Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 2:15 am

+91 90915 01313 , +91 90916 01313

punjabbanni@gmail.com
punjabbani@yahoo.com

ਰਿਸ਼ਵਤ ਲੈਂਦਿਆਂ ਵਿਜੀਲੈਂਸ ਕੀਤਾ ਏ. ਐਨ. ਟੀ. ਐਫ. ਦਾ ਸਹਾਇਕ ਥਾਣੇਦਾਰ ਗ੍ਰਿਫ਼ਤਾਰ

ਰਿਸ਼ਵਤ ਲੈਂਦਿਆਂ ਵਿਜੀਲੈਂਸ ਕੀਤਾ ਏ. ਐਨ. ਟੀ. ਐਫ. ਦਾ ਸਹਾਇਕ ਥਾਣੇਦਾਰ ਗ੍ਰਿਫ਼ਤਾਰ

ਚੰਡੀਗੜ੍ਹ, 22 ਮਈ 2025 : Vigilance officer of ANTF arrested for taking bribe : ਭ੍ਰਿਸ਼ਟਾਚਾਰ ਵਿਰੁੱਧ ਜੰਗੀ ਪੱਧਰ ਤੇ ਕੰਮ ਕਰ ਰਹੇ ਵਿਜੀਲੈਂਸ ਵਿਭਾਗ ਨੇ ਅੱਜ ਐਂਟੀ ਨਾਰਕੋ ਟਾਸਕ ਫੋਰਸ ( ਏ. ਐਨ. ਟੀ. ਐਫ.) ਅਸਿਸਟੈਂਟ ਸਬ ਇੰਸਪੈਕਟਰ ( ਏ. ਐਸ. ਆਈ.) ਮੇਜਰ ਸਿੰਘ ਨੂੰ ਉਸ ਦੇ ਸਾਥੀ ਸਮੇਤ ਗ੍ਰਿਫ਼ਤਾਰ ਕੀਤਾ ਹੈ ।

ਕੀ ਹੈ ਸਮੁੱਚਾ ਮਾਮਲਾ ਆਓ ਜਾਣਦੇ ਹਾਂ :

ਪ੍ਰਾਪਤ ਜਾਣਕਾਰੀ ਅਨੁਸਾਰ ਉਪਰੋਕਤ ਏ. ਐਸ. ਆਈ. ਵਲੋ਼ ਦੋ ਨੌਜਵਾਨਾਂ ਨੂੰ ਕਿਸੇ ਜਗ੍ਹਾ ਤੋਂ ਚਿੱਟੇ ਦੀ ਤਸਕਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਜਦੋਂ ਨੌਜਵਾਨਾਂ ਨੂੰ ਫੜ੍ਹਿਆ ਗਿਆ ਤਾਂ ਉਕਤ ਏ. ਐਸ. ਆਈ. ਨੇ ਉਨ੍ਹਾਂ ਦੇ ਪਾਏ ਹੋਏ ਗਹਿਣੇ ਤੇ ਹੋਰ ਕੀਮਤੀ ਸਮਾਨ ਆਪਣੇ ਕਬਜ਼ੇ ਵਿਚ ਲੈ ਲਿਆ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਤੇ ਏ. ਐਸ. ਆਈ. ਵਿਚਕਾਰ ਸੌਦੇਬਾਜੀ ਦਾ ਦੌਰ ਸ਼ੂਰੂ ਹੋਇਆ, ਜਿਸ ਤੇ ਪਹਿਲਾਂ ਏ. ਐਸ. ਆਈ. ਨੇ ਸਮਾਨ ਵਾਪਸ ਕਰਨ ਬਦਲੇ ਢਾਈ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ, ਜਿਸ ਦੌਰਾਨ ਅਖੀਰਕਾਰ ਸੌਦਾ 1 ਲੱਖ 5 ਹਜ਼ਾਰ ਵਿਚ ਤੈਅ ਹੋ ਗਿਆ ।

ਪਰਿਵਾਰਕ ਮੈਂਬਰਾਂ ਵਲੋ਼ ਕਰ ਦਿੱਤੀ ਗਈ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ

ਏ. ਐਸ. ਆਈ. ਵਲੋਂ ਉਨ੍ਹਾਂ ਤੋਂ ਇਸ ਤਰ੍ਹਾਂ ਪੈਸਿਆਂ ਦੀ ਮੰਗ ਕੀਤੇ ਜਾਣ ਸਬੰਧੀ ਪਰਿਵਾਰਕ ਮੈਂਬਰਾਂ ਵਲੋ਼ ਸ਼ਿਕਾਇਤ ਵਿਜੀਲੈਂਸ ਬਿਊਰੋ ਕੋਲ ਕਰ ਦਿੱਤੀ ਗਈ, ਜਿਸ ਤੇ ਵਿਜੀਲੈਂਸ ਨੇ ਟ੍ਰੈਪ ਲਗਾ ਕੇ ਪਹਿਲਾਂ ਏ. ਐਸ. ਆਈਂ ਦੇ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਤੇ ਬਾਅਦ ਵਿਚ ਘਰੋਂ ਏ. ਐਸ. ਆਈ. ਨੂੰ ਕਾਬੂ ਕਰ ਲਿਆ । ਵਿਜੀਲੈਂਸ ਬਿਊਰੋ ਨੇ ਦੱਸਿਆ ਕਿ ਉਪਰੋਕਤ ਦੋਹਾਂ ਜਣਿਆਂ ਵਿਰੁੱਧ ਰਿਸ਼ਵਤ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

Read More : ਵਿਜੀਲੈਂਸ ਬਿਊਰੋ ਵੱਲੋਂ ਐਸ. ਐਚ. ਓ. ਤੇ ਉਸ ਦੇ ਗੰਨਮੈਨ ਖਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਦਰਜ

Scroll to Top