Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:23 am

+91 90915 01313 , +91 90916 01313

punjabbanni@gmail.com
punjabbani@yahoo.com

ਭਾਖੜਾ ਨਹਿਰ ਵਿੱਚ ਲੀਕੇਜ ਕਾਬੂ ‘ਚ

ਭਾਖੜਾ ਨਹਿਰ ਵਿੱਚ ਲੀਕੇਜ ਕਾਬੂ ‘ਚ

ਪਟਿਆਲਾ 24 ਮਈ 2025 : Leakage in Bhakra Canal under control : ਪਸਿਆਣਾ ਵਿਖੇ ਭਾਖੜਾ ਨਹਿਰ ਵਿੱਚ ਆਈ ਅਚਾਨਕ ਲੀਕੇਜ ਦੀ ਸੂਚਨਾਂ ਮਿਲਦੀਆਂ ਹੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਫੌਰੀ ਤੌਰ ‘ਤੇ ਸਾਈਟ ਦਾ ਦੌਰਾ ਕਰਕੇ ਸਥਿਤੀ ਦਾ ਜਾਇਜਾ ਲਿਆ । ਉਹਨਾਂ ਲੀਕੇਜ ਵਾਲੀ ਥਾਂ ‘ਤੇ ਚੱਲ ਰਹੇ ਰੀਪੇਅਰ ਕਾਰਜਾਂ ਦੀ ਨਿਗਰਾਨੀ ਕੀਤੀ ਅਤੇ ਤਕਨੀਕੀ ਅਧਿਕਾਰੀਆਂ ਤੋਂ ਪੂਰੀ ਜਾਣਕਾਰੀ ਲਈ । ਉਹਨਾਂ ਕਿਹਾ ਕਿ ਜਿਵੇਂ ਹੀ ਲੀਕੇਜ ਦੀ ਸੂਚਨਾ ਮਿਲੀ ਜ਼ਿਲ੍ਹਾ ਪ੍ਰਸ਼ਾਸ਼ਨ, ਜਲ ਸਪਲਾਈ ਵਿਭਾਗ ਅਤੇ ਭਾਖੜਾ ਪ੍ਰਬੰਧਨ ਨੇ ਫੁਰਤੀ ਦਿਖਾਈ ਅਤੇ ਤੁਰੰਤ ਕਾਰਵਾਈ ਕਰਕੇ ਲੀਕੇਜ ਨੂੰ ਰੋਕ ਕੇ ਵੱਡਾ ਨੁਕਸਾਨ ਹੋਣ ਤੋਂ ਰੋਕ ਲਿਆ ।

ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਜਾਨਮਾਲ ਦੀ ਸੁਰੱਖਿਆ ਲਈ ਵਚਨਬੱਧ : ਸਿਹਤ ਮੰਤਰੀ

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਜਾਨਮਾਲ ਦੀ ਸੁਰੱਖਿਆ ਲਈ ਵਚਨਬੱਧ ਹੈ । ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਲੀਕੇਜ ਦਾ ਮੁੱਖ ਕਾਰਨ ਚੂਹਿਆਂ ਵੱਲੋਂ ਨਹਿਰ ਦੇ ਕੰਢਿਆਂ ਤੇ ਖੋਦੀਆਂ ਖੁੱਡਾਂ ਵਿੱਚ ਪਾਇਆ ਜਾਣ ਵਾਲਾ ਸਤਨਾਜਾ ਅਤੇ ਚਾਵਲ ਹੈ । ਉਹਨਾਂ ਕਿਹਾ ਕਿ ਚੂਹੇ ਇਹ ਅਨਾਜ ਇਕੱਠਾ ਕਰਦੇ ਹਨ , ਜਿਸ ਨਾਲ ਨਾਂ ਕੇਵਲ ਨਹਿਰ ਦੀਆਂ ਕੰਧਾਂ ਨੂੰ ਨੁਕਸਾਨ ਪਹੁੰਚਦਾ ਹੈ ਬਲਕਿ ਅੰਦਰੋਂ ਕੰਧ ਖੋਖਲੀ ਹੋ ਜਾਂਦੀ ਹੈ, ਜਿਸ ਕਾਰਨ ਪਾਣੀ ਲੀਕ ਹੋਣ ਦਾ ਖਤਰਾ ਵੱਧ ਜਾਂਦਾ ਹੈ ।

ਕਿਹਾ , ਲੀਕੇਜ ਦਾ ਮੁੱਖ ਕਾਰਨ  ਨਹਿਰ ਦੇ ਕੰਢਿਆਂ ‘ਤੇ ਪਾਇਆ ਜਾਣ ਵਾਲਾ ਸਿਤਨਾਜਾ ਅਤੇ ਚਾਵਲ

ਸਿਹਤ ਮੰਤਰੀ ਡਾ ਬਲਬੀਰ ਸਿੰਘ  ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਹਿਰ ਦੇ ਕੰਢਿਆਂ ‘ਤੇ ਸ਼ਤਨਾਜਾ ਜਾਂ ਚਾਵਲ ਨਾਂ ਪਾਇਆ ਜਾਵੇ, ਕਿਉਕਿ ਇਹ ਚੂਹਿਆਂ ਨੂੰ ਆਕਰਸ਼ਿਤ ਕਰਦਾ ਹੈ ਅਤੇ ਪਲੇਗ ਵਰਗੀਆਂ ਘਾਤਕ ਬਿਮਾਰੀਆਂ ਫੈਲਣ ਦਾ ਖਤਰਾ ਬਣ ਜਾਂਦਾ ਹੈ । ਇਹਨਾਂ ਬਿਮਾਰੀਆਂ ਦੇ ਰਾਹੀਂ ਸਿਹਤ ਪ੍ਰਣਾਲੀ ‘ਤੇ ਵੀ ਗੰਭੀਰ ਅਸਰ ਪੈਂਦਾ ਹੈ । ਉਹਨਾਂ ਕਿਹਾ ਕਿ ਇਹਨਾਂ ਲੀਕੇਜਿਜ਼਼ ਰਾਹੀਂ ਨਾਂ ਸਿਰਫ ਜਲ ਸਪਲਾਈ ਤਾਂ ਪ੍ਰਭਾਵਿਤ ਹੁੰਦੀ ਹੀ ਹੈ ਸਗੋਂ ਮੁਨੱਖੀ ਜੀਵਨ, ਪਸ਼ੂਆਂ ਅਤੇ ਫਸਲਾਂ ‘ਤੇ ਵੀ ਨੂਕਸਾਨ ਹੋ ਸਕਦਾ ਹੈ । ਉਹਨਾਂ ਸੁਨਿਸ਼ਚਿਤ ਕੀਤਾ ਕਿ ਭਵਿੱਖ ਵਿੱਚ ਅਜਿਹੀ ਘਟਨਾਂ ਨਾਂ ਵਾਪਰੇ, ਇਸ ਲਈ ਤਕਨੀਕੀ  ਜਾਂਚ , ਮੁਰੰਮਤ ਅਤੇ ਨਿਰੰਤਰ ਨਿਗਰਾਨੀ ਲਈ  ਵਿਸ਼ੇਸ਼ ਯੋਜਨਾ ਤਿਆਰ ਕੀਤੀ ਜਾ ਰਹੀ ਹੈ । ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਸਨ ।

Read More : ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ‘ਚ ਵਿਕਾਸ ਕੰਮਾਂ ਦਾ ਜਾਇਜ਼ਾ

Scroll to Top