Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:14 am

+91 90915 01313 , +91 90916 01313

punjabbanni@gmail.com
punjabbani@yahoo.com

ਨਜਾਇਜ਼ ਸ਼ਰਾਬ ਮਿਲਣ ਤੇ ਖੇਤਰ ਦਾ ਆਬਕਾਰੀ ਤੇ ਪੁਲਸ ਅਧਿਕਾਰੀ ਜ਼ਿੰਮੇਵਾਰ

ਨਜਾਇਜ਼ ਸ਼ਰਾਬ ਮਿਲਣ ਤੇ ਖੇਤਰ ਦਾ ਆਬਕਾਰੀ ਤੇ ਪੁਲਸ ਅਧਿਕਾਰੀ ਜ਼ਿੰਮੇਵਾਰ

ਪਟਿਆਲਾ, 16 ਮਈ 2025 : Area excise and police officials responsible for illegal liquor found : ਪੰਜਾਬ ਦੇ ਮਜੀਠਾ ਤੋਂ ਜਹਿਰੀਲੀ ਸ਼ਰਾਬ ਕਾਂਡ ਨਾਲ ਵਾਪਰੇ ਮੌਤ ਕਾਂਡ ਤੋਂ ਬਾਅਦ ਜਾਗੇ ਜਿ਼ਲਾ ਪ੍ਰਸ਼ਾਸਨ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ ਕਿ ਜੇਕਰ ਜਿ਼ਲੇ ਵਿਚ ਨਜਾਇਜ਼ ਸ਼ਰਾਬ ਮਿਲੀ ਤਾਂ ਸਬੰਧਤ ਖੇਤਰ ਦਾ ਅਧਿਕਾਰੀ ਜਿੰਮੇਵਾਰ ਹੋਵੇਗਾ । ਨਜਾਇਜ਼ ਸ਼ਰਾਬ ਸਬੰਧੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਆਬਕਾਰੀ ਤੇ ਪੁਲਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਦੇ ਈਟ ਆਊਟਲੈੱਟ ਵਾਲੇ ਸਥਾਨ ਦੀ ਚੈਕਿੰਗ ਲਗਾਤਾਰ ਕੀਤੀ ਜਾਵੇ ।

ਜ਼ਿਲ੍ਹੇ `ਚ ਖਾਣਪੀਣ ਵਾਲੀਆਂ ਜਾਂ ਜਨਤਕ ਥਾਵਾਂ `ਤੇ ਨਜਾਇਜ਼ ਸ਼ਰਾਬ ਮਿਲਣ ਤੇ ਖੇਤਰ ਦਾ ਆਬਕਾਰੀ ਤੇ ਪੁਲਸ ਵਿਭਾਗ ਦੇ ਅਧਿਕਾਰੀ ਨੂੰ ਜਿੰਮੇਵਾਰ ਠਹਿਰਾਉਂਦਿਆਂ ਡੀ. ਸੀ. ਨੇ ਆਖਿਆ ਕਿ ਆਬਕਾਰੀ ਵਿਭਾਗ ਦੇ ਫਲਾਇੰਗ ਸੁਕਐਡ ਦੇ ਦਸਤਿਆਂ ਦੀ ਗਿਣਤੀ `ਚ ਵਾਧਾ ਕੀਤਾ ਜਾਵੇ ਤਾਂ ਕਿ ਬਾਹਰੀ ਸੂਬਿਆਂ ਤੋਂ ਆਉਣ ਵਾਲੀ ਨਜਾਇਜ਼ ਸ਼ਰਾਬ `ਤੇ ਮੁਕੰਮਲ ਨੱਥ ਪਾਈ ਜਾ ਸਕੇ ।

ਨਜਾਇਜ਼ ਤੌਰ `ਤੇ ਕੱਢੇ ਜਾਂਦੇ ਲਾਹਣ ਵਾਲੇ ਖੇਤਰਾਂ ਵਿੱਚ ਪੁਲਸ ਗਸ਼ਤ ਤੇਜ਼ ਕੀਤੀ ਜਾਵੇ

ਦਰਿਆਵਾਂ ਦੇ ਕੰਢਿਆਂ ਤੇ ਨਜਾਇਜ਼ ਤੌਰ `ਤੇ ਕੱਢੇ ਜਾਂਦੇ ਲਾਹਣ ਸਬੰਧੀ ਅਧਿਕਾਰੀਆਂ ਨੂੰ ਸਖਤ ਤਾੜਨਾ ਕਰਦਿਆਂ ਡਾ. ਪ੍ਰੀਤੀ ਯਾਦਵ ਆਖਿਆ ਕਿ ਜਿਨ੍ਹਾਂ ਖੇਤਰਾਂ ਵਿੱਚ ਅਜਿਹੇ ਮਾਮਲੇ ਪਹਿਲਾ ਸਾਹਮਣੇ ਆਏ ਹਨ, ਉਥੇ ਪੁਲਸ ਦੀ ਗਸ਼ਤ ਤੇਜ਼ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਭਵਿੱਖ ਵਿੱਚ ਪਟਿਆਲਾ ਜ਼ਿਲ੍ਹੇ ਅੰਦਰ ਲਾਹਣ ਕੱਢਣ ਦਾ ਕੋਈ ਮਾਮਲਾ ਸਾਹਮਣੇ ਨਾ ਆਵੇ ।ਉਨ੍ਹਾਂ ਜ਼ਿਲ੍ਹੇ `ਚ ਪੁਆਇਜਨ ਐਕਟ ਦੇ ਜਾਰੀ ਲਾਇਸੈਂਸਾਂ ਦੀ ਸਮੀਖਿਆ ਕਰਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੁੱਚੇ ਕੇਸਾਂ ਦੀ ਮੁੜ ਤੋਂ ਜਾਂਚ ਕਰਨ ਦੇ ਨਿਰਦੇਸ਼ ਦਿੰਦਿਆਂ ਲਾਇਸੈਂਸ ਧਾਰਕਾਂ ਦੀ ਸਮੇਂ ਸਮੇਂ `ਤੇ ਨਿਯਮਾਂ ਅਨੁਸਾਰ ਚੈਕਿੰਗ ਕਰਨ ਲਈ ਕਿਹਾ ।

ਨਜਾਇਜ਼ ਸ਼ਰਾਬ ਦੇ ਮਾਮਲੇ `ਚ ਸਜ਼ਾ ਨਾ ਹੋਣ ਵਾਲੇ ਕੇਸਾਂ ਦੀ ਰਿਪੋਰਟ ਤਿਆਰ ਕਰਕੇ ਪੇਸ਼ ਕੀਤੀ ਜਾਵੇ :

ਪਿਛਲੇ ਸਮੇਂ ਦੌਰਾਨ ਆਬਕਾਰੀ ਵਿਭਾਗ ਵੱਲੋਂ ਨਜਾਇਜ਼ ਸ਼ਰਾਬ ਦੇ ਮਾਮਲੇ `ਚ ਦਰਜ਼ ਕੀਤੀਆਂ ਐਫ. ਆਈ. ਆਰਜ਼ ਅਤੇ ਸਜ਼ਾ ਦਰ ਦੀ ਸਮੀਖਿਆ ਕਰਦਿਆਂ ਕਿਹਾ ਕਿ ਜਿਹੜੇ ਕੇਸਾਂ ਵਿੱਚ ਸਜ਼ਾ ਨਹੀਂ ਹੋਈ ਹੈ, ਉਨ੍ਹਾਂ ਕੇਸਾਂ ਦੀ ਰਿਪੋਰਟ ਤਿਆਰ ਕਰਕੇ ਪੇਸ਼ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਕੋਈ ਵੀ ਅਪਰਾਧੀ ਵਿਭਾਗ ਵੱਲੋਂ ਸਹੀ ਪੈਰਵਾਈ ਨਾ ਹੋਣ ਕਾਰਨ ਬਰੀ ਨਹੀਂ ਹੋਣਾ ਚਾਹੀਦਾ ਅਤੇ ਜੇਕਰ ਅਜਿਹਾ ਪਾਇਆ ਗਿਆ ਤਾਂ ਸਬੰਧਤ ਖਿਲਾਫ ਕਾਰਵਾਈ ਕੀਤੀ ਜਾਵੇਗੀ ।

ਆਬਕਾਰੀ ਵਿਭਾਗ ਕਰਵਾਏ ਹਨ 1 ਅਪ੍ਰੈਲ 16 ਮਈ ਤੱਕ 29 ਮਾਮਲੇ ਦਰਜ਼

ਮੀਟਿੰਗ ਦੌਰਾਨ ਏ. ਈ. ਟੀ. ਸੀ. ਰਾਜੇਸ਼ ਐਰੀ ਨੇ ਦੱਸਿਆ ਕਿ ਆਬਕਾਰੀ ਵਿਭਾਗ ਵੱਲੋਂ 1 ਅਪ੍ਰੈਲ 2025 ਤੋਂ 16 ਮਈ 2025 ਤੱਕ 29 ਮਾਮਲੇ ਦਰਜ਼ ਕਰਵਾਏ ਗਏ ਹਨ ਤੇ 22 ਵਿਅਕਤੀਆਂ ਦੀ ਗ੍ਰਿਫ਼ਤਾਰੀ ਕਰਦਿਆਂ ਵਿਭਾਗ ਵਲੋਂ 2090 ਲੀਟਰ ਲਾਹਣ ਵੀ ਬਰਾਮਦ ਕੀਤਾ ਗਿਆ ਹੈ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਸਮੇਤ ਜ਼ਿਲ੍ਹੇ ਦੇ ਸਮੂਹ ਐਸ. ਡੀ. ਐਮਜ਼ ਤੇ ਸਿਹਤ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ ।

Read More : ਆਬਕਾਰੀ ਵਿਭਾਗ ਵੱਲੋਂ ਵਿਆਪਕ ਤਲਾਸ਼ੀ ਮੁਹਿੰਮ ਦੌਰਾਨ 17000 ਕਿਲੋ ਲਾਹਣ, 320 ਲੀਟਰ ਨਾਜਾਇਜ਼ ਸ਼ਰਾਬ ਬਰਾਮਦ

Scroll to Top