ਘਨੌਰ, 24 ਮਈ 2025 : Police arrest 2 persons with 2 kg 80 grams of opium : ਥਾਣਾ ਸ਼ੰਭੂ ਪੁਲਿਸ ਨੇ ਦੋ ਵਿਅਕਤੀਆਂ ਨੂੰ 2 ਕਿਲੋ 80 ਗ੍ਰਾਮ ਅਫੀਮ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ ।
ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਅਫੀਮ ਹੋਈ ਬ੍ਰਾਮਦ
ਜਾਣਕਾਰੀ ਦਿੰਦਿਆਂ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅਫਸਰਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਪੁਲਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਸਹਾਇਕ ਥਾਣੇਦਾਰ ਜਜਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਟੀ-ਪੁਆਇੰਟ ਸ਼ੰਭੂ ਕਲਾਂ ਮੌਜੂਦ ਸੀ, ਜਦੋਂ ਪੁਲਸ ਨੇ ਇਨ੍ਹਾਂ ਦੋਵੇਂ ਵਿਅਕਤੀਆਂ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈੱਕ ਕੀਤਾ ਗਿਆ ਤਾਂ ਉਨ੍ਹਾਂ ਕੋਲੋਂ 2 ਕਿਲੋ 80 ਗ੍ਰਾਮ ਅਫੀਮ ਬ੍ਰਾਮਦ ਹੋਈ । ਪੁਲਸ ਨੇ ਰਜਿੰਦਰ ਕੁਮਾਰ ਪੁੱਤਰ ਬਲਜੀਤ ਰਾਮ ਤੇ ਅੰਮ੍ਰਿਤਪਾਲ ਸਿੰਘ ਪੁੱਤਰ ਪਵਨ ਚੰਦ ਵਾਸੀਆਨ ਪਿੰਡ ਦੁਤਾਲ ਪਾਤੜਾ ਦੋਵੇਂ ਵਿਅਕਤੀਆਂ ਨੂੰ ਕਾਬੂ ਕਰਕੇ ਐਨ. ਡੀ. ਪੀ. ਐਸ. ਐਕਟ ਦੀ ਧਾਰਾ 18/61/85 ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
ਘਨੌਰ ਪੁਲਿਸ ਨੇ ਇੱਕ ਵਿਅਕਤੀ ਨੂੰ 300 ਗ੍ਰਾਮ ਅਫੀਮ ਸਮੇਤ ਕੀਤਾ ਕਾਬੂ
ਘਨੌਰ, 24 ਮਈ 2025 : ਥਾਣਾ ਘਨੌਰ ਪੁਲਿਸ ਨੇ ਇੱਕ ਵਿਅਕਤੀ ਨੂੰ 300 ਗ੍ਰਾਮ ਅਫੀਮ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ । ਜਾਣਕਾਰੀ ਅਨੁਸਾਰ ਐਸ.ਆਈ ਸਾਹਿਬ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਕਸ਼ਮੀਰੀ ਜਿਊਲਰਜ ਦੀ ਦੁਕਾਨ ਪਾਸ ਮੌਜੂਦ ਸੀ । ਪੁਲਸ ਨੇ ਜਦੋਂ ਇੱਕ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈੱਕ ਕੀਤਾ ਗਿਆ ਤਾਂ ਉਸ ਕੋਲੋਂ 300 ਗ੍ਰਾਮ ਅਫੀਮ ਬ੍ਰਾਮਦ ਹੋਈ । ਪੁਲਸ ਨੇ ਮੋਹਿਤ ਭੋਲਾ ਪੁੱਤਰ ਕਸ਼ਮੀਰੀ ਲਾਲ ਵਾਸੀ ਘਨੌਰ ਖਿਲਾਫ ਐਨ. ਡੀ. ਪੀ. ਐਸ. ਐਕਟ ਦੀ ਧਾਰਾ 18/61/85 ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।