ਵਿਜੀਲੈਂਸ ਵਿਭਾਗ ਨੇ ਕੀਤੀ ਆਪ ਵਿਧਾਇਕ ਰਮਨ ਅਰੋੜਾ ਦੇ ਘਰ ਰੇਡ

ਚੰਡੀਗੜ੍ਹ, 23 ਮਈ 2025 : Vigilance department raids AAP MLA Raman Arora’s house : ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਵਿਚ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਨਾ ਬਖਸ਼ਣ ਦੇ ਉਦੇਸ਼ ਨੂੰ ਲੈ ਕੇ ਕਾਰਵਾਈ ਜਾਰੀ ਰੱਖ ਰਹੇ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੇ ਟਿਕਾਣਿਆਂ ਤੇ ਛਾਪੇਮਾਰੀ ਕੀਤੀ ਗਈ । ਦੱਸਣਯੋਗ ਹੈ ਕਿ ਰਮਨ ਅਰੋੜਾ ਜਲੰਧਰ ਸੈਂਟਰਲ ਤੋ਼ ਵਿਧਾਇਕ ਹਨ । ਵਿਧਾਇਕ ਰਮਨ ਅਰੋੜਾ ’ਤੇ ਗੰਭੀਰ ਇਲਜ਼ਾਮ ਲੱਗੇ ਹਨ ਕਿ ਨਗਰ ਨਿਗਮ ਅਧਿਕਾਰੀਆਂ ਰਾਹੀਂ ਲੋਕਾਂ ਨੂੰ ਝੂਠੇ ਨੋਟਿਸ ਭੇਜੇ ਜਾਂਦੇ ਸਨ ਤੇ ਫਿਰ ਪੈਸੇ ਲੈ ਕੇ ਨੋਟਿਸਾਂ ਨੂੰ ਰੱਦ ਕਰਵਾਇਆ ਜਾਂਦਾ ਸੀ ।

ਜੀਰੋ ਟੋਲਰੈਂਸ ਨੀਤੀ ਤਹਿਤ ਭ੍ਰਿਸ਼ਟਾਚਾਰੀਆਂ ਵਿਰੁੱਧ ਕਾਰਵਾਈ ਜਾਰੀ ਹੈ

ਦੱਸਣਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜੀਰੋ ਟੋਲਰੈਂਸ ਨੀਤੀ ਤਹਿਤ ਭ੍ਰਿਸ਼ਟਾਚਾਰੀਆਂ ਵਿਰੁੱਧ ਕਾਰਵਾਈ ਜਾਰੀ ਹੈ ਤੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਤਹਿਤ ਸਭ ਤੋਂ ਪਹਿਲਾਂ ਮਾਨਸਾ ਤੋ਼ ਆਪ ਵਿਧਾਇਕ ਤੇ ਹੀ ਭ੍ਰਿਸ਼ਟਾਚਾਰ ਤੇ ਜੋ ਦੋਸ਼ ਲੱਗੇ ਸਨ ਦੇ ਚਲਦਿਆਂ ਆਪ ਵਿਧਾਇਕ ਦੀ ਕੈਬਨਿਟ ਮੰਤਰੀ ਦੀ ਅਹੁਦੇਦਾਰੀ ਖੁਸ ਗਈ ਸੀ । ਜਿਸ ਤੋਂ ਬਾਅਦ ਸਾਰਿਆਂ ਨੂੰ ਇਹ ਪੂਰੀ ਤਰ੍ਹਾਂ ਕੰਨ ਹੋ ਗਏ ਸੀ ਕਿ ਅਸਲੀਅਤ ਵਿਚ ਹੀ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਤੇ ਜੀਰੋ ਟੋਲਰੈਂਸ ਨੀਤੀ ਤਹਿਤ ਕੰਮ ਕਰ ਰਹੀ ਹੈ ਪਰ ਭ੍ਰਿਸ਼ਟਾਚਾਰ ਇਕ ਅਜਿਹਾ ਹੈ ਜੋ ਦਹਾਕਿਆਂ ਤੋਂ ਦੋ ਨੰਬਰ ਦੀ ਕਮਾਈ ਕਰਨ ਵਾਲਿਆਂ ਦੀ ਇੱਛਾ ਰੱਖਣ ਵਾਲਿਆਂ ਦੇ ਖੂਨ ਵਿਚ ਰਸ ਚੁੱਕਿਆ ਹੈ ਤੇ ਉਹ ਭ੍ਰਿਸ਼ਟਾਚਾਰ ਕਿਸੇ ਨਾ ਕਿਸੇ ਤਰੀਕੇ ਨਾਲ ਜਾਰੀ ਰੱਖਦੇ ਹਨ ।

Read More : ਵਿਜੀਲੈਂਸ ਬਿਊਰੋ ਵੱਲੋਂ ਪੰਚਾਇਤ ਸਕੱਤਰ ਤੇ ਸਰਪੰਚ ਦਾ ਪਤੀ 5,000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ

Leave a Comment

Your email address will not be published. Required fields are marked *

Scroll to Top