Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 2:15 am

+91 90915 01313 , +91 90916 01313

punjabbanni@gmail.com
punjabbani@yahoo.com

ਆਈ. ਪੀ. ਐਸ. ਰਿਸ਼ਭ ਬਣੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਦੇ ਮਾਰਗਦਰਸ਼ਕ

ਆਈ. ਪੀ. ਐਸ. ਰਿਸ਼ਭ ਬਣੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਦੇ ਮਾਰਗਦਰਸ਼ਕ

ਰਾਜਪੁਰਾ, 20 ਮਈ 2025 : IPS Rishabh becomes the mentor of the students of School of Eminence : 2022 ਬੈਚ ਦੇ ਆਈ. ਪੀ. ਐਸ. ਤੇ ਨੌਜਵਾਨ ਪੁਲਸ ਅਫ਼ਸਰ ਰਿਸ਼ਭ ਭੋਲਾ ਰਾਜਪੁਰਾ ਦੇ ਮਹਿੰਦਰਗੰਜ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਦੇ ਮਾਰਗ ਦਰਸ਼ਕ ਬਣ ਕੇ ਸਾਹਮਣੇ ਆਏ । ਉੱਚੀ ਉਡਾਰੀ ਮਾਰਨ ਦੇ ਚਾਹਵਾਨ ਵਿਦਿਆਰਥੀਆਂ ਨੇ ਆਪਣੇ ਮਨ ਦੇ ਵਲਵਲੇ ਸਾਂਝੇ ਕਰਦਿਆਂ ਰਿਸ਼ਭ ਭੋਲਾ ਤੋਂ ਸਫ਼ਲਤਾ ਦੀਆਂ ਬਰੀਕੀਆਂ ਸਿੱਖੀਆਂ । ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੀ ਇਸ ਨਿਵੇਕਲੀ ਪਹਿਲਕਦਮੀ ਸਕੂਲ ਮੈਂਟਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਉਚੇਚਾ ਧੰਨਵਾਦ ਕੀਤਾ ।

ਸਕੂਲ ਮੈਂਟਰਸ਼ਿਪ ਪ੍ਰੋਗਰਾਮ ਬਾਰੇ ਵਿਦਿਆਰਥੀਆਂ ਨੂੰ ਦੱਸਿਆ

ਅੰਮ੍ਰਿਤਸਰ ਵਿਖੇ ਬਤੌਰ ਏ. ਸੀ. ਪੀ. ਤਾਇਨਾਤ ਰਿਸ਼ਭ ਭੋਲਾ ਨੇ ਪੰਜਾਬ ਸਰਕਾਰ ਵੱਲੋਂ ਅਰੰਭੇ ਸਕੂਲ ਮੈਂਟਰਸ਼ਿਪ ਪ੍ਰੋਗਰਾਮ ਬਾਰੇ ਵਿਦਿਆਰਥੀਆਂ ਨੂੰ ਦੱਸਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੇ ਬੁਨਿਆਦੀ ਢਾਂਚੇ ‘ਚ ਲਾਮਿਸਾਲ ਸੁਧਾਰ ਹੋਏ ਹਨ, ਪਰੰਤੂ ਹੁਣ ਵਿਦਿਆਰਥੀਆਂ ਨੂੰ ਰੋਲ ਮਾਡਲ ਦੇਣ ਤੇ ਉਨ੍ਹਾਂ ਦਾ ਸਹੀ ਅਰਥਾਂ ‘ਚ ਮਾਰਗਦਰਸ਼ਕ ਕਰਨ ਲਈ ਵੱਖ-ਵੱਖ ਅਧਿਕਾਰੀਆਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ ।

ਸਾਨੂੰ ਜੋ ਵੀ ਮੌਕੇ ਮਿਲੇ ਹਨ, ਉਸਦਾ ਪੂਰਾ ਲਾਭ ਉਠਾਉਣਾ ਚਾਹੀਦਾ ਹੈ

ਵਿਦਿਆਰਥੀਆਂ ਦੇ ਰੁ-ਬ-ਰੂ ਹੁੰਦਿਆਂ ਰਿਸ਼ਭ ਭੋਲਾ ਨੇ ਕਿਹਾ ਕਿ ਬਰੇਨ ਡਰੇਨ ਨੂੰ ਰੋਕਣ ਅਤੇ ਵਿਦਿਆਰਥੀਆਂ ਦੀਆਂ ਸੋਚਾਂ ਨੂੰ ਉਡਾਰੀ ਲਈ ਪੰਖ ਲਾਉਣ ਲਈ ਇਹ ਪ੍ਰੋਗਰਾਮ ਬਹੁਤ ਲਾਹੇਵੰਦਾ ਸਾਬਤ ਹੋਵੇਗਾ । ਉਨ੍ਹਾਂ ਨੇ ਵਿਦਿਆਰਥੀਆਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਸਾਨੂੰ ਜੋ ਵੀ ਮੌਕੇ ਮਿਲੇ ਹਨ, ਉਸਦਾ ਪੂਰਾ ਲਾਭ ਉਠਾਉਣਾ ਚਾਹੀਦਾ ਹੈ, ਕਿਉਂਕਿ ਹਰੇਕ ਬੱਚੇ ਦੇ ਅੰਦਰ ਕੋਈ ਨਾ ਕੋਈ ਪ੍ਰਤਿਭਾ ਜਰੂਰ ਛੁਪੀ ਹੁੰਦੀ ਹੈ, ਜਿਸ ਨੂੰ ਬਾਹਰ ਕੱਢ ਕੇ ਬੱਚੇ ਆਪਣੇ ਮਿੱਥੇ ਨਿਸ਼ਾਨੇ ਦੀ ਪ੍ਰਾਪਤੀ ਕਰ ਸਕਦੇ ਹਨ ।

ਆਪਣੇ ਮੁਲਕ ‘ਚ ਰਹਿ ਕੇ ਆਪਣੇ ਮਿੱਥੇ ਨਿਸ਼ਾਨੇ ਦੀ ਪ੍ਰਾਪਤੀ ਲਈ ਮਿਹਨਤ ਕਰਨੀ ਚਾਹੀਦੀ ਹੈ

ਰਿਸ਼ਭ ਭੋਲਾ ਨੇ ਵਿਦੇਸ਼ਾਂ ‘ਚ ਜਾਣ ਦੀ ਹੋੜ ਤੋਂ ਬਚਣ ਲਈ ਕਿਹਾ ਕਿ ਉਹ ਖ਼ੁਦ ਯੂ. ਐਸ. ਏ. ਤੱਕ ਜਾ ਕੇ ਆਏ ਹਨ, ਪਰੰਤੂ ਜੋ ਕੁਝ ਸਾਡਾ ਦੇਸ਼ ਤੇ ਸਾਡਾ ਪੰਜਾਬ ਸਾਡੇ ਲਈ ਹੈ, ਉਹ ਥਾਂ ਦੂਸਰਾ ਮੁਲਕ ਨਹੀਂ ਲੈ ਸਕਦਾ, ਇਸ ਲਈ ਨੌਜਵਾਨਾਂ ਨੂੰ ਆਪਣੇ ਮੁਲਕ ‘ਚ ਰਹਿ ਕੇ ਆਪਣੇ ਮਿੱਥੇ ਨਿਸ਼ਾਨੇ ਦੀ ਪ੍ਰਾਪਤੀ ਲਈ ਮਿਹਨਤ ਕਰਨੀ ਚਾਹੀਦੀ ਹੈ । ਉਨ੍ਹਾਂ ਨੇ ਗਿਆਰਵੀਂ ਤੇ ਬਾਰਵੀਂ ਦੇ ਵਿਦਿਆਰਥੀਆਂ ਨੂੰ ਭਵਿੱਖ ‘ਚ ਵੱਖ-ਵੱਖ ਤਰ੍ਹਾਂ ਦੇ ਕੀਤੇ ਜਾਣ ਵਾਲੇ ਕੋਰਸਾਂ ਦੀ ਜਾਣਕਾਰੀ ਤੇ ਡਿਜ਼ੀਟਲ ਪਲੈਟਫਾਰਮ ਸਮੇਤ ਸਫ਼ਲਤਾ ਦੇ ਕਈ ਹੋਰ ਰਸਤੇ ਦੱਸੇ। ਉਨ੍ਹਾਂ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਦੇ ਚਾਹਵਾਨਾਂ ਨੂੰ ਵੀ ਕਈ ਅਹਿਮ ਗੁਰ ਦੱਸੇ ।

Read More : ਪੰਜਾਬ ਦੇ ਵਿਦਿਆਰਥੀਆਂ ਦਾ ਭਵਿੱਖ ਸੁਨਿਹਰੀ ਬਣਾਉਣ ਲਈ ਮੋਢੀ ਦੀ ਭੂਮਿਕਾ ਨਿਭਾਉਣਗੇ ‘ਸਕੂਲ ਆਫ਼ ਐਮੀਨੈਂਸ’: ਮੁੱਖ ਮੰਤਰੀ

Scroll to Top