Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:22 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸ਼ੰਭੂ ਪੁਲਿਸ ਨੇ ਇੱਕ ਵਿਅਕਤੀ ਨੂੰ 11 ਕਿਲੋ ਭੁੱਕੀ ਸਮੇਤ ਕੀਤਾ ਕਾਬੂ

ਥਾਣਾ ਸ਼ੰਭੂ ਪੁਲਿਸ ਨੇ ਇੱਕ ਵਿਅਕਤੀ ਨੂੰ 11 ਕਿਲੋ ਭੁੱਕੀ ਸਮੇਤ ਕੀਤਾ ਕਾਬੂ

ਘਨੌਰ, 19 ਮਈ 2025 : Shambhu police station arrested a person with 11 kg poppy husk : ਥਾਣਾ ਸ਼ੰਭੂ ਪੁਲਿਸ ਨੇ ਇੱਕ ਵਿਅਕਤੀ ਨੂੰ 11 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ । ਥਾਣਾ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅਫਸਰਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਸਹਾਇਕ ਥਾਣੇਦਾਰ ਜਜਵਿੰਦਰ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਬਾ-ਹੱਦ ਪਿੰਡ ਤੇਪਲਾ ਮੌਜੂਦ ਸੀ ।
ਪੁਲਸ ਨੇ ਜਦੋਂ ਇੱਕ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈੱਕ ਕੀਤਾ ਗਿਆ ਤਾਂ ਉਸ ਕੋਲੋਂ 11 ਕਿਲੋ ਭੁੱਕੀ ਚੂਰਾ ਪੋਸਤ ਬ੍ਰਾਮਦ ਹੋਈ । ਪੁਲਸ ਨੇ ਜਗਤਾਰ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਪਿੰਡ ਭੁੱਚੋ ਕਲਾਂ ਥਾਣਾ ਜਿਲਾ ਬਠਿੰਡਾ ਖਿਲਾਫ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ0 ਸ਼ੁਰੂ ਕਰ ਦਿੱਤੀ ਗਈ ਹੈ ।

ਘਨੌਰ ਪੁਲਿਸ ਨੇ 10 ਕਿਲੋ ਭੁੱਕੀ ਸਮੇਤ 2 ਔਰਤਾਂ ਕਾਬੂ

ਥਾਣਾ ਘਨੌਰ ਪੁਲਿਸ ਨੇ 2 ਔਰਤਾਂ ਨੂੰ 10 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ । ਪੁਲਸ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਨੂੰ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਐਸ. ਆਈ. ਸਾਹਿਬ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਨਹਿਰ ਦੇ ਪੁਲ ਲਾਛੜੂ ਖੁਰਦ ਕੋਲ ਮੌਜੂਦ ਸੀ । ਪੁਲਸ ਨੇ ਜਦੋਂ ਚੈਕਿੰਗ ਦੌਰਾਨ ਦੋ ਔਰਤਾਂ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਤਲਾਸ਼ੀ ਲਈ ਤਾਂ ਸਿਮਰਨਜੀਤ ਕੌਰ ਕੋਲੋਂ 6 ਕਿਲੋ ਭੁੱਕੀ ਅਤੇ ਸੁਖਵਿੰਦਰ ਕੌਰ ਕੋਲੋਂ 4 ਕਿਲੋ ਭੁੱਕੀ ਬਰਾਮਦ ਹੋਈ, ਜਦੋਂ ਕਿ ਇਨ੍ਹਾਂ ਦੋਵੇਂ ਔਰਤਾਂ ਤੋਂ 10 ਕਿਲੋ ਭੁੱਕੀ ਚੂਰਾ ਪੋਸਤ ਬ੍ਰਾਮਦ ਹੋਈ ।
ਪੁਲਸ ਨੇ ਸਿਮਰਨਜੀਤ ਕੌਰ ਪਤਨੀ ਸੁਖਪਾਲ ਸਿੰਘ ਵਾਸੀ ਨੇਨੇਵਾਲਾ ਥਾਣਾ ਭਦੌੜ ਜਿਲਾ ਬਰਨਾਲਾ ਅਤੇ ਸੁਖਵਿੰਦਰ ਕੌਰ ਪਤਨੀ ਜਸਵਿੰਦਰ ਸਿੰਘ ਵਾਸੀ ਪਿੰਡ ਧਿੰਗੜ ਥਾਣਾ ਫੂਲ ਜਿਲਾ ਬਠਿੰਡਾ ਖਿਲਾਫ ਐਨਡੀਪੀਐਸ ਐਕਟ ਦੀ ਧਾਰਾ  15/61/85 ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
Scroll to Top