Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:14 am

+91 90915 01313 , +91 90916 01313

punjabbanni@gmail.com
punjabbani@yahoo.com

ਸਕੂਲੀ ਬੱਚਿਆਂ ਦੀ ਸੁਰੱਖਿਅਤ ਆਵਾਜਾਈ ਦੇ ਮਾਮਲੇ 'ਚ ਕੁਤਾਹੀ ਬਖ਼ਸ਼ੀ ਨਹੀਂ ਜਾਵੇਗੀ

ਸਕੂਲੀ ਬੱਚਿਆਂ ਦੀ ਸੁਰੱਖਿਅਤ ਆਵਾਜਾਈ ਦੇ ਮਾਮਲੇ 'ਚ ਕੁਤਾਹੀ ਬਖ਼ਸ਼ੀ ਨਹੀਂ ਜਾਵੇਗੀ

ਪਟਿਆਲਾ, 17 ਮਈ 2025 : Negligence in the matter of safe transportation of school children will not be tolerated. : ਸਕੂਲ ਜਾਂਦੇ ਬੱਚਿਆਂ ਦੀ ਸੁਰੱਖਿਅਤ ਆਵਾਜਾਈ ਦੇ ਮਾਮਲੇ ਵਿੱਚ ਸਕੂਲਾਂ, ਮਾਪਿਆਂ, ਟਰਾਂਸਪੋਰਟ ਜਾਂ ਕਿਸੇ ਵਿਭਾਗੀ ਪੱਧਰ ‘ਤੇ ਹੋਈ ਕੋਈ ਵੀ ਕੁਤਾਹੀ, ਬਖ਼ਸ਼ਣਯੋਗ ਨਹੀਂ ਹੋਵੇਗੀ ।

ਸੇਫ਼ ਸਕੂਲ ਵਾਹਨ ਸਬੰਧੀ ਇੱਕ ਮੀਟਿੰਗ ਕਰਦਿਆਂ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਸਕੂਲ, ਮਾਪਿਆਂ, ਟਰਾਂਸਪੋਰਟ ਜਾਂ ਕਿਸੇ ਵੀ ਵਿਭਾਗ ਵਿੱਚੋਂ ਕਿਸੇ ਇੱਕ ਦੀ ਛੋਟੀ ਜਿਹੀ ਗ਼ਲਤੀ ਵੀ ਕਿਸੇ ਵੱਡੇ ਹਾਦਸੇ ਦਾ ਕਾਰਨ ਬਣ ਸਕਦੀ ਹੈ, ਇਸ ਲਈ ਕੋਈ ਵੀ ਆਪਣੀ ਜਿੰਮੇਵਾਰੀ ਤੋਂ ਭੱਜਣ ਦੀ ਕੋਸ਼ਿਸ਼ ਨਾ ਕਰੇ ।

ਸਮਾਣਾ ਦੇ ਬੱਚਿਆਂ ਨਾਲ ਵਾਪਰਿਆ ਭਿਆਨਕ ਹਾਦਸਾ ਟਾਲਿਆ ਜਾ ਸਕਦਾ ਸੀ

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਬੀਤੇ ਦਿਨੀਂ ਸਮਾਣਾ ਦੇ ਬੱਚਿਆਂ ਨਾਲ ਵਾਪਰਿਆ ਭਿਆਨਕ ਹਾਦਸਾ ਟਾਲਿਆ ਜਾ ਸਕਦਾ ਸੀ, ਪ੍ਰੰਤੂ ਅਜਿਹੀ ਕੁਤਾਹੀ ਭਵਿੱਖ ਵਿੱਚ ਨਹੀਂ ਹੋਣ ਦਿੱਤੀ ਜਾ ਸਕਦੀ, ਇਸ ਲਈ ਸਾਰੇ ਨਿਜੀ ਸਕੂਲ, ਟਰਾਂਸਪੋਰਟ ਦੇ ਪ੍ਰਬੰਧਾਂ ਲਈ ਮਾਪਿਆਂ ਜਿੰਨੇ ਹੀ ਜਿੰਮੇਵਾਰ ਹੋਣਗੇ ।

ਇਸ ਤੋਂ ਬਿਨ੍ਹਾਂ ਪੁਲਿਸ, ਟਰਾਂਸਪੋਰਟ, ਸਿੱਖਿਆ ਤੇ ਬਾਲ ਸੁਰੱਖਿਆ ਵਿਭਾਗਾਂ ਵੱਲੋਂ ਆਪਣੀ ਚੈਕਿੰਗ ਹੋਰ ਤੇਜ਼ ਕੀਤੀ ਜਾਵੇਗੀ ਤਾਂ ਜੋ ਕੋਈ ਵੀ ਸਕੂਲ ਵਾਹਨ ਬੱਚਿਆਂ ਦੀ ਜਿੰਦਗੀ ਨਾਲ ਖਿਲਵਾੜ ਨਾ ਕਰ ਸਕੇ ।

ਆਪਣੇ ਬੱਚਿਆਂ ਦੀ ਜਿੰਦਗੀ ਸੁਰੱਖਿਅਤ ਵਾਹਨਾਂ ਵਿੱਚ ਹੀ ਸੁਰੱਖਿਅਤ ਸਮਝਣ

ਡਿਪਟੀ ਕਮਿਸ਼ਨਰ ਨੇ ਸਖ਼ਤੀ ਨਾਲ ਆਖਿਆ ਕਿ ਜੇਕਰ ਬੱਚਿਆਂ ਦੀ ਸੁਰੱਖਿਅਤ ਆਵਾਜਾਈ ਦੇ ਮਾਮਲੇ ਜੇਕਰ ਕਿਸੇ ਵੀ ਧਿਰ ਦੀ ਕੋਈ ਨਿੱਕੀ ਜਿਹੀ ਕੁਤਾਹੀ ਵੀ ਸਾਹਮਣੇ ਆਈ ਤਾਂ ਉਹ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹੇ ।

ਉਨ੍ਹਾਂ ਸਮੂਹ ਨਿਜੀ ਸਕੂਲਾਂ ਦੇ ਮੁਖੀਆਂ ਤੇ ਪ੍ਰਬੰਧਕਾਂ ਤੇ ਸਬੰਧਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਉਹ ਖ਼ੁਦ ਚੈਕਿੰਗ ਕਰਨਗੇ, ਇਸ ਲਈ ਆਵਾਜਾਈ ਦੇ ਸੁਰੱਖਿਅਤ ਅਤੇ ਸੇਫ਼ ਸਕੂਲ ਵਾਹਨ ਨੀਤੀ ਮੁਤਾਬਕ ਨਿਰਧਾਰਤ ਵਾਹਨ ਹੀ ਸਕੂਲੀ ਆਵਾਜਾਈ ਲਈ ਵਰਤੇ ਜਾਣ ।

ਡਾ. ਪ੍ਰੀਤੀ ਯਾਦਵ ਨੇ ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਜਿੰਦਗੀ ਸੁਰੱਖਿਅਤ ਵਾਹਨਾਂ ਵਿੱਚ ਹੀ ਸੁਰੱਖਿਅਤ ਸਮਝਣ ਅਤੇ ਇਸ ਸਬੰਧੀ ਪੂਰਾ ਸਹਿਯੋਗ ਕਰਨ ਤਾਂ ਕਿ ਉਨ੍ਹਾਂ ਦੇ ਬੱਚੇ ਸਕੂਲਾਂ ਵਿੱਚ ਸੁਰੱਖਿਅਤ ਢੰਗ ਨਾਲ ਆ ਤੇ ਜਾ ਸਕਣ ।

Read More : ਵਿਦਿਆਰਥੀਆਂ ਦੀ ਸਕੂਲਾਂ ‘ਚ ਸੁਰੱਖਿਅਤ ਆਵਾਜਾਈ ਯਕੀਨੀ ਬਣਾਈ ਜਾਵੇ : ਡਿਪਟੀ ਕਮਿਸ਼ਨਰ

Scroll to Top