਮ ਹੈ ਅਤੇ ਇਸਦੇ ਨਾਲ ਹੀ ਮਜ਼ਦੂਰੀ ਲਾਗਤ ਲਗਭਗ 3500 ਰੁਪਏ ਪ੍ਰਤੀ ਏਕੜ ਘਟੇਗੀ ।
Read More : ਕਿਸਾਨ ਝੋਨੇ ਦੇ ਅਣਅਧਿਕਾਰਤ ਅਤੇ ਹਾਈਬ੍ਰਿਡ ਬੀਜਾਂ ਦੀਆਂ ਕਿਸਮਾਂ ਤੋਂ ਗੁਰੇਜ਼ ਕਰਨ : ਮੁੱਖ ਖੇਤੀਬਾੜੀ ਅਫ਼ਸਰ